Galatians 5:14 in Punjabi

Punjabi Punjabi Bible Galatians Galatians 5 Galatians 5:14

Galatians 5:14
ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”

Galatians 5:13Galatians 5Galatians 5:15

Galatians 5:14 in Other Translations

King James Version (KJV)
For all the law is fulfilled in one word, even in this; Thou shalt love thy neighbour as thyself.

American Standard Version (ASV)
For the whole law is fulfilled in one word, `even' in this: Thou shalt love thy neighbor as thyself.

Bible in Basic English (BBE)
For all the law is made complete in one word, even in this, Have love for your neighbour as for yourself.

Darby English Bible (DBY)
For the whole law is fulfilled in one word, in Thou shalt love thy neighbour as thyself;

World English Bible (WEB)
For the whole law is fulfilled in one word, in this: "You shall love your neighbor as yourself."

Young's Literal Translation (YLT)
for all the law in one word is fulfilled -- in this: `Thou shalt love thy neighbor as thyself;'


hooh
For
γὰρgargahr
all
πᾶςpaspahs
the
law
νόμοςnomosNOH-mose
fulfilled
is
ἐνenane
in
ἑνὶheniane-EE
one
λόγῳlogōLOH-goh
word,
πληροῦται,plēroutaiplay-ROO-tay
in
even
ἐνenane
this;
τῷ·toh
Thou
shalt
love
Ἀγαπήσειςagapēseisah-ga-PAY-sees
thy
τὸνtontone

πλησίονplēsionplay-SEE-one
neighbour
σουsousoo
as
ὡςhōsose
thyself.
εαυτόνeautonay-af-TONE

Cross Reference

Matthew 7:12
ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।

Leviticus 19:18
ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ।

Matthew 22:39
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।

Galatians 6:2
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।

Romans 13:8
ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।

James 2:8
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।

Mark 12:31
ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵੱਧ ਮਹੱਤਵਪੂਰਣ ਹਨ।”

Matthew 19:18
ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।

Luke 10:27
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”

1 Timothy 1:5
ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।

John 13:34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।

Mark 12:33
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”

Leviticus 19:34
ਤੁਹਾਨੂੰ ਪਰਦੇਸੀਆਂ ਨਾਲ ਆਪਣੇ ਸ਼ਹਿਰੀਆਂ ਵਰਗਾ ਹੀ ਵਰਤਾਉ ਕਰਨਾ ਚਾਹੀਦਾ ਹੈ। ਪਰਦੇਸੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ। ਕਿਉਂ? ਕਿਉਂਕਿ ਇੱਕ ਸਮੇਂ ਤੁਸੀਂ ਵੀ-ਮਿਸਰ ਵਿੱਚ-ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।