Ezekiel 8:12
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।’”
Ezekiel 8:12 in Other Translations
King James Version (KJV)
Then said he unto me, Son of man, hast thou seen what the ancients of the house of Israel do in the dark, every man in the chambers of his imagery? for they say, the LORD seeth us not; the LORD hath forsaken the earth.
American Standard Version (ASV)
Then said he unto me, Son of man, hast thou seen what the elders of the house of Israel do in the dark, every man in his chambers of imagery? for they say, Jehovah seeth us not; Jehovah hath forsaken the land.
Bible in Basic English (BBE)
And he said to me, Son of man, have you seen what the responsible men of the children of Israel do in the dark, every man in his room of pictured images? for they say, The Lord does not see us; the Lord has gone away from the land.
Darby English Bible (DBY)
And he said unto me, Hast thou seen, son of man, what the elders of the house of Israel do in the dark, every one in his chambers of imagery? for they say, Jehovah seeth us not; Jehovah hath forsaken the land.
World English Bible (WEB)
Then said he to me, Son of man, have you seen what the elders of the house of Israel do in the dark, every man in his chambers of imagery? for they say, Yahweh doesn't see us; Yahweh has forsaken the land.
Young's Literal Translation (YLT)
And He saith unto me, `Hast thou seen, son of man, that which elders of the house of Israel are doing in darkness, each in the inner chambers of his imagery, for they are saying, Jehovah is not seeing us, Jehovah hath forsaken the land?'
| Then said | וַיֹּ֣אמֶר | wayyōʾmer | va-YOH-mer |
| he unto | אֵלַי֮ | ʾēlay | ay-LA |
| me, Son | הֲרָאִ֣יתָ | hărāʾîtā | huh-ra-EE-ta |
| man, of | בֶן | ben | ven |
| hast thou seen | אָדָם֒ | ʾādām | ah-DAHM |
| what | אֲשֶׁ֨ר | ʾăšer | uh-SHER |
| ancients the | זִקְנֵ֤י | ziqnê | zeek-NAY |
| of the house | בֵֽית | bêt | vate |
| Israel of | יִשְׂרָאֵל֙ | yiśrāʾēl | yees-ra-ALE |
| do | עֹשִׂ֣ים | ʿōśîm | oh-SEEM |
| in the dark, | בַּחֹ֔שֶׁךְ | baḥōšek | ba-HOH-shek |
| man every | אִ֖ישׁ | ʾîš | eesh |
| in the chambers | בְּחַדְרֵ֣י | bĕḥadrê | beh-hahd-RAY |
| imagery? his of | מַשְׂכִּית֑וֹ | maśkîtô | mahs-kee-TOH |
| for | כִּ֣י | kî | kee |
| they say, | אֹמְרִ֗ים | ʾōmĕrîm | oh-meh-REEM |
| Lord The | אֵ֤ין | ʾên | ane |
| seeth | יְהוָה֙ | yĕhwāh | yeh-VA |
| us not; | רֹאֶ֣ה | rōʾe | roh-EH |
| Lord the | אֹתָ֔נוּ | ʾōtānû | oh-TA-noo |
| hath forsaken | עָזַ֥ב | ʿāzab | ah-ZAHV |
| יְהוָ֖ה | yĕhwâ | yeh-VA | |
| the earth. | אֶת | ʾet | et |
| הָאָֽרֶץ׃ | hāʾāreṣ | ha-AH-rets |
Cross Reference
Ezekiel 9:9
ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’
Isaiah 29:15
ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”
Psalm 10:11
ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”
Ephesians 5:12
ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।
John 3:19
ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Ezekiel 20:1
Israel Turned Away From God ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।
Ezekiel 14:1
Warnings Against Idol Worship ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।
Ezekiel 8:17
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ!
Ezekiel 8:15
ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!”
Ezekiel 8:11
ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।
Ezekiel 8:6
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”
Psalm 94:7
ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।
Psalm 73:11
ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”
Job 24:13
“ਕੁਝ ਲੋਕ ਰੌਸ਼ਨੀ ਦੇ ਖਿਲਾਫ਼ ਵਿਦਰੋਹ ਕਰਦੇ ਨੇ। ਉਹ ਪਰਮੇਸ਼ੁਰ ਦੀ ਰਜ਼ਾ ਨੂੰ ਨਹੀਂ ਜਾਣਦੇ। ਉਹ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਨਹੀਂ ਜਿਉਂਦੇ।
Job 22:12
“ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮੰਡਲਾਂ ਵਿੱਚ ਰਹਿੰਦਾ ਹੈ। ਦੇਖ ਤਾਰੇ ਕਿੰਨੇ ਦੂਰ ਨੇ। ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।