Ezekiel 12:25
ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 12:25 in Other Translations
King James Version (KJV)
For I am the LORD: I will speak, and the word that I shall speak shall come to pass; it shall be no more prolonged: for in your days, O rebellious house, will I say the word, and will perform it, saith the Lord GOD.
American Standard Version (ASV)
For I am Jehovah; I will speak, and the word that I shall speak shall be performed; it shall be no more deferred: for in your days, O rebellious house, will I speak the word, and will perform it, saith the Lord Jehovah.
Bible in Basic English (BBE)
For I am the Lord; I will say the word and what I say I will do; it will not be put off: for in your days, O uncontrolled people, I will say the word and do it, says the Lord.
Darby English Bible (DBY)
For I [am] Jehovah; I will speak, and the word that I shall speak shall be performed, it shall be no more deferred. For in your days, O rebellious house, will I speak the word and will perform it, saith the Lord Jehovah.
World English Bible (WEB)
For I am Yahweh; I will speak, and the word that I shall speak shall be performed; it shall be no more deferred: for in your days, rebellious house, will I speak the word, and will perform it, says the Lord Yahweh.
Young's Literal Translation (YLT)
For I `am' Jehovah, I speak, The word that I speak -- it is done, It is not prolonged any more, For, in your days, O rebellious house, I speak a word, and I have done it, An affirmation of the Lord Jehovah.'
| For | כִּ֣י׀ | kî | kee |
| I | אֲנִ֣י | ʾănî | uh-NEE |
| am the Lord: | יְהוָ֗ה | yĕhwâ | yeh-VA |
| speak, will I | אֲדַבֵּר֙ | ʾădabbēr | uh-da-BARE |
| and the word | אֵת֩ | ʾēt | ate |
| אֲשֶׁ֨ר | ʾăšer | uh-SHER | |
| that | אֲדַבֵּ֤ר | ʾădabbēr | uh-da-BARE |
| I shall speak | דָּבָר֙ | dābār | da-VAHR |
| pass; to come shall | וְיֵ֣עָשֶׂ֔ה | wĕyēʿāśe | veh-YAY-ah-SEH |
| no be shall it | לֹ֥א | lōʾ | loh |
| more | תִמָּשֵׁ֖ךְ | timmāšēk | tee-ma-SHAKE |
| prolonged: | ע֑וֹד | ʿôd | ode |
| for | כִּ֣י | kî | kee |
| days, your in | בִֽימֵיכֶ֞ם | bîmêkem | vee-may-HEM |
| O rebellious | בֵּ֣ית | bêt | bate |
| house, | הַמֶּ֗רִי | hammerî | ha-MEH-ree |
| say I will | אֲדַבֵּ֤ר | ʾădabbēr | uh-da-BARE |
| the word, | דָּבָר֙ | dābār | da-VAHR |
| perform will and | וַעֲשִׂיתִ֔יו | waʿăśîtîw | va-uh-see-TEEOO |
| it, saith | נְאֻ֖ם | nĕʾum | neh-OOM |
| the Lord | אֲדֹנָ֥י | ʾădōnāy | uh-doh-NAI |
| God. | יְהוִֽה׃ | yĕhwi | yeh-VEE |
Cross Reference
Ezekiel 12:28
ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, ‘ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Isaiah 55:11
ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।
Habakkuk 1:5
ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ।
Isaiah 14:24
ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।
Jeremiah 16:9
ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ: ‘ਮੈਂ ਜਸ਼ਨ ਮਨਾਉਣ ਵਾਲੇ ਬੰਦਿਆਂ ਦਾ ਸ਼ੋਰ ਬੰਦ ਕਰ ਦਿਆਂਗਾ। ਮੈਂ ਵਿਆਹ ਦੀ ਦਾਵਤ ਵਿੱਚ ਇਕੱਠੇ ਹੋਏ ਲੋਕਾਂ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਬੰਦ ਕਰ ਦਿਆਂਗਾ। ਇਹ ਗੱਲ ਤੇਰੇ ਜੀਵਨ ਕਾਲ ਵਿੱਚ ਹੀ ਵਾਪਰੇਗੀ। ਮੈਂ ਇਹ ਗੱਲਾਂ ਛੇਤੀ ਕਰਾਂਗਾ।’
Zechariah 1:6
ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”
Ezekiel 12:1
Ezekiel Leaves Like a Captive ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Ezekiel 6:10
ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।”
Lamentations 2:17
ਯਹੋਵਾਹ ਨੇ ਉਹ ਕੀਤਾ, ਜਿਸਦੀ ਉਸ ਨੇ ਵਿਉਂਤ ਬਣਾਈ ਸੀ। ਉਸ ਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸ ਨੇ ਉਹੀ ਕੀਤਾ ਹੈ, ਜਿਸਦਾ ਉਸ ਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸ ਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸ ਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸ ਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ।
Numbers 14:28
ਇਸ ਲਈ ਉਨ੍ਹਾਂ ਨੂੰ ਆਖ, ‘ਯਹੋਵਾਹ ਆਖਦਾ ਹੈ ਕਿ ਯਹੋਵਾਹ ਅਵੱਸ਼ ਹੀ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਕਰੇਗਾ ਜਿਨ੍ਹਾਂ ਬਾਰੇ ਤੁਸੀਂ ਸ਼ਿਕਾਇਤ ਕੀਤੀ ਹੈ। ਤੁਹਾਡੇ ਨਾਲ ਇਹ ਕੁਝ ਵਾਪਰੇਗਾ:
Luke 21:33
ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
Luke 21:13
ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
Mark 13:30
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀੜ੍ਹੀ ਦੇ ਜਿਉਂਦੇ ਜੀ ਵਾਪਰਨਗੀਆਂ।
Matthew 24:35
ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।
Daniel 9:12
“ਪਰਮੇਸ਼ੁਰ ਨੇ ਉਹ ਗੱਲਾਂ ਆਖੀਆਂ ਜਿਹੜੀਆਂ ਸਾਡੇ ਨਾਲ ਅਤੇ ਸਾਡੇ ਆਗੂਆਂ ਨਾਲ ਵਾਪਰਨੀਆਂ ਸਨ-ਅਤੇ ਉਸ ਨੇ ਉਨ੍ਹਾਂ ਨੂੰ ਵਾਪਰਨ ਦਿੱਤਾ। ਉਸ ਨੇ ਸਾਡੇ ਨਾਲ ਭਿਆਨਕ ਗੱਲਾਂ ਵਾਪਰਨ ਦਿੱਤੀਆਂ, ਜਿਹੜੀਆਂ ਗੱਲਾਂ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਵਾਪਰੀਆਂ।