Ezekiel 44:3
ਸਿਰਫ਼ ਲੋਕਾਂ ਦਾ ਹਾਕਮ ਹੀ ਇੱਥੇ ਬੈਠੇਗਾ ਜਦੋਂ ਉਹ ਯਹੋਵਾਹ ਦੇ ਅੱਗੇ ਇੱਥੇ ਭੋਜਨ ਛਕੇਗਾ। ਉਸ ਨੂੰ ਦਰਵਾਜ਼ੇ ਦੇ ਰਸਤੇ ਦੇ ਵਰਾਂਡਾ ਵੱਲੋਂ ਹੀ ਦਾਖਲ ਹੋਣਾ ਚਾਹੀਦਾ ਹੈ ਅਤੇ ਉਸੇ ਰਸਤੇ ਹੀ ਬਾਹਰ ਜਾਣਾ ਚਾਹੀਦਾ ਹੈ।”
Ezekiel 44:3 in Other Translations
King James Version (KJV)
It is for the prince; the prince, he shall sit in it to eat bread before the LORD; he shall enter by the way of the porch of that gate, and shall go out by the way of the same.
American Standard Version (ASV)
As for the prince, he shall sit therein as prince to eat bread before Jehovah; he shall enter by the way of the porch of the gate, and shall go out by the way of the same.
Bible in Basic English (BBE)
But the ruler will be seated there to take his food before the Lord; he will go in by the covered way to the door, and will come out by the same way.
Darby English Bible (DBY)
As for the prince, he, the prince, shall sit in it to eat bread before Jehovah: he shall enter by the way of the porch of the gate, and shall go out by the way of the same.
World English Bible (WEB)
As for the prince, he shall sit therein as prince to eat bread before Yahweh; he shall enter by the way of the porch of the gate, and shall go out by the way of the same.
Young's Literal Translation (YLT)
The prince, who `is' prince, he sitteth by it to eat bread before Jehovah, by the way of the porch of the gate he cometh in, and by its way he goeth out.'
| It is | אֶֽת | ʾet | et |
| prince; the for | הַנָּשִׂ֗יא | hannāśîʾ | ha-na-SEE |
| the prince, | נָ֥שִׂיא | nāśîʾ | NA-see |
| he | ה֛וּא | hûʾ | hoo |
| sit shall | יֵֽשֶׁב | yēšeb | YAY-shev |
| in it to eat | בּ֥וֹ | bô | boh |
| bread | לֶֽאֱכָול | leʾĕkowl | LEH-ay-hove-l |
| before | לֶ֖חֶם | leḥem | LEH-hem |
| the Lord; | לִפְנֵ֣י | lipnê | leef-NAY |
| enter shall he | יְהוָ֑ה | yĕhwâ | yeh-VA |
| by the way | מִדֶּ֨רֶךְ | midderek | mee-DEH-rek |
| porch the of | אוּלָ֤ם | ʾûlām | oo-LAHM |
| of that gate, | הַשַּׁ֙עַר֙ | haššaʿar | ha-SHA-AR |
| out go shall and | יָב֔וֹא | yābôʾ | ya-VOH |
| by the way of the same. | וּמִדַּרְכּ֖וֹ | ûmiddarkô | oo-mee-dahr-KOH |
| יֵצֵֽא׃ | yēṣēʾ | yay-TSAY |
Cross Reference
Ezekiel 46:2
ਹਾਕਮ ਇਸ ਫ਼ਾਟਕ ਦੇ ਵਰਾਂਡਾ ਵਿੱਚ ਜਾਵੇਗਾ ਅਤੇ ਫ਼ਾਟਕ ਦੀ ਚੌਖਟ ਕੋਲ ਖਲੋਵੇਗਾ। ਫ਼ੇਰ ਜਾਜਕ ਹਾਕਮ ਦੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣਗੇ। ਹਾਕਮ ਫ਼ਾਟਕ ਦੀ ਸਰਦਲ ਉੱਤੇ ਉਪਾਸਨਾ ਕਰੇਗਾ। ਫ਼ੇਰ ਉਹ ਬਾਹਰ ਜਾਵੇਗਾ। ਪਰ ਦਰਵਾਜ਼ਾ ਸ਼ਾਮ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾਵੇਗਾ।
Ezekiel 37:25
ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓੱਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓੱਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।
Ezekiel 34:24
ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।
Genesis 31:54
ਫ਼ੇਰ ਯਾਕੂਬ ਨੇ ਇੱਕ ਜਾਨਵਰ ਮਾਰਿਆ ਅਤੇ ਇਸ ਨੂੰ ਪਰਬਤ ਉੱਤੇ ਬਲੀ ਵਜੋਂ ਚੜ੍ਹਾਇਆ। ਅਤੇ ਉਸ ਨੇ ਆਪਣੇ ਆਦਮੀਆਂ ਨੂੰ ਭੋਜਨ ਸਾਂਝਾ ਕਰਨ ਦਾ ਸੱਦਾ ਦਿੱਤਾ। ਜਦੋਂ ਉਹ ਭੋਜਨ ਕਰ ਹਟੇ ਤਾਂ ਉਨ੍ਹਾਂ ਨੇ ਆਪਣੇ ਦੋਹਤਿਆਂ
Ezekiel 46:8
“ਜਦੋਂ ਹਾਕਮ ਅੰਦਰ ਜਾਵੇ, ਉਸ ਨੂੰ ਪੂਰਬੀ ਫਾਟਕ ਦੇ ਵਰਾਂਡਾ ਵੱਲੋਂ ਦਾਖਲ ਹੋਣਾ ਚਾਹੀਦਾ, ਅਤੇ ਉਸ ਨੂੰ ਇਸ ਨੂੰ ਉਵੇਂ ਹੀ ਛੱਡ ਦੇਣਾ ਚਾਹੀਦਾ ਹੈ।
Ezekiel 40:9
ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ।
Exodus 24:9
ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।
Revelation 3:20
ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
1 Corinthians 10:18
ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?
Zechariah 6:12
ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ: ‘ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ। ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।
Isaiah 62:9
ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”
Isaiah 23:18
ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸੱਕੇਗਾ ਜਿਸ ਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰੱਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।
2 Chronicles 34:31
ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।
2 Chronicles 23:13
ਉਸ ਨੇ ਪਾਤਸ਼ਾਹ ਵੱਲ ਵੇਖਿਆ। ਪਾਤਸ਼ਾਹ ਆਪਣੇ ਥੰਮ ਦੇ ਫ਼ਾਟਕ ਕੋਲ ਖੜ੍ਹਾ ਸੀ। ਅਤੇ ਜੋ ਤੁਰ੍ਹੀਆਂ ਵਜਾ ਰਹੇ ਸਨ ਅਤੇ ਸਰਦਾਰ ਸਨ ਉਹ ਪਾਤਸ਼ਾਹ ਦੇ ਕੋਲ ਖੜ੍ਹੇ ਸਨ। ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ। ਗਾਉਣ ਵਾਲੇ ਵਾਜਿਆਂ ਨਾਲ ਉਸਤਤ ਕਰਨ ਵਿੱਚ ਅਗਵਾਈ ਕਰ ਰਹੇ ਸਨ। ਤਦ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਅਤੇ ਉੱਚੀ ਆਵਾਜ਼ ਵਿੱਚ ਬੋਲੀ “ਗਦਰ ਗਦਰ।”
Deuteronomy 12:17
“ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵੱਗ ਜਾਂ ਇੱਜੜ ਦਾ ਪਹਿਲੋਠਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ।
Deuteronomy 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।