Ezekiel 20:25
ਇਸ ਲਈ ਮੈਂ ਉਨ੍ਹਾਂ ਨੂੰ ਅਜਿਹੇ ਕਨੂੰਨ ਦਿੱਤੇ ਜਿਹੜੇ ਚੰਗੇ ਨਹੀਂ ਸਨ। ਮੈਂ ਉਨ੍ਹਾਂ ਨੂੰ ਅਜਿਹੇ ਆਦੇਸ ਦਿੱਤੇ ਜਿਹੜੇ ਜ਼ਿੰਦਗੀ ਨਹੀਂ ਦਿੰਦੇ ਸਨ।
Ezekiel 20:25 in Other Translations
King James Version (KJV)
Wherefore I gave them also statutes that were not good, and judgments whereby they should not live;
American Standard Version (ASV)
Moreover also I gave them statutes that were not good, and ordinances wherein they should not live;
Bible in Basic English (BBE)
And further, I gave them rules which were not good and orders in which there was no life for them;
Darby English Bible (DBY)
And I also gave them statutes that were not good, and ordinances whereby they should not live;
World English Bible (WEB)
Moreover also I gave them statutes that were not good, and ordinances in which they should not live;
Young's Literal Translation (YLT)
And I also, I have given to them statutes not good, And judgments by which they do not live.
| Wherefore I | וְגַם | wĕgam | veh-ɡAHM |
| gave | אֲנִי֙ | ʾăniy | uh-NEE |
| them also | נָתַ֣תִּי | nātattî | na-TA-tee |
| statutes | לָהֶ֔ם | lāhem | la-HEM |
| not were that | חֻקִּ֖ים | ḥuqqîm | hoo-KEEM |
| good, | לֹ֣א | lōʾ | loh |
| and judgments | טוֹבִ֑ים | ṭôbîm | toh-VEEM |
| whereby they should not | וּמִ֨שְׁפָּטִ֔ים | ûmišpāṭîm | oo-MEESH-pa-TEEM |
| live; | לֹ֥א | lōʾ | loh |
| יִֽחְי֖וּ | yiḥĕyû | yee-heh-YOO | |
| בָּהֶֽם׃ | bāhem | ba-HEM |
Cross Reference
Psalm 81:12
ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
Isaiah 66:4
ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”
Ezekiel 20:39
ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”
Deuteronomy 4:27
ਯਹੋਵਾਹ ਤੁਹਾਨੂੰ ਹੋਰਨਾਂ ਕੌਮਾਂ ਵਿੱਚ ਖਿੰਡਾ ਦੇਵੇਗਾ। ਅਤੇ ਤੁਹਾਡੇ ਵਿੱਚ ਸਿਰਫ਼ ਥੋੜੇ ਜਿਹੇ ਹੀ ਉਨ੍ਹਾਂ ਦੇਸ਼ ਵਿੱਚ ਜਾਣ ਲਈ ਬਚਨਗੇ ਜਿੱਥੇ ਤੁਹਾਨੂੰ ਯਹੋਵਾਹ ਭੇਜੇਗਾ।
Deuteronomy 28:36
“ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓੱਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ।
Ezekiel 14:9
ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।
Ezekiel 20:26
ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੁਗਾਤਾਂ ਨਾਲ ਨਾਪਾਕ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਜੇਠੇ ਪੁੱਤਰਾਂ ਦੀ ਬਲੀ ਚੜ੍ਹਾਉਣੀ ਵੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਮੈਂ ਹੀ ਯਹੋਵਾਹ ਹਾਂ।’
Romans 1:21
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
2 Thessalonians 2:9
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।