Ezekiel 12:15
ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।
Ezekiel 12:15 in Other Translations
King James Version (KJV)
And they shall know that I am the LORD, when I shall scatter them among the nations, and disperse them in the countries.
American Standard Version (ASV)
And they shall know that I am Jehovah, when I shall disperse them among the nations, and scatter them through the countries.
Bible in Basic English (BBE)
And they will be certain that I am the Lord, when I send them in flight among the nations, driving them out through the countries.
Darby English Bible (DBY)
And they shall know that I [am] Jehovah when I shall scatter them among the nations and disperse them through the countries.
World English Bible (WEB)
They shall know that I am Yahweh, when I shall disperse them among the nations, and scatter them through the countries.
Young's Literal Translation (YLT)
And they have known that I `am' Jehovah, in My scattering them among nations, and I have spread them through lands;
| And they shall know | וְיָדְע֖וּ | wĕyodʿû | veh-yode-OO |
| that | כִּֽי | kî | kee |
| I | אֲנִ֣י | ʾănî | uh-NEE |
| am the Lord, | יְהוָ֑ה | yĕhwâ | yeh-VA |
| scatter shall I when | בַּהֲפִיצִ֤י | bahăpîṣî | ba-huh-fee-TSEE |
| them among the nations, | אוֹתָם֙ | ʾôtām | oh-TAHM |
| disperse and | בַּגּוֹיִ֔ם | baggôyim | ba-ɡoh-YEEM |
| them in the countries. | וְזֵרִיתִ֥י | wĕzērîtî | veh-zay-ree-TEE |
| אוֹתָ֖ם | ʾôtām | oh-TAHM | |
| בָּאֲרָצֽוֹת׃ | bāʾărāṣôt | ba-uh-ra-TSOTE |
Cross Reference
Ezekiel 6:7
ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
Ezekiel 12:20
ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ-ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
Ezekiel 12:16
“ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 6:14
ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”
Ezekiel 39:28
ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ।
Ezekiel 33:33
ਪਰ ਜਿਹੜੀਆਂ ਗੱਲਾਂ ਬਾਰੇ ਤੂੰ ਗੀਤ ਗਾਉਂਦਾ ਹੈਂ ਉਹ ਸੱਚਮੁੱਚ ਵਾਪਰਨਗੀਆਂ। ਫ਼ੇਰ ਲੋਕਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਦੇ ਵਿੱਚਕਾਰ ਸੱਚਮੁੱਚ ਇੱਕ ਨਬੀ ਰਹਿੰਦਾ ਸੀ।’”
Ezekiel 28:26
ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
Ezekiel 26:6
ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 25:11
ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 24:27
ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸੱਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 14:18
ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 11:10
ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ।
Ezekiel 7:4
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
Ezekiel 5:13
ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”
Psalm 9:16
ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।