Exodus 8:8
ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”
Exodus 8:8 in Other Translations
King James Version (KJV)
Then Pharaoh called for Moses and Aaron, and said, Entreat the LORD, that he may take away the frogs from me, and from my people; and I will let the people go, that they may do sacrifice unto the LORD.
American Standard Version (ASV)
Then Pharaoh called for Moses and Aaron, and said, Entreat Jehovah, that he take away the frogs from me, and from my people; and I will let the people go, that they may sacrifice unto Jehovah.
Bible in Basic English (BBE)
Then Pharaoh sent for Moses and Aaron and said, Make prayer to the Lord that he will take away these frogs from me and my people; and I will let the people go and make their offering to the Lord.
Darby English Bible (DBY)
And Pharaoh called Moses and Aaron, and said, Intreat Jehovah, that he may take away the frogs from me and from my people; and I will let the people go, that they may sacrifice to Jehovah.
Webster's Bible (WBT)
Then Pharaoh called for Moses and Aaron, and said, Entreat the LORD that he may take away the frogs from me, and from my people: and I will let the people go, that they may do sacrifice to the LORD.
World English Bible (WEB)
Then Pharaoh called for Moses and Aaron, and said, "Entreat Yahweh, that he take away the frogs from me, and from my people; and I will let the people go, that they may sacrifice to Yahweh."
Young's Literal Translation (YLT)
And Pharaoh calleth for Moses and for Aaron, and saith, `Make supplication unto Jehovah, that he turn aside the frogs from me, and from my people, and I send the people away, and they sacrifice to Jehovah.'
| Then Pharaoh | וַיִּקְרָ֨א | wayyiqrāʾ | va-yeek-RA |
| called | פַרְעֹ֜ה | parʿō | fahr-OH |
| for Moses | לְמֹשֶׁ֣ה | lĕmōše | leh-moh-SHEH |
| Aaron, and | וּֽלְאַהֲרֹ֗ן | ûlĕʾahărōn | oo-leh-ah-huh-RONE |
| and said, | וַיֹּ֙אמֶר֙ | wayyōʾmer | va-YOH-MER |
| Intreat | הַעְתִּ֣ירוּ | haʿtîrû | ha-TEE-roo |
| אֶל | ʾel | el | |
| Lord, the | יְהוָ֔ה | yĕhwâ | yeh-VA |
| away take may he that | וְיָסֵר֙ | wĕyāsēr | veh-ya-SARE |
| the frogs | הַֽצְפַרְדְּעִ֔ים | haṣpardĕʿîm | hahts-fahr-deh-EEM |
| from | מִמֶּ֖נִּי | mimmennî | mee-MEH-nee |
| people; my from and me, | וּמֵֽעַמִּ֑י | ûmēʿammî | oo-may-ah-MEE |
| and I will let | וַֽאֲשַׁלְּחָה֙ | waʾăšallĕḥāh | va-uh-sha-leh-HA |
| the people | אֶת | ʾet | et |
| go, | הָעָ֔ם | hāʿām | ha-AM |
| that they may do sacrifice | וְיִזְבְּח֖וּ | wĕyizbĕḥû | veh-yeez-beh-HOO |
| unto the Lord. | לַֽיהוָֽה׃ | layhwâ | LAI-VA |
Cross Reference
Exodus 10:17
ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”
Exodus 9:28
ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”
1 Kings 13:6
ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।
Numbers 21:7
ਲੋਕ ਮੂਸਾ ਕੋਲ ਆਏ ਅਤੇ ਆਖਿਆ, “ਅਸੀਂ ਜਾਣਦੇ ਹਾਂ ਕਿ ਜਦੋਂ ਅਸੀਂ ਯਹੋਵਾਹ ਦੇ ਅਤੇ ਤੇਰੇ ਵਿਰੁੱਧ ਬੋਲਿਆ ਤਾਂ ਅਸੀਂ ਪਾਪ ਕੀਤਾ। ਯਹੋਵਾਹ ਅੱਗੇ ਪ੍ਰਾਰਥਨਾ ਕਰ। ਉਸ ਨੂੰ ਆਖ ਕਿ ਇਨ੍ਹਾਂ ਸੱਪਾਂ ਨੂੰ ਦੂਰ ਹਟਾ ਲਵੇ।” ਇਸ ਲਈ ਮੂਸਾ ਨੇ ਲੋਕਾਂ ਲਈ ਪ੍ਰਾਰਥਨਾ ਕੀਤੀ।
Exodus 8:25
ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵੋ।”
Acts 8:24
ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
Exodus 12:31
ਇਸਰਾਏਲ ਦਾ ਮਿਸਰ ਨੂੰ ਛੱਡ ਜਾਣਾ ਇਸ ਲਈ ਉਸ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਉੱਠੋ ਅਤੇ ਮੇਰੇ ਲੋਕਾਂ ਨੂੰ ਛੱਡ ਦਿਉ। ਤੁਸੀਂ ਅਤੇ ਤੁਹਾਡੇ ਲੋਕ ਜੋ ਕਹਿੰਦੇ ਹੋ ਕਰ ਸੱਕਦੇ ਹੋ। ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ।
Jeremiah 34:8
ਲੋਕ ਆਪਣਾ ਇਕਰਾਰਨਾਮਾ ਤੋਂੜਦੇ ਹਨ ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
Psalm 78:34
ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।
Psalm 66:3
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
1 Samuel 12:19
ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”
Exodus 14:5
ਫ਼ਿਰਊਨ ਇਸਰਾਏਲੀਆਂ ਦਾ ਪਿੱਛਾ ਕਰਦਾ ਹੈ ਫ਼ਿਰਊਨ ਨੂੰ ਸੂਹ ਮਿਲੀ ਕਿ ਇਸਰਾਏਲ ਦੇ ਲੋਕ ਬਚ ਨਿਕਲੇ ਹਨ। ਜਦੋਂ ਉਸ ਨੇ ਇਹ ਗੱਲ ਸੁਣੀ, ਉਸ ਨੇ ਅਤੇ ਉਸ ਦੇ ਅਧਿਕਾਰੀਆਂ ਨੇ ਆਪਣੇ ਪਹਿਲਾਂ ਕੀਤੇ ਨਿਆਂ ਬਾਰੇ ਮਨ ਬਦਲ ਲਿਆ। ਫ਼ਿਰਊਨ ਨੇ ਆਖਿਆ, “ਅਸੀਂ ਇਸਰਾਏਲ ਦੇ ਲੋਕਾਂ ਨੂੰ ਜਾਣ ਕਿਉਂ ਦਿੱਤਾ? ਅਸੀਂ ਉਨ੍ਹਾਂ ਨੂੰ ਭੱਜਣ ਕਿਉਂ ਦਿੱਤਾ? ਹੁਣ ਅਸੀਂ ਆਪਣੇ ਗੁਲਾਮ ਗੁਆ ਲਏ ਹਨ।”
Exodus 10:24
ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”
Exodus 10:8
ਇਸ ਲਈ ਫ਼ਿਰਊਨ ਨੇ ਆਪਣੇ ਅਧਿਕਾਰੀਆਂ ਨੂੰ ਮੂਸਾ ਤੇ ਹਾਰੂਨ ਨੂੰ ਆਪਣੇ ਕੋਲ ਵਾਪਸ ਲਿਆਉਣ ਲਈ ਆਖਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਜਾਓ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਪਰ ਮੈਨੂੰ ਇਹ ਦੱਸੋ ਕਿ ਕੌਣ-ਕੌਣ ਜਾ ਰਿਹਾ ਹੈ?”
Exodus 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”