Ezekiel 23:26
ਉਹ ਤੇਰੇ ਸੁੰਦਰ ਕੱਪੜੇ ਅਤੇ ਗਹਿਣੇ ਖੋਹ ਲੈਣਗੇ।
Ezekiel 23:26 in Other Translations
King James Version (KJV)
They shall also strip thee out of thy clothes, and take away thy fair jewels.
American Standard Version (ASV)
They shall also strip thee of thy clothes, and take away thy fair jewels.
Bible in Basic English (BBE)
And they will take all your clothing off you and take away your ornaments.
Darby English Bible (DBY)
They shall also strip the of thy garments, and take away thy fair jewels.
World English Bible (WEB)
They shall also strip you of your clothes, and take away your beautiful jewels.
Young's Literal Translation (YLT)
And they have stripped thee of thy garments, And have taken thy beauteous jewels.
| They shall also strip | וְהִפְשִׁיט֖וּךְ | wĕhipšîṭûk | veh-heef-shee-TOOK |
| thee out of | אֶת | ʾet | et |
| clothes, thy | בְּגָדָ֑יִךְ | bĕgādāyik | beh-ɡa-DA-yeek |
| and take away | וְלָקְח֖וּ | wĕloqḥû | veh-loke-HOO |
| thy fair | כְּלֵ֥י | kĕlê | keh-LAY |
| jewels. | תִפְאַרְתֵּֽךְ׃ | tipʾartēk | teef-ar-TAKE |
Cross Reference
Ezekiel 16:39
ਮੈਂ ਤੈਨੂੰ ਉਨ੍ਹਾਂ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੇ ਬੇਹਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਉਪਾਸਨਾ ਸਥਾਨਾਂ ਨੂੰ ਸਾੜ ਦੇਣਗੇ। ਉਹ ਤੇਰੇ ਕੱਪੜੇ ਪਾੜ ਦੇਣਗੇ ਅਤੇ ਤੇਰੇ ਖੂਬਸੂਰਤ ਗਹਿਣੇ ਖੋਹ ਲੈਣਗੇ। ਉਹ ਤੈਨੂੰ ਓਸੇ ਤਰ੍ਹਾਂ ਨੰਗੀ ਬੁਚ੍ਚੀ ਕਰਕੇ ਛੱਡ ਦੇਣਗੇ। ਜਿਵੇਂ ਮੈਂ ਤੈਨੂੰ ਲੱਭਿਆ ਸੀ।
Jeremiah 13:22
ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
Ezekiel 23:29
ਉਹ ਤੈਨੂੰ ਦਿਖਾ ਦੇਣਗੇ ਕਿ ਉਹ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ! ਉਹ ਤੇਰੇ ਪਾਸੋਂ ਹਰ ਉਹ ਚੀਜ਼ ਖੋਹ ਲੈਣਗੇ ਜਿਸ ਲਈ ਤੂੰ ਕੰਮ ਕੀਤਾ ਸੀ। ਅਤੇ ਉਹ ਤੈਨੂੰ ਨਿਰਬਸਤਰ ਅਤੇ ਨਂਗਿਆਂ ਕਰ ਛੱਡਣਗੇ! ਲੋਕੀ ਤੇਰੇ ਪਾਪਾਂ ਨੂੰ ਚੰਗੀ ਤਰ੍ਹਾਂ ਦੇਖ ਲੈਣਗੇ। ਉਹ ਦੇਖ ਲੈਣਗੇ ਕਿ ਤੂੰ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ ਸੀ ਅਤੇ ਬਦ ਸੁਪਨੇ ਲੇ ਸਨ।
Revelation 18:14
ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’
Revelation 17:16
ਜਾਨਵਰ ਅਤੇ ਉਹ ਦਸ ਸਿੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸ ਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸ ਦੇ ਸਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸ ਦੇ ਸਰੀਰ ਨੂੰ ਸਾੜ ਦੇਣਗੇ।
1 Peter 3:3
ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
Hosea 2:9
ਇਸ ਲਈ ਹੁਣ ਮੈਂ ਪਰਤਾਂਗਾ ਅਤੇ ਜਿਉਂ ਹੀ ਫਸਲ ਵਾਢੀ ਲਈ ਤਿਆਰ ਹੋਵੇਗੀ, ਮੈਂ ਉਨ੍ਹਾਂ ਤੋਂ ਆਪਣੀ ਫ਼ਸਲ ਵਾਪਸ ਲੈ ਲਵਾਂਗਾ। ਜਦੋਂ ਅੰਗੂਰ ਤਿਆਰ ਹੋਣਗੇ ਤਾਂ ਮੈਂ ਆਪਣੀ ਮੈਅ ਵਾਪਸ ਲੈ ਲਵਾਂਗਾ ਅਤੇ ਜਿਹੜੀ ਉਨ ਅਤੇ ਲਿਨਨ ਦੇ ਕੱਪੜੇ ਮੈਂ ਉਸ ਦਾ ਨੰਗੇਜ਼ ਢੱਕਣ ਲਈ ਦਿੱਤੇ ਸਨ ਉਹ ਵੀ ਵਾਪਸ ਲੈ ਲਵਾਂਗਾ।
Hosea 2:3
ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬੰਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।
Ezekiel 16:37
ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਿਆਂ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਉਨ੍ਹਾਂ ਆਦਮੀਆਂ ਨੂੰ ਵੀ, ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਕਰਕੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਤੇਰਾ ਨੰਗੇਜ਼ ਦਿਖਾਵਾਂਗਾ। ਉਹ ਤੈਨੂੰ ਪੂਰੀ ਤਰ੍ਹਾਂ ਨੰਗਿਆਂ ਦੇਖਣਗੇ।
Ezekiel 16:16
ਤੂੰ ਆਪਣੇ ਸੁੰਦਰ ਕੱਪੜੇ ਉਤਾਰ ਲੇ ਅਤੇ ਉਨ੍ਹਾਂ ਨੂੰ ਆਪਣੇ ਉਪਾਸਨਾ ਸਥਾਨਾਂ ਨੂੰ ਸ਼ਿਂਗਾਰਨ ਲਈ ਵਰਤਿਆ। ਅਤੇ ਤੂੰ ਉਨ੍ਹਾਂ ਸਥਾਨਾਂ ਉੱਤੇ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਹਰ ਆਉਣ ਜਾਣ ਵਾਲੇ ਬੰਦੇ ਨੂੰ ਆਪਣਾ ਆਪ ਸੌਂਪ ਦਿੱਤਾ।
Isaiah 3:17
ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।