Ezekiel 36:8
“ਪਰ ਇਸਰਾਏਲ ਦੇ ਪਰਬਤੋਂ, ਤੁਸੀਂ ਇਸਰਾਏਲ ਦੇ ਮੇਰੇ ਲੋਕਾਂ ਲਈ ਨਵੇਂ ਰੁੱਖ ਉਗਾਵੋਂਗੇ ਅਤੇ ਫ਼ਲ ਪੈਦਾ ਕਰੋਗੇ। ਮੇਰੇ ਲੋਕ ਛੇਤੀ ਹੀ ਵਾਪਸ ਆਉਣਗੇ।
Ezekiel 36:8 in Other Translations
King James Version (KJV)
But ye, O mountains of Israel, ye shall shoot forth your branches, and yield your fruit to my people of Israel; for they are at hand to come.
American Standard Version (ASV)
But ye, O mountains of Israel, ye shall shoot forth your branches, and yield your fruit to my people Israel; for they are at hand to come.
Bible in Basic English (BBE)
But you, O mountains of Israel, will put out your branches and give your fruit to my people Israel; for they are ready to come.
Darby English Bible (DBY)
And ye mountains of Israel shall shoot forth your branches, and yield your fruit to my people Israel: for they are at hand to come.
World English Bible (WEB)
But you, mountains of Israel, you shall shoot forth your branches, and yield your fruit to my people Israel; for they are at hand to come.
Young's Literal Translation (YLT)
And ye, O mountains of Israel, Your branch ye give out, and your fruits ye bear for My people Israel, For they have drawn near to come.
| But ye, | וְאַתֶּ֞ם | wĕʾattem | veh-ah-TEM |
| O mountains | הָרֵ֤י | hārê | ha-RAY |
| of Israel, | יִשְׂרָאֵל֙ | yiśrāʾēl | yees-ra-ALE |
| forth shoot shall ye | עַנְפְּכֶ֣ם | ʿanpĕkem | an-peh-HEM |
| your branches, | תִּתֵּ֔נוּ | tittēnû | tee-TAY-noo |
| and yield | וּפֶרְיְכֶ֥ם | ûperyĕkem | oo-fer-yeh-HEM |
| fruit your | תִּשְׂא֖וּ | tiśʾû | tees-OO |
| to my people | לְעַמִּ֣י | lĕʿammî | leh-ah-MEE |
| of Israel; | יִשְׂרָאֵ֑ל | yiśrāʾēl | yees-ra-ALE |
| for | כִּ֥י | kî | kee |
| they are at hand | קֵרְב֖וּ | qērĕbû | kay-reh-VOO |
| to come. | לָבֽוֹא׃ | lābôʾ | la-VOH |
Cross Reference
Isaiah 27:6
ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵੱਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।”
Ezekiel 34:26
ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ।
Isaiah 4:2
ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ।
James 5:8
ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।
Hebrews 10:37
ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।
Philippians 4:5
ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
Amos 9:13
ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।
Hosea 2:21
ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾ” ਯਹੋਵਾਹ ਇਹ ਆਖਦਾ ਹੈ: “ਮੈਂ ਅਕਾਸ਼ ਨਾਲ ਗੱਲ ਕਰਾਂਗਾ ਅਤੇ ਧਰਤੀ ਉੱਤੇ ਮੀਂਹ ਪਵੇਗਾ।
Ezekiel 17:23
ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।
Ezekiel 12:25
ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Isaiah 30:23
ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ।
Psalm 85:12
ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ। ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
Psalm 67:6
ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।