Galatians 4:7
ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। ਕਿਉਂ ਕਿ ਤੁਸੀਂ ਉਸ ਦੇ ਬੱਚੇ ਹੋ।
Galatians 4:7 in Other Translations
King James Version (KJV)
Wherefore thou art no more a servant, but a son; and if a son, then an heir of God through Christ.
American Standard Version (ASV)
So that thou art no longer a bondservant, but a son; and if a son, then an heir through God.
Bible in Basic English (BBE)
So that you are no longer a servant, but a son; and if a son, then the heritage of God is yours.
Darby English Bible (DBY)
So thou art no longer bondman, but son; but if son, heir also through God.
World English Bible (WEB)
So you are no longer a bondservant, but a son; and if a son, then an heir of God through Christ.
Young's Literal Translation (YLT)
so that thou art no more a servant, but a son, and if a son, also an heir of God through Christ.
| Wherefore | ὥστε | hōste | OH-stay |
| thou art | οὐκέτι | ouketi | oo-KAY-tee |
| no more | εἶ | ei | ee |
| servant, a | δοῦλος | doulos | THOO-lose |
| but | ἀλλ' | all | al |
| a son; | υἱός· | huios | yoo-OSE |
| and | εἰ | ei | ee |
| if | δὲ | de | thay |
| a son, | υἱός | huios | yoo-OSE |
| then | καὶ | kai | kay |
| heir an | κληρονόμος | klēronomos | klay-roh-NOH-mose |
| of God | θεοῦ | theou | thay-OO |
| through | διὰ | dia | thee-AH |
| Christ. | Χριστοῦ | christou | hree-STOO |
Cross Reference
Galatians 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
Galatians 4:5
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਧੀਨ ਰਹਿ ਰਹੇ ਲੋਕਾਂ ਲਈ ਆਜ਼ਾਦੀ ਲਿਆ ਸੱਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।
Romans 8:16
ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮਾ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।
Galatians 4:31
ਪਰ ਗੁਲਾਮ ਔਰਤ ਦਾ ਪੁੱਤਰ ਕੁਝ ਵੀ ਹਾਸਿਲ ਨਹੀਂ ਕਰੇਗਾ। ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਆਜ਼ਾਦ ਔਰਤ ਦੇ ਬੱਚੇ ਹਾਂ।
Galatians 3:26
ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ।
2 Corinthians 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
1 Corinthians 3:21
ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
Lamentations 3:24
ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
Jeremiah 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Psalm 73:26
ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
Revelation 21:7
ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
Jeremiah 32:38
ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
Jeremiah 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
Psalm 16:5
ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।
Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।
Genesis 15:1
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”