Ezekiel 12:10
ਉਨ੍ਹਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦੇ ਪ੍ਰਭੂ ਨੇ ਇਹ ਗੱਲਾਂ ਆਖੀਆਂ ਸਨ। ਇਹ ਉਦਾਸ ਸੰਦੇਸ਼ ਯਰੂਸ਼ਲਮ ਦੇ ਆਗੂ ਅਤੇ ਉੱਥੇ ਰਹਿਣ ਵਾਲੇ ਇਸਰਾਏਲ ਦੇ ਸਾਰੇ ਲੋਕਾਂ ਬਾਰੇ ਹੈ।
Say | אֱמֹ֣ר | ʾĕmōr | ay-MORE |
thou unto | אֲלֵיהֶ֔ם | ʾălêhem | uh-lay-HEM |
them, Thus | כֹּ֥ה | kō | koh |
saith | אָמַ֖ר | ʾāmar | ah-MAHR |
Lord the | אֲדֹנָ֣י | ʾădōnāy | uh-doh-NAI |
God; | יְהוִֹ֑ה | yĕhôi | yeh-hoh-EE |
This | הַנָּשִׂ֞יא | hannāśîʾ | ha-na-SEE |
burden | הַמַּשָּׂ֤א | hammaśśāʾ | ha-ma-SA |
prince the concerneth | הַזֶּה֙ | hazzeh | ha-ZEH |
in Jerusalem, | בִּיר֣וּשָׁלִַ֔ם | bîrûšālaim | bee-ROO-sha-la-EEM |
and all | וְכָל | wĕkāl | veh-HAHL |
house the | בֵּ֥ית | bêt | bate |
of Israel | יִשְׂרָאֵ֖ל | yiśrāʾēl | yees-ra-ALE |
that | אֲשֶׁר | ʾăšer | uh-SHER |
are among | הֵ֥מָּה | hēmmâ | HAY-ma |
them. | בְתוֹכָֽם׃ | bĕtôkām | veh-toh-HAHM |
Cross Reference
Isaiah 13:1
ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:
2 Kings 9:25
ਯੇਹੂ ਨੇ ਆਪਣੇ ਇੱਕ ਰੱਥ ਚਾਲਕ ਬਿਦਕਰ ਨੂੰ ਆਖਿਆ, “ਯੋਰਾਮ ਦੀ ਲੋਥ ਨੂੰ ਚੁਕ ਕੇ ਨਬੋਥ ਯਿਜ਼ਰਏਲੀ ਦੇ ਖੇਤ ਵਿੱਚ ਸੁੱਟ ਦੇ। ਯਾਦ ਕਰ, ਜਦੋਂ ਆਪਾਂ ਦੋਵੇਂ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਸਾਂ ਤਾਂ ਯਹੋਵਾਹ ਨੇ ਉਸ ਦੇ ਖਿਲਾਫ਼ ਇਸੇ ਨਿਆਂ ਦਾ ਹੁਕਮ ਲਗਾਇਆ ਸੀ।
Malachi 1:1
ਪਰਮੇਸ਼ੁਰ ਵੱਲੋਂ ਅਗੰਮ ਵਾਕ। ਇਹ ਵਾਕ ਯਹੋਵਾਹ ਵੱਲੋਂ ਇਸਰਾਏਲ ਨੂੰ ਹੈ, ਜਿਸ ਲਈ ਪਰਮੇਸ਼ੁਰ ਨੇ ਮਲਾਕੀ ਨੂੰ ਕਿਹਾ।
Ezekiel 21:25
ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”
Ezekiel 17:13
ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।
Ezekiel 7:27
ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
Jeremiah 38:18
ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’”
Jeremiah 24:8
“ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸ ਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ।
Jeremiah 21:7
ਅਜਿਹਾ ਵਾਪਰਨ ਤੋਂ ਮਗਰੋਂ,’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “‘ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾਏਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।’
Isaiah 14:28
ਪਰਮੇਸ਼ੁਰ ਦਾ ਸੰਦੇਸ਼ ਫ਼ਿਲਿਸ਼ਤੀਆਂ ਨੂੰ ਇਹ ਸੰਦੇਸ਼ ਉਸ ਸਾਲ ਦਿੱਤਾ ਗਿਆ ਜਦੋਂ ਰਾਜਾ ਅਹਾਦ ਮਰਿਆ ਸੀ।