Galatians 5:15
ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
Galatians 5:15 in Other Translations
King James Version (KJV)
But if ye bite and devour one another, take heed that ye be not consumed one of another.
American Standard Version (ASV)
But if ye bite and devour one another, take heed that ye be not consumed one of another.
Bible in Basic English (BBE)
But if you are given to fighting with one another, take care that you are not the cause of destruction one to another.
Darby English Bible (DBY)
but if ye bite and devour one another, see that ye are not consumed one of another.
World English Bible (WEB)
But if you bite and devour one another, be careful that you don't consume one another.
Young's Literal Translation (YLT)
and if one another ye do bite and devour, see -- that ye may not by one another be consumed.
| But | εἰ | ei | ee |
| if | δὲ | de | thay |
| ye bite | ἀλλήλους | allēlous | al-LAY-loos |
| and | δάκνετε | daknete | THA-knay-tay |
| devour | καὶ | kai | kay |
| one another, | κατεσθίετε | katesthiete | ka-tay-STHEE-ay-tay |
| heed take | βλέπετε | blepete | VLAY-pay-tay |
| that ye be not | μὴ | mē | may |
| consumed | ὑπό | hypo | yoo-POH |
| one of | ἀλλήλων | allēlōn | al-LAY-lone |
| another. | ἀναλωθῆτε | analōthēte | ah-na-loh-THAY-tay |
Cross Reference
1 Corinthians 3:3
ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।
James 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
Galatians 5:26
ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭੜਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।
Philippians 3:2
ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।
2 Corinthians 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
2 Corinthians 11:20
ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ।
1 Corinthians 6:6
ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਨਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।
Isaiah 11:13
ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।
Isaiah 9:20
ਲੋਕ ਸੱਜੇ ਪਾਸੇ ਦੀ ਕਿਸੇ ਚੀਜ਼ ਨੂੰ ਫ਼ੜਣਗੇ, ਪਰ ਉਹ ਫ਼ੇਰ ਵੀ ਭੁੱਖੇ ਹੋਣਗੇ। ਉਹ ਖੱਬੇ ਪਾਸੇ ਦੀ ਕਿਸੇ ਚੀਜ਼ ਨੂੰ ਖਾਣਗੇ, ਪਰ ਉਹ ਰੱਜਣਗੇ ਨਹੀਂ। ਹਰ ਬੰਦਾ ਮੁੜ ਕੇ ਆਪਣੇ ਹੀ ਸ਼ਰੀਰ ਨੂੰ ਲਾਵੇਗਾ।
2 Samuel 2:26
ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, “ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।”