Galatians 4:18
ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
Galatians 4:18 in Other Translations
King James Version (KJV)
But it is good to be zealously affected always in a good thing, and not only when I am present with you.
American Standard Version (ASV)
But it is good to be zealously sought in a good matter at all times, and not only when I am present with you.
Bible in Basic English (BBE)
But it is good to have an interest in a good cause at all times, and not only when I am present with you.
Darby English Bible (DBY)
But [it is] right to be zealous at all times in what is right, and not only when I am present with you --
World English Bible (WEB)
But it is always good to be zealous in a good cause, and not only when I am present with you.
Young's Literal Translation (YLT)
and `it is' good to be zealously regarded, in what is good, at all times, and not only in my being present with you;
| But | καλὸν | kalon | ka-LONE |
| it is good | δὲ | de | thay |
| τὸ | to | toh | |
| affected zealously be to | ζηλοῦσθαι | zēlousthai | zay-LOO-sthay |
| always | ἐν | en | ane |
| in | καλῷ | kalō | ka-LOH |
| good a | πάντοτε | pantote | PAHN-toh-tay |
| thing, and | καὶ | kai | kay |
| not | μὴ | mē | may |
| only | μόνον | monon | MOH-none |
| I when | ἐν | en | ane |
| τῷ | tō | toh | |
| am present | παρεῖναί | pareinai | pa-REE-NAY |
| with | με | me | may |
| you. | πρὸς | pros | prose |
| ὑμᾶς | hymas | yoo-MAHS |
Cross Reference
Revelation 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
Titus 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
Philippians 2:12
ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।
Philippians 1:27
ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
Galatians 4:13
ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ।
Galatians 4:20
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
1 Corinthians 15:58
ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
John 2:17
ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”
Isaiah 59:17
ਯਹੋਵਾਹ ਨੇ ਲੜਾਈ ਦੀ ਤਿਆਰੀ ਕੀਤੀ। ਯਹੋਵਾਹ ਨੇ ਨੇਕੀ ਦਾ ਜ਼ਰਾਬਕਤ, ਮੁਕਤ ਦਾ ਟੋਪ, ਸਜ਼ਾ ਦੇ ਕੱਪੜੇ ਅਤੇ ਸ਼ਕਤੀਸ਼ਾਲੀ ਪਿਆਰ ਦਾ ਕੋਟ ਪਹਿਨ ਲਿਆ।
Psalm 119:139
ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ। ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ।
Psalm 69:9
ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
Numbers 25:11
“ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ।