Ezekiel 25:8
ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’
Ezekiel 25:8 in Other Translations
King James Version (KJV)
Thus saith the Lord GOD; Because that Moab and Seir do say, Behold, the house of Judah is like unto all the heathen;
American Standard Version (ASV)
Thus saith the Lord Jehovah: Because that Moab and Seir do say, Behold, the house of Judah is like unto all the nations;
Bible in Basic English (BBE)
This is what the Lord has said: Because Moab and Seir are saying, See, the people of Judah are like all the nations;
Darby English Bible (DBY)
Thus saith the Lord Jehovah: Because Moab and Seir do say, Behold, the house of Judah is like unto all the nations,
World English Bible (WEB)
Thus says the Lord Yahweh: Because Moab and Seir say, Behold, the house of Judah is like all the nations;
Young's Literal Translation (YLT)
Thus said the Lord Jehovah: Because of the saying of Moab and Seir: Lo, as all the nations `is' the house of Judah;
| Thus | כֹּ֥ה | kō | koh |
| saith | אָמַ֖ר | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִ֑ה | yĕhwi | yeh-VEE |
| that Because | יַ֗עַן | yaʿan | YA-an |
| Moab | אֲמֹ֤ר | ʾămōr | uh-MORE |
| and Seir | מוֹאָב֙ | môʾāb | moh-AV |
| say, do | וְשֵׂעִ֔יר | wĕśēʿîr | veh-say-EER |
| Behold, | הִנֵּ֥ה | hinnē | hee-NAY |
| the house | כְּכָֽל | kĕkāl | keh-HAHL |
| of Judah | הַגּוֹיִ֖ם | haggôyim | ha-ɡoh-YEEM |
| all unto like is | בֵּ֥ית | bêt | bate |
| the heathen; | יְהוּדָֽה׃ | yĕhûdâ | yeh-hoo-DA |
Cross Reference
Jeremiah 48:1
ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।
Jeremiah 25:21
ਫ਼ੇਰ ਮੈਂ ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਨੂੰ ਪਿਆਲਾ ਪਿਲਾਇਆ।
Isaiah 15:1
ਮੋਆਬ ਨੂੰ ਪਰਮੇਸ਼ੁਰ ਦਾ ਸੰਦੇਸ਼ ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।
Zephaniah 2:8
ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ।
Obadiah 1:1
ਅਦੋਮ ਦੇ ਵਿਰੁੱਧ ਵਾਕ ਓਬਦਯਾਹ ਦਾ ਦਰਸ਼ਨ। ਯਹੋਵਾਹ ਮੇਰਾ ਪ੍ਰਭੂ ਅਦੋਮ ਬਾਰੇ ਇਉਂ ਆਖਦਾ ਹੈ: ਅਸੀਂ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਸੰਦੇਸ਼ ਸੁਣਿਆ। ਇੱਕ ਹਲਕਾਰਾ ਕੌਮਾਂ ਵਿੱਚ ਭੇਜਿਆ ਗਿਆ ਸੀ। ਉਸ ਨੇ ਕਿਹਾ, “ਆਓ, ਆਪਾਂ ਅਦੋਮ ਦੇ ਵਿਰੁੱਧ ਲੜੀਏ।”
Amos 2:11
ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।
Amos 2:1
ਮੋਆਬ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ।
Ezekiel 35:1
ਅਦੋਮ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Ezekiel 25:12
ਅਦੋਮ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।”
Jeremiah 49:7
ਅਦੋਮ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?
Jeremiah 27:3
ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।
Isaiah 63:1
ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Isaiah 36:18
ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!
Isaiah 34:1
ਪਰਮੇਸ਼ੁਰ ਆਪਣੇ ਦੁਸਮਣਾਂ ਨੂੰ ਸਜ਼ਾ ਦੇਵੇਗਾ ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ।
Isaiah 25:10
ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।
Isaiah 10:9
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
Psalm 83:4
ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”
Deuteronomy 2:5
ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।
Numbers 24:17
“ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ।