Exodus 7:13
ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।
Exodus 7:13 in Other Translations
King James Version (KJV)
And he hardened Pharaoh's heart, that he hearkened not unto them; as the LORD had said.
American Standard Version (ASV)
And Pharaoh's heart was hardened, and he hearkened not unto them; as Jehovah had spoken.
Bible in Basic English (BBE)
But Pharaoh's heart was made hard, and he did not give ear to them, as the Lord had said.
Darby English Bible (DBY)
And Pharaoh's heart was stubborn, and he hearkened not to them, as Jehovah had said.
Webster's Bible (WBT)
And he hardened Pharaoh's heart that he hearkened not to them; as the LORD had said.
World English Bible (WEB)
Pharaoh's heart was hardened, and he didn't listen to them; as Yahweh had spoken.
Young's Literal Translation (YLT)
and the heart of Pharaoh is strong, and he hath not hearkened unto them, as Jehovah hath spoken.
| And he hardened | וַיֶּֽחֱזַק֙ | wayyeḥĕzaq | va-yeh-hay-ZAHK |
| Pharaoh's | לֵ֣ב | lēb | lave |
| heart, | פַּרְעֹ֔ה | parʿō | pahr-OH |
| that he hearkened | וְלֹ֥א | wĕlōʾ | veh-LOH |
| not | שָׁמַ֖ע | šāmaʿ | sha-MA |
| unto | אֲלֵהֶ֑ם | ʾălēhem | uh-lay-HEM |
| them; as | כַּֽאֲשֶׁ֖ר | kaʾăšer | ka-uh-SHER |
| the Lord | דִּבֶּ֥ר | dibber | dee-BER |
| had said. | יְהוָֽה׃ | yĕhwâ | yeh-VA |
Cross Reference
Exodus 4:21
ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।
Exodus 10:27
ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
Exodus 10:20
ਪਰ ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਅਤੇ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਜਾਣ ਨਹੀਂ ਦਿੱਤਾ।
Exodus 10:1
ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।
Exodus 8:15
ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।
Hebrews 3:13
ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
Hebrews 3:7
ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
Romans 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Zechariah 7:11
ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
Deuteronomy 2:30
“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।
Exodus 14:17
ਮੈਂ ਮਿਸਰੀਆਂ ਨੂੰ ਇਸ ਲਈ ਜ਼ਿੱਦੀ ਬਣਾਇਆ ਹੈ ਤਾਂ ਜੋ ਉਹ ਤੁਹਾਡਾ ਪਿੱਛਾ ਕਰਨ। ਪਰ ਮੈਂ ਫ਼ਿਰਊਨ ਤੋਂ ਅਤੇ ਉਸਦੀ ਸਾਰੀ ਫ਼ੌਜ, ਉਸ ਦੇ ਘੋੜਿਆਂ ਅਤੇ ਉਸ ਦੇ ਰੱਥਾਂ ਤੋਂ ਪਰਤਾਪਮਈ ਹੋਵਾਂਗਾ।
Exodus 7:3
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।