Ezekiel 43:5
ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
Ezekiel 43:5 in Other Translations
King James Version (KJV)
So the spirit took me up, and brought me into the inner court; and, behold, the glory of the LORD filled the house.
American Standard Version (ASV)
And the Spirit took me up, and brought me into the inner court; and, behold, the glory of Jehovah filled the house.
Bible in Basic English (BBE)
And the spirit, lifting me up, took me into the inner square; and I saw that the house was full of the glory of the Lord.
Darby English Bible (DBY)
And the Spirit lifted me up, and brought me into the inner court; and behold, the glory of Jehovah filled the house.
World English Bible (WEB)
The Spirit took me up, and brought me into the inner court; and, behold, the glory of Yahweh filled the house.
Young's Literal Translation (YLT)
And take me up doth the Spirit, and bringeth me in unto the inner court, and lo, the honour of Jehovah hath filled the house.
| So the spirit | וַתִּשָּׂאֵ֣נִי | wattiśśāʾēnî | va-tee-sa-A-nee |
| up, me took | ר֔וּחַ | rûaḥ | ROO-ak |
| and brought | וַתְּבִאֵ֕נִי | wattĕbiʾēnî | va-teh-vee-A-nee |
| me into | אֶל | ʾel | el |
| inner the | הֶֽחָצֵ֖ר | heḥāṣēr | heh-ha-TSARE |
| court; | הַפְּנִימִ֑י | happĕnîmî | ha-peh-nee-MEE |
| and, behold, | וְהִנֵּ֛ה | wĕhinnē | veh-hee-NAY |
| the glory | מָלֵ֥א | mālēʾ | ma-LAY |
| Lord the of | כְבוֹד | kĕbôd | heh-VODE |
| filled | יְהוָ֖ה | yĕhwâ | yeh-VA |
| the house. | הַבָּֽיִת׃ | habbāyit | ha-BA-yeet |
Cross Reference
Ezekiel 11:24
ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ।
Ezekiel 8:3
ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ।
2 Corinthians 12:2
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
Ezekiel 44:4
ਮੰਦਰ ਦੀ ਪਵਿੱਤਰਤਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।
1 Kings 8:10
ਜਦੋਂ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਅੱਤ ਪਵਿੱਤਰ ਸਥਾਨ ਤੇ ਰੱਖਿਆ ਅਤੇ ਇਸ ਵਿੱਚੋਂ ਬਾਹਰ ਆਏ ਬੱਦਲ ਨੇ ਯਹੋਵਾਹ ਦੇ ਮੰਦਰ ਨੂੰ ਭਰ ਦਿੱਤਾ।
Acts 8:39
ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
Haggai 2:7
ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।
Ezekiel 40:2
ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।
Ezekiel 37:1
ਸੁੱਕੀਆਂ ਹੱਡੀਆਂ ਦਾ ਦਰਸ਼ਨ ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।
Ezekiel 10:4
ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।
Ezekiel 3:12
ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!”
Isaiah 6:3
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
Song of Solomon 1:4
ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।
2 Chronicles 5:14
ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ।
2 Kings 2:16
“ਵੇਖ ਸਾਡੇ ਕੋਲ 50 ਤਕੜੇ ਆਦਮੀ ਹਨ। ਉਨ੍ਹਾਂ ਨੂੰ ਤੇਰੇ ਸੁਆਮੀ ਦੀ ਭਾਲ ਵਿੱਚ ਜਾਣ ਦੇ। ਹੋ ਸੱਕਦਾ ਹੈ ਕਿ ਯਹੋਵਾਹ ਦੇ ਆਤਮਾ ਨੇ ਏਲੀਯਾਹ ਨੂੰ ਉੱਪਰ ਚੁੱਕ ਲਿਆ ਹੋਵੇ ਅਤੇ ਕਿਸੇ ਪਹਾੜੀ ਦੀ ਚੋਟੀ ਉੱਤੇ ਛੱਡ ਦਿੱਤਾ ਹੋਵੇ ਜਾਂ ਕਿਸੇ ਵਾਦੀ ਵਿੱਚ ਲਾਹ ਦਿੱਤਾ ਹੋਵੇ।” ਪਰ ਅਲੀਸ਼ਾ ਨੇ ਕਿਹਾ, “ਨਹੀਂ! ਤੁਸੀਂ ਏਲੀਯਾਹ ਨੂੰ ਭਾਲਣ ਲਈ ਆਪਣੇ ਬੰਦਿਆਂ ਨੂੰ ਨਾ ਭੇਜੋ।”
1 Kings 18:12
ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸੱਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇੱਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲਕ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ।
Exodus 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।