Ezekiel 36:2
ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’
Ezekiel 36:2 in Other Translations
King James Version (KJV)
Thus saith the Lord GOD; Because the enemy hath said against you, Aha, even the ancient high places are ours in possession:
American Standard Version (ASV)
Thus saith the Lord Jehovah: Because the enemy hath said against you, Aha! and, The ancient high places are ours in possession;
Bible in Basic English (BBE)
This is what the Lord has said: Because your hater has said against you, Aha! and, The old waste places are our heritage, we have taken them:
Darby English Bible (DBY)
Thus saith the Lord Jehovah: Because the enemy hath said against you, Aha! and, The ancient high places are become ours in possession;
World English Bible (WEB)
Thus says the Lord Yahweh: Because the enemy has said against you, Aha! and, The ancient high places are ours in possession;
Young's Literal Translation (YLT)
Thus said the Lord Jehovah: Because the enemy said against you, Aha, and the high places of old for a possession have been to us,
| Thus | כֹּ֤ה | kō | koh |
| saith | אָמַר֙ | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִ֔ה | yĕhwi | yeh-VEE |
| Because | יַ֣עַן | yaʿan | YA-an |
| enemy the | אָמַ֧ר | ʾāmar | ah-MAHR |
| hath said | הָאוֹיֵ֛ב | hāʾôyēb | ha-oh-YAVE |
| against | עֲלֵיכֶ֖ם | ʿălêkem | uh-lay-HEM |
| Aha, you, | הֶאָ֑ח | heʾāḥ | heh-AK |
| even the ancient | וּבָמ֣וֹת | ûbāmôt | oo-va-MOTE |
| places high | עוֹלָ֔ם | ʿôlām | oh-LAHM |
| are | לְמֽוֹרָשָׁ֖ה | lĕmôrāšâ | leh-moh-ra-SHA |
| ours in possession: | הָ֥יְתָה | hāyĕtâ | HA-yeh-ta |
| לָּֽנוּ׃ | lānû | la-NOO |
Cross Reference
Deuteronomy 32:13
ਯਹੋਵਾਹ ਨੇ ਯਾਕੂਬ ਦੀ ਪਹਾੜੀ ਪ੍ਰਦੇਸ਼ ਉੱਤੇ ਕਬਜ਼ਾ ਕਰਨ ਲਈ ਅਗਵਾਈ ਕੀਤੀ। ਉਸ ਨੇ ਉਸ ਨੂੰ ਖੇਤਾਂ ਦੀਆਂ ਫ਼ਸਲਾਂ ਦਿੱਤੀਆਂ। ਉਸ ਨੇ ਚੱਟਾਨਾ ਵਿੱਚੋਂ ਸ਼ਹਿਦ, ਸਖਤ ਚੱਟਾਨ ਵਿੱਚੋਂ ਜੈਤੂਨ ਦੇ ਤੇਲ ਨਾਲ ਉਸਦਾ ਪਾਲਣ-ਪੋਸ਼ਣ ਕੀਤਾ।
Ezekiel 25:3
ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ।
Ezekiel 35:10
ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।” ਪਰ ਯਹੋਵਾਹ ਇੱਥੇ ਹੈ!
Psalm 78:69
ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।
Isaiah 58:14
ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Ezekiel 26:2
“ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”
Ezekiel 36:5
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”
Habakkuk 3:19
ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ। ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ। ਉਹ ਮੈਨੂੰ ਪਰਬਤਾਂ ਤੇ ਸੁਰੱਖਿਅਤ ਤੋਂਰਦਾ ਹੈ। ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।
Jeremiah 49:1
ਅੰਮੋਨ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਅੰਮੋਨੀ ਲੋਕਾਂ ਬਾਰੇ ਹੈ। ਯਹੋਵਾਹ ਆਖਦਾ ਹੈ: “ਅੰਮੋਨੀ ਲੋਕੋ, ਕੀ ਤੁਸੀਂ ਸੋਚਦੇ ਹੋ ਕਿ ਇਸਰਾਏਲ ਦੇ ਲੋਕਾਂ ਦੇ ਬੱਚੇ ਨਹੀਂ ਹਨ? ਕੀ ਸੋਚਦੇ ਹੋ ਤੁਸੀਂ ਕਿ ਇੱਥੇ ਬੱਚੇ ਨਹੀਂ ਹਨ ਆਪਣੇ ਮਾਪਿਆਂ ਦੀ ਮੌਤ ਮਗਰੋਂ ਧਰਤੀ ਸਾਂਭਣ ਵਾਲੇ? ਫ਼ੇਰ ਕਾਤੋਂ ਮਲਕਾਮ ਦੇ ਲੋਕਾਂ ਨੇ ਗਾਦ ਦੀ ਧਰਤੀ ਲਈ ਅਤੇ ਇਸ ਦੇ ਨਗਰਾਂ ਵਿੱਚ ਵਸ ਗਏ?”