Ezekiel 27:30
ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ। ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।
Ezekiel 27:30 in Other Translations
King James Version (KJV)
And shall cause their voice to be heard against thee, and shall cry bitterly, and shall cast up dust upon their heads, they shall wallow themselves in the ashes:
American Standard Version (ASV)
and shall cause their voice to be heard over thee, and shall cry bitterly, and shall cast up dust upon their heads, they shall wallow themselves in the ashes:
Bible in Basic English (BBE)
And their voices will be sounding over you, and crying bitterly they will put dust on their heads, rolling themselves in the dust:
Darby English Bible (DBY)
and shall cause their voice to be heard over thee, and shall cry bitterly; and they shall cast up dust upon their heads; they shall wallow themselves in ashes.
World English Bible (WEB)
and shall cause their voice to be heard over you, and shall cry bitterly, and shall cast up dust on their heads, they shall wallow themselves in the ashes:
Young's Literal Translation (YLT)
And have sounded for thee with their voice, And cry bitterly, and cause dust to go up on their heads, In ashes they do roll themselves.
| And shall cause their voice | וְהִשְׁמִ֤יעוּ | wĕhišmîʿû | veh-heesh-MEE-oo |
| to be heard | עָלַ֙יִךְ֙ | ʿālayik | ah-LA-yeek |
| against | בְּקוֹלָ֔ם | bĕqôlām | beh-koh-LAHM |
| thee, and shall cry | וְיִזְעֲק֖וּ | wĕyizʿăqû | veh-yeez-uh-KOO |
| bitterly, | מָרָ֑ה | mārâ | ma-RA |
| up cast shall and | וְיַעֲל֤וּ | wĕyaʿălû | veh-ya-uh-LOO |
| dust | עָֽפָר֙ | ʿāpār | ah-FAHR |
| upon | עַל | ʿal | al |
| their heads, | רָ֣אשֵׁיהֶ֔ם | rāʾšêhem | RA-shay-HEM |
| themselves wallow shall they | בָּאֵ֖פֶר | bāʾēper | ba-A-fer |
| in the ashes: | יִתְפַּלָּֽשׁוּ׃ | yitpallāšû | yeet-pa-la-SHOO |
Cross Reference
Jeremiah 6:26
ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।
Lamentations 2:10
ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ। ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ। ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ। ਉਹ ਸੋਗੀ ਬਸਤਰ ਪਾਉਂਦੇ ਨੇ। ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ।
2 Samuel 1:2
ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸ ਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ।
Jonah 3:6
ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ।
Ezekiel 26:17
ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ: “‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ। ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ। ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ! ਤੂੰ ਸੀ ਮਜ਼ਬੂਤ ਸਮੁੰਦਰ ਉੱਤੇ, ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ। ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।
Isaiah 23:1
ਪਰਮੇਸ਼ੁਰ ਦਾ ਲਬਾਨੋਨ ਨੂੰ ਸੰਦੇਸ਼ ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।
1 Samuel 4:12
ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਿਆ ਅਤੇ ਕੱਪੜੇ ਪਾੜਕੇ ਅਤੇ ਸਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸ ਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।
Revelation 18:9
“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
Micah 1:10
ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ। ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ।
Ezekiel 27:31
ਸਿਰ ਮੁਨਾਵਣਗੇ ਉਹ ਤੇਰੇ ਲਈ। ਪਹਿਨਣਗੇ ਉਹ ਸੋਗੀ ਵਸਤਰ। ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।
Jeremiah 25:34
ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ। ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ! ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ। ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ। ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ। ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿੰਡ ਜਾਣਗੇ।
Job 42:6
ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”
Job 2:12
ਪਰ ਜਦੋਂ ਉਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਦੂਰੋ ਦੇਖਿਆ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਇਹ ਅੱਯੂਬ ਹੀ ਸੀ, ਉਹ ਇੰਨਾ ਵੱਖਰਾ ਦਿਖਾਈ ਦਿੰਦਾ ਸੀ! ਉਹ ਉੱਚੀ-ਉੱਚੀ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਉੱਤੇ ਘਟ੍ਟਾ ਪਾਉਣ ਲੱਗ ਪਏ ਇਹ ਦਰਸਾਉਣ ਲਈ ਕਿ ਉਹ ਦੁੱਖ੍ਖੀ ਤੇ ਉਦਾਸ ਸਨ।
Job 2:8
ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।
Esther 4:1
ਮਾਰਦਕਈ ਦੀ ਅਸਤਰ ਅੱਗੇ ਫਰਿਆਦ ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ।