Ezekiel 16:24
“ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਤੂੰ ਝੂਠੇ ਦੇਵਤੇ ਦੀ ਉਪਾਸਨਾ ਕਰਣ ਲਈ ਉਹ ਟਿੱਲਾ ਉਸਾਰਿਆ। ਤੂੰ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਸੜਕ ਦੀ ਹਰ ਨੁਕਰ ਤੇ ਉਹ ਸਥਾਨ ਬਣਾਏ।
Ezekiel 16:24 in Other Translations
King James Version (KJV)
That thou hast also built unto thee an eminent place, and hast made thee an high place in every street.
American Standard Version (ASV)
that thou hast built unto thee a vaulted place, and hast made thee a lofty place in every street.
Bible in Basic English (BBE)
That you made for yourself an arched room in every open place.
Darby English Bible (DBY)
that thou didst also build unto thee a place of debauchery, and didst make thee a high place in every street:
World English Bible (WEB)
that you have built to you a vaulted place, and have made you a lofty place in every street.
Young's Literal Translation (YLT)
That thou dost build to thee an arch, And dost make to thee a high place in every broad place.
| That thou hast also built | וַתִּבְנִי | wattibnî | va-teev-NEE |
| place, eminent an thee unto | לָ֖ךְ | lāk | lahk |
| made hast and | גֶּ֑ב | geb | ɡev |
| thee an high place | וַתַּעֲשִׂי | wattaʿăśî | va-ta-uh-SEE |
| in every | לָ֥ךְ | lāk | lahk |
| street. | רָמָ֖ה | rāmâ | ra-MA |
| בְּכָל | bĕkāl | beh-HAHL | |
| רְחֽוֹב׃ | rĕḥôb | reh-HOVE |
Cross Reference
Ezekiel 16:39
ਮੈਂ ਤੈਨੂੰ ਉਨ੍ਹਾਂ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੇ ਬੇਹਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਉਪਾਸਨਾ ਸਥਾਨਾਂ ਨੂੰ ਸਾੜ ਦੇਣਗੇ। ਉਹ ਤੇਰੇ ਕੱਪੜੇ ਪਾੜ ਦੇਣਗੇ ਅਤੇ ਤੇਰੇ ਖੂਬਸੂਰਤ ਗਹਿਣੇ ਖੋਹ ਲੈਣਗੇ। ਉਹ ਤੈਨੂੰ ਓਸੇ ਤਰ੍ਹਾਂ ਨੰਗੀ ਬੁਚ੍ਚੀ ਕਰਕੇ ਛੱਡ ਦੇਣਗੇ। ਜਿਵੇਂ ਮੈਂ ਤੈਨੂੰ ਲੱਭਿਆ ਸੀ।
Ezekiel 16:31
ਪਰਮੇਸ਼ੁਰ ਨੇ ਆਖਿਆ, “ਪਰ ਤੂੰ ਬਿਲਕੁਲ ਵੇਸਵਾ ਵਰਗੀ ਨਹੀਂ ਸੀ। ਤੂੰ ਆਪਣੀਆਂ ਖਾਇਆਂ ਹਰ ਸੜਕ ਦੀ ਨੁਕਰ ਉੱਤੇ ਬਣਾਏ, ਅਤੇ ਹਰ ਗਲੀ ਦੇ ਮੋੜ ਉੱਤੇ ਆਪਣੇ ਉਪਾਸਨਾ ਸਥਾਨ ਉਸਾਰੇ। ਤੂੰ ਉਨ੍ਹਾਂ ਸਾਰੇ ਆਦਮੀਆਂ ਨਾਲ ਸੰਭੋਗ ਕੀਤਾ। ਪਰ ਤੂੰ ਉਨ੍ਹਾਂ ਕੋਲੋਂ ਵੇਸਵਾ ਵਾਂਗ ਪੈਸੇ ਨਹੀਂ ਮੰਗੇ।
Isaiah 57:7
ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜ੍ਹਾਉਣ ਲਈ ਜਾਂਦੇ ਹੋ।
Psalm 78:58
ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
Ezekiel 20:28
ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।
Jeremiah 3:2
“ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।
Jeremiah 2:20
“ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁੱਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, ‘ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!’ ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ।
Jeremiah 17:3
ਉਹ ਇਹ ਗੱਲਾਂ ਖੁਲ੍ਹੇ ਦੇਸ਼ ਅੰਦਰ ਪਹਾੜਾਂ ਉੱਤੇ ਯਾਦ ਕਰਦੇ ਨੇ। ਯਹੂਦਾਹ ਦੇ ਲੋਕਾਂ ਕੋਲ ਬਹੁਤ ਖਜ਼ਾਨੇ ਨੇ। ਇਹ ਚੀਜ਼ਾਂ ਮੈਂ ਹੋਰਨਾਂ ਲੋਕਾਂ ਨੂੰ ਦੇ ਦੇਵਾਂਗਾ। ਲੋਕ ਤੁਹਾਡੇ ਦੇਸ਼ ਦੀਆਂ ਸਾਰੀਆਂ ਉੱਚੀਆਂ ਥਾਵਾਂ ਨੂੰ ਤਬਾਹ ਕਰ ਦੇਣਗੇ। ਤੁਸੀਂ ਉਨ੍ਹਾਂ ਥਾਵਾਂ ਉੱਤੇ ਉਪਾਸਨਾ ਕੀਤੀ ਸੀ ਅਤੇ ਇਹ ਪਾਪ ਸੀ।
Isaiah 57:5
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
2 Chronicles 33:3
ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।
2 Kings 23:11
ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬੰਨੇ ਹੁੰਦੇ ਸਨ। ਇਹ ਨਾਥਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸ ਦੇ ਕਮਰੇ ਦੇ ਕੋਲ ਬੰਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉੱਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ।
2 Kings 23:5
ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿੱਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚੰਦ, ਤਾਰਾ ਮੰਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ
2 Kings 21:3
ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।
Leviticus 26:30
ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ।