Ezekiel 22:28 in Punjabi

Punjabi Punjabi Bible Ezekiel Ezekiel 22 Ezekiel 22:28

Ezekiel 22:28
“ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!

Ezekiel 22:27Ezekiel 22Ezekiel 22:29

Ezekiel 22:28 in Other Translations

King James Version (KJV)
And her prophets have daubed them with untempered morter, seeing vanity, and divining lies unto them, saying, Thus saith the Lord GOD, when the LORD hath not spoken.

American Standard Version (ASV)
And her prophets have daubed for them with untempered `mortar', seeing false visions, and divining lies unto them, saying, Thus saith the Lord Jehovah, when Jehovah hath not spoken.

Bible in Basic English (BBE)
And her prophets have been using whitewash, seeing foolish visions and making false use of secret arts, saying, This is what the Lord has said, when the Lord has said nothing.

Darby English Bible (DBY)
And her prophets have daubed for them with untempered [mortar], seeing vanity and divining lies unto them, saying, Thus saith the Lord Jehovah! and Jehovah hath not spoken.

World English Bible (WEB)
Her prophets have daubed for them with whitewash, seeing false visions, and divining lies to them, saying, Thus says the Lord Yahweh, when Yahweh has not spoken.

Young's Literal Translation (YLT)
And its prophets have daubed for them with chalk, Seeing a vain thing, and divining for them a lie, Saying, `Thus said the Lord Jehovah:' And Jehovah hath not spoken.

And
her
prophets
וּנְבִיאֶ֗יהָûnĕbîʾêhāoo-neh-vee-A-ha
have
daubed
טָח֤וּṭāḥûta-HOO
untempered
with
them
לָהֶם֙lāhemla-HEM
morter,
seeing
תָּפֵ֔לtāpēlta-FALE
vanity,
חֹזִ֣יםḥōzîmhoh-ZEEM
and
divining
שָׁ֔וְאšāwĕʾSHA-veh
lies
וְקֹסְמִ֥יםwĕqōsĕmîmveh-koh-seh-MEEM
saying,
them,
unto
לָהֶ֖םlāhemla-HEM
Thus
כָּזָ֑בkāzābka-ZAHV
saith
אֹמְרִ֗יםʾōmĕrîmoh-meh-REEM
the
Lord
כֹּ֤הkoh
God,
אָמַר֙ʾāmarah-MAHR
Lord
the
when
אֲדֹנָ֣יʾădōnāyuh-doh-NAI
hath
not
יְהוִ֔הyĕhwiyeh-VEE
spoken.
וַֽיהוָ֖הwayhwâvai-VA
לֹ֥אlōʾloh
דִבֵּֽר׃dibbērdee-BARE

Cross Reference

Ezekiel 13:6
“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

Jeremiah 23:25
“ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ।

Zephaniah 3:4
ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ।

Ezekiel 22:25
ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।

Ezekiel 21:29
“‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ। ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ। ਝੂਠ ਦਾ ਪੁਲਂਦਾ ਹੀ ਹੈ ਇਹ। ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ। ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ। ਵਕਤ ਉਨ੍ਹਾਂ ਦਾ ਹੈ ਆ ਗਿਆ। ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।

Ezekiel 13:22
“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!

Ezekiel 13:10
“ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ।

Lamentations 2:14
ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।

Jeremiah 37:19
ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’

Jeremiah 29:8
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।

Jeremiah 28:15
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।

Jeremiah 28:2
“ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ।

Jeremiah 23:21
ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ।

Jeremiah 8:10
ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।

Isaiah 30:10
ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!