Ezekiel 14:23
ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
And they shall comfort | וְנִחֲמ֣וּ | wĕniḥămû | veh-nee-huh-MOO |
when you, | אֶתְכֶ֔ם | ʾetkem | et-HEM |
ye see | כִּֽי | kî | kee |
תִרְא֥וּ | tirʾû | teer-OO | |
ways their | אֶת | ʾet | et |
and their doings: | דַּרְכָּ֖ם | darkām | dahr-KAHM |
and ye shall know | וְאֶת | wĕʾet | veh-ET |
that | עֲלִֽילוֹתָ֑ם | ʿălîlôtām | uh-lee-loh-TAHM |
I have not | וִֽידַעְתֶּ֗ם | wîdaʿtem | vee-da-TEM |
done | כִּי֩ | kiy | kee |
cause without | לֹ֨א | lōʾ | loh |
חִנָּ֤ם | ḥinnām | hee-NAHM | |
all | עָשִׂ֙יתִי֙ | ʿāśîtiy | ah-SEE-TEE |
that | אֵ֣ת | ʾēt | ate |
done have I | כָּל | kāl | kahl |
in it, saith | אֲשֶׁר | ʾăšer | uh-SHER |
the Lord | עָשִׂ֣יתִי | ʿāśîtî | ah-SEE-tee |
God. | בָ֔הּ | bāh | va |
נְאֻ֖ם | nĕʾum | neh-OOM | |
אֲדֹנָ֥י | ʾădōnāy | uh-doh-NAI | |
יְהוִֹֽה׃ | yĕhôi | yeh-hoh-EE |
Cross Reference
Jeremiah 22:8
“ਬਹੁਤ ਸਾਰੀਆਂ ਕੌਮਾਂ ਦੇ ਲੋਕ ਉਸ ਸ਼ਹਿਰ ਕੋਲੋਂ ਲੰਘਣਗੇ। ਉਹ ਇੱਕ ਦੂਜੇ ਨੂੰ ਪੁੱਛਣਗੇ, ‘ਯਹੋਵਾਹ ਨੇ ਯਰੂਸ਼ਲਮ ਨਾਲ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਯਰੂਸ਼ਲਮ ਕਿੰਨਾ ਮਹਾਨ ਸ਼ਹਿਰ ਸੀ।’
Revelation 16:6
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”
Revelation 15:4
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
Romans 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
Daniel 9:14
ਯਹੋਵਾਹ ਨੇ ਸਾਡੇ ਲਈ ਭਿਆਨਕ ਗੱਲਾਂ ਤਿਆਰ ਕੀਤੀਆਂ ਸਨ-ਅਤੇ ਉਸ ਨੇ ਉਨ੍ਹਾਂ ਗੱਲਾਂ ਨੂੰ ਵਾਪਰਨ ਦਿੱਤਾ। ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਆਪਣੀ ਹਰ ਗੱਲ ਵਿੱਚ ਬੇਲਾਗ ਹੈ। ਪਰ ਅਸੀਂ ਹਾਲੇ ਵੀ ਉਸਦੀ ਗੱਲ ਵੱਲ ਧਿਆਨ ਨਹੀਂ ਦਿੱਤਾ।
Daniel 9:7
“ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।
Ezekiel 9:8
ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”
Ezekiel 8:6
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”
Jeremiah 7:17
ਮੈਂ ਜਾਣਦਾ ਹਾਂ ਕਿ ਤੂੰ ਦੇਖਦਾ ਹੈਂ ਕਿ ਉਹ ਲੋਕ ਯਹੂਦਾਹ ਦੇ ਕਸਬਿਆਂ ਕੀ ਕਰ ਰਹੇ ਹਨ। ਤੂੰ ਦੇਖ ਸੱਕਦਾ ਹੈ ਕਿ ਉਹ ਯਰੂਸ਼ਲਮ ਸ਼ਹਿਰ ਦੇ ਗਲੀਆਂ ਬਾਜ਼ਾਰਾਂ ਵਿੱਚ ਕੀ ਕਰ ਰਹੇ ਹਨ।
Proverbs 26:2
ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।
Nehemiah 9:33
ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।
Deuteronomy 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
Genesis 18:22
ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।