Ezekiel 16:44
“ਉਹ ਸਾਰੇ ਬੰਦੇ ਜਿਹੜੇ ਤੇਰੇ ਬਾਰੇ ਗੱਲਾਂ ਕਰਦੇ ਹਨ ਹੁਣ ਉਨ੍ਹਾਂ ਕੋਲ ਆਖਣ ਲਈ ਇੱਕ ਹੋਰ ਗੱਲ ਵੀ ਹੋਵੇਗੀ। ਉਹ ਆਖਣਗੇ, ‘ਜਿਹੀ ਮਾਂ ਤੇਹੀ ਧੀ।’
Behold, | הִנֵּה֙ | hinnēh | hee-NAY |
every one | כָּל | kāl | kahl |
proverbs useth that | הַמֹּשֵׁ֔ל | hammōšēl | ha-moh-SHALE |
shall use this proverb | עָלַ֥יִךְ | ʿālayik | ah-LA-yeek |
against | יִמְשֹׁ֖ל | yimšōl | yeem-SHOLE |
thee, saying, | לֵאמֹ֑ר | lēʾmōr | lay-MORE |
mother, the is As | כְּאִמָּ֖ה | kĕʾimmâ | keh-ee-MA |
so is her daughter. | בִּתָּֽהּ׃ | bittāh | bee-TA |
Cross Reference
Ezekiel 18:2
“ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’” ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ।
1 Samuel 24:13
ਇੱਕ ਪੁਰਾਨੀ ਕਹਾਵਤ ਹੈ ਕਿ, ‘ਬੁਰਿਆਂ ਤੋਂ ਬੁਰਾਈ ਹੀ ਹੁੰਦੀ ਹੈ।’ “ਮੈਂ ਕੁਝ ਵੀ ਤੇਰੇ ਨਾਲ ਮਾੜਾ ਨਹੀਂ ਕੀਤਾ, ਮੈਂ ਬੁਰਾ ਆਦਮੀ ਨਹੀਂ ਹਾਂ। ਮੈਂ ਤੈਨੂੰ ਦੁੱਖ ਨਹੀਂ ਦੇਵਾਂਗਾ।
Ezekiel 16:45
ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ।
Ezekiel 16:3
ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਯਰੂਸ਼ਲਮ ਨੂੰ ਆਖਦਾ ਹੈ: ਆਪਣੇ ਦਿਤਹਾਸ ਵੱਲ ਦੇਖ। ਤੂੰ ਕਾਨਾਨ ਵਿੱਚ ਜੰਮਿਆਂ ਸੀ। ਤੇਰਾ ਪਿਤਾ ਇੱਕ ਅਮੂਰੀ ਸੀ। ਤੇਰੀ ਮਾਤਾ ਹਿੱਤੀ ਸੀ।
Ezekiel 12:22
“ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ: ‘ਦਿਨ ਲੰਘੇ ਜਾ ਰਹੇ ਹਨ ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’
Psalm 106:35
ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ। ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ।
Ezra 9:1
ਗੈਰ-ਯਹੂਦੀ ਲੋਕਾਂ ਨਾਲ ਵਿਆਹ ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।
2 Kings 21:9
ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।
2 Kings 17:15
ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।
2 Kings 17:11
ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਹਮਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ।
1 Kings 21:16
ਫ਼ੇਰ ਆਹਾਬ ਅੰਗੂਰਾਂ ਦੇ ਬਾਗ਼ ਵਿੱਚ ਗਿਆ ਅਤੇ ਇਸ ਤੇ ਕਬਜ਼ਾ ਕਰ ਲਿਆ।