Ezekiel 28:15
ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।
Ezekiel 28:15 in Other Translations
King James Version (KJV)
Thou wast perfect in thy ways from the day that thou wast created, till iniquity was found in thee.
American Standard Version (ASV)
Thou wast perfect in thy ways from the day that thou wast created, till unrighteousness was found in thee.
Bible in Basic English (BBE)
There has been no evil in your ways from the day when you were made, till sin was seen in you.
Darby English Bible (DBY)
Thou wast perfect in thy ways, from the day that thou wast created, till unrighteousness was found in thee.
World English Bible (WEB)
You were perfect in your ways from the day that you were created, until unrighteousness was found in you.
Young's Literal Translation (YLT)
Perfect `art' thou in thy ways, From the day of thy being produced, Till perversity hath been found in thee.
| Thou | תָּמִ֤ים | tāmîm | ta-MEEM |
| wast perfect | אַתָּה֙ | ʾattāh | ah-TA |
| ways thy in | בִּדְרָכֶ֔יךָ | bidrākêkā | beed-ra-HAY-ha |
| from the day | מִיּ֖וֹם | miyyôm | MEE-yome |
| created, wast thou that | הִבָּֽרְאָ֑ךְ | hibbārĕʾāk | hee-ba-reh-AK |
| till | עַד | ʿad | ad |
| iniquity | נִמְצָ֥א | nimṣāʾ | neem-TSA |
| was found | עַוְלָ֖תָה | ʿawlātâ | av-LA-ta |
| in thee. | בָּֽךְ׃ | bāk | bahk |
Cross Reference
Ezekiel 28:17
ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
Ezekiel 28:12
“ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
Ezekiel 28:3
ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
Ezekiel 27:3
ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ। ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!
Genesis 1:26
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
2 Peter 2:4
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
Romans 7:9
ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
Lamentations 5:16
ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ।
Isaiah 14:12
ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
Ecclesiastes 7:29
“ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”
Proverbs 14:34
ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।
Genesis 6:5
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।
Genesis 1:31
ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।