Ezekiel 20:19
ਮੈਂ ਯਹੋਵਾਹ ਹਾਂ। ਮੈਂ ਤੁਹਾਡਾ ਪਰਮੇਸ਼ੁਰ ਹਾਂ। ਮੇਰੇ ਕਨੂੰਨ ਨੂੰ ਮੰਨਣਾ। ਮੇਰੇ ਹੁਕਮ ਦਾ ਪਾਲਣ ਕਰਣਾ। ਉਹੀ ਗੱਲਾਂ ਕਰਨੀਆਂ ਜਿਹੜੀ ਮੈਂ ਤੁਹਾਨੂੰ ਆਖਦਾ ਹਾਂ।
Ezekiel 20:19 in Other Translations
King James Version (KJV)
I am the LORD your God; walk in my statutes, and keep my judgments, and do them;
American Standard Version (ASV)
I am Jehovah your God: walk in my statutes, and keep mine ordinances, and do them;
Bible in Basic English (BBE)
I am the Lord your God; be guided by my rules and keep my orders and do them:
Darby English Bible (DBY)
I [am] Jehovah your God: walk in my statutes, and keep mine ordinances, and do them;
World English Bible (WEB)
I am Yahweh your God: walk in my statutes, and keep my ordinances, and do them;
Young's Literal Translation (YLT)
I `am' Jehovah your God, in My statutes walk, And My judgments observe, and do them,
| I | אֲנִי֙ | ʾăniy | uh-NEE |
| am the Lord | יְהוָ֣ה | yĕhwâ | yeh-VA |
| your God; | אֱלֹהֵיכֶ֔ם | ʾĕlōhêkem | ay-loh-hay-HEM |
| walk | בְּחֻקּוֹתַ֖י | bĕḥuqqôtay | beh-hoo-koh-TAI |
| statutes, my in | לֵ֑כוּ | lēkû | LAY-hoo |
| and keep | וְאֶת | wĕʾet | veh-ET |
| my judgments, | מִשְׁפָּטַ֥י | mišpāṭay | meesh-pa-TAI |
| and do | שִׁמְר֖וּ | šimrû | sheem-ROO |
| them; | וַעֲשׂ֥וּ | waʿăśû | va-uh-SOO |
| אוֹתָֽם׃ | ʾôtām | oh-TAHM |
Cross Reference
Exodus 20:2
“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;
Ezekiel 37:24
“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।
Ezekiel 36:27
ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ।
Ezekiel 11:20
ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”
Jeremiah 3:22
ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।” “ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ।
Psalm 105:45
ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!
Psalm 81:9
ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
Psalm 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
Deuteronomy 12:1
ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ।
Deuteronomy 11:1
ਯਹੋਵਾਹ ਨੂੰ ਚੇਤੇ ਰੱਖੋ “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ।
Deuteronomy 10:1
ਨਵੀਆਂ ਸ਼ਿਲਾਵਾਂ “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।
Deuteronomy 8:1
ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Deuteronomy 7:4
ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।
Deuteronomy 5:32
“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!
Deuteronomy 5:6
‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।
Deuteronomy 5:1
ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।
Deuteronomy 4:1
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।
Titus 2:11
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।