Ezekiel 23:49
ਉਹ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦੇਣਗੇ। ਅਤੇ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਕਰਨ ਕਾਰਣ ਸਜ਼ਾ ਪਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।”
Ezekiel 23:49 in Other Translations
King James Version (KJV)
And they shall recompense your lewdness upon you, and ye shall bear the sins of your idols: and ye shall know that I am the Lord GOD.
American Standard Version (ASV)
And they shall recompense your lewdness upon you, and ye shall bear the sins of your idols; and ye shall know that I am the Lord Jehovah.
Bible in Basic English (BBE)
And I will send on you the punishment of your evil ways, and you will be rewarded for your sins with your images: and you will be certain that I am the Lord.
Darby English Bible (DBY)
And they shall recompense your lewdness upon you, and ye shall bear the sins of your idols; and ye shall know that I [am] the Lord Jehovah.
World English Bible (WEB)
They shall recompense your lewdness on you, and you shall bear the sins of your idols; and you shall know that I am the Lord Yahweh.
Young's Literal Translation (YLT)
And they have put your wickedness on you, And the sins of your idols ye bear, And ye have known that I `am' the Lord Jehovah!
| And they shall recompense | וְנָתְנ֤וּ | wĕnotnû | veh-note-NOO |
| your lewdness | זִמַּתְכֶ֙נָה֙ | zimmatkenāh | zee-maht-HEH-NA |
| upon | עֲלֵיכֶ֔ן | ʿălêken | uh-lay-HEN |
| you, and ye shall bear | וַחֲטָאֵ֥י | waḥăṭāʾê | va-huh-ta-A |
| sins the | גִלּוּלֵיכֶ֖ן | gillûlêken | ɡee-loo-lay-HEN |
| of your idols: | תִּשֶּׂ֑אינָה | tiśśeynâ | tee-SEH-na |
| know shall ye and | וִידַעְתֶּ֕ם | wîdaʿtem | vee-da-TEM |
| that | כִּ֥י | kî | kee |
| I | אֲנִ֖י | ʾănî | uh-NEE |
| am the Lord | אֲדֹנָ֥י | ʾădōnāy | uh-doh-NAI |
| God. | יְהוִֽה׃ | yĕhwi | yeh-VEE |
Cross Reference
Ezekiel 9:10
ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”
Ezekiel 7:4
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
Ezekiel 20:38
ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 7:9
ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
Ezekiel 6:7
ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
Isaiah 59:18
ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
Ezekiel 25:5
“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
Ezekiel 23:35
“ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, ‘ਯਰੂਸ਼ਲਮ ਭੁੱਲ ਗਈ ਤੂੰ ਮੈਨੂੰ। ਸੁੱਟ ਦਿੱਤਾ ਤੂੰ ਮੈਨੂੰ ਪਰਾਂ ਅਤੇ ਛੱਡ ਦਿੱਤਾ ਪਿੱਛਾਂਹ। ਇਸ ਲਈ ਹੁਣ ਤੈਨੂੰ ਦੁੱਖ ਭੋਗਣਾ ਪਵੇਗਾ, ਮੈਨੂੰ ਛੱਡਣ ਅਤੇ ਵੇਸਵਾ ਵਾਂਗ ਰਹਿਣ ਦਾ। ਤੈਨੂੰ ਤੇਰੇ ਦੁਸ਼ਟ ਸੁਪਨਿਆਂ ਲਈ ਤਸੀਹੇ ਝੱਲਣੇ ਪੈਣਗੇ।’”
Ezekiel 22:31
ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 20:44
ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Ezekiel 20:42
ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ।
Ezekiel 16:43
ਇਹ ਸਾਰੀਆਂ ਗੱਲਾਂ ਕਿਉਂ ਵਾਪਰਨਗੀਆਂ? ਕਿਉਂ ਕਿ ਤੂੰ ਉਨ੍ਹਾਂ ਗੱਲਾਂ ਨੂੰ ਚੇਤੇ ਨਹੀਂ ਰੱਖਿਆ ਜਿਹੜੀਆਂ ਉਦੋਂ ਵਾਪਰੀਆਂ ਸਨ ਜਦੋਂ ਤੂੰ ਜਵਾਨ ਸੀ। ਤੂੰ ਉਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਮੈਨੂੰ ਕਹਿਰਵਾਨ ਕੀਤਾ। ਇਸ ਲਈ ਮੈਨੂੰ ਤੇਰੇ ਮੰਦੇ ਕਾਰਿਆਂ ਕਰਕੇ ਸਜ਼ਾ ਦੇਣੀ ਪਈ। ਪਰ ਤੂੰ ਤਾਂ ਹੋਰ ਵੀ ਭਿਆਨਕ ਗੱਲਾਂ ਵਿਉਂਤੀਆਂ ਸਨ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 11:21
The Glory of the Lord Leaves Jerusalem ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Psalm 9:16
ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।