Galatians 3:9
ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।
Galatians 3:9 in Other Translations
King James Version (KJV)
So then they which be of faith are blessed with faithful Abraham.
American Standard Version (ASV)
So then they that are of faith are blessed with the faithful Abraham.
Bible in Basic English (BBE)
So then those who are of faith have a part in the blessing of Abraham who was full of faith.
Darby English Bible (DBY)
So that they who are on the principle of faith are blessed with believing Abraham.
World English Bible (WEB)
So then, those who are of faith are blessed with the faithful Abraham.
Young's Literal Translation (YLT)
`Blessed in thee shall be all the nations;' so that those of faith are blessed with the faithful Abraham,
| So then | ὥστε | hōste | OH-stay |
| they which are | οἱ | hoi | oo |
| be of | ἐκ | ek | ake |
| faith | πίστεως | pisteōs | PEE-stay-ose |
| blessed | εὐλογοῦνται | eulogountai | ave-loh-GOON-tay |
| with | σὺν | syn | syoon |
| τῷ | tō | toh | |
| faithful | πιστῷ | pistō | pee-STOH |
| Abraham. | Ἀβραάμ | abraam | ah-vra-AM |
Cross Reference
Romans 4:11
ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
Romans 4:16
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
Romans 4:24
ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ।
Galatians 3:7
ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ।
Galatians 3:14
ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।
Galatians 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
Galatians 4:28
ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ।