Galatians 6:2
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
Galatians 6:2 in Other Translations
King James Version (KJV)
Bear ye one another's burdens, and so fulfil the law of Christ.
American Standard Version (ASV)
Bear ye one another's burdens, and so fulfil the law of Christ.
Bible in Basic English (BBE)
Take on yourselves one another's troubles, and so keep the law of Christ.
Darby English Bible (DBY)
Bear one another's burdens, and thus fulfil the law of the Christ.
World English Bible (WEB)
Bear one another's burdens, and so fulfill the law of Christ.
Young's Literal Translation (YLT)
of one another the burdens bear ye, and so fill up the law of the Christ,
| Bear ye | Ἀλλήλων | allēlōn | al-LAY-lone |
| one another's | τὰ | ta | ta |
| βάρη | barē | VA-ray | |
| burdens, | βαστάζετε | bastazete | va-STA-zay-tay |
| and | καὶ | kai | kay |
| so | οὕτως | houtōs | OO-tose |
| fulfil | ἀναπληρώσατε | anaplērōsate | ah-na-play-ROH-sa-tay |
| the | τὸν | ton | tone |
| law | νόμον | nomon | NOH-mone |
| of | τοῦ | tou | too |
| Christ. | Χριστοῦ | christou | hree-STOO |
Cross Reference
Romans 15:1
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
John 13:34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
1 John 4:21
ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
James 2:8
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
1 Thessalonians 5:14
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
John 15:12
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
Exodus 23:5
“ਜੇ ਤਸੀਂ ਦੇਖਦੇ ਹੋ ਕਿ ਕੋਈ ਜਾਨਵਰ ਇਸ ਲਈ ਨਹੀਂ ਚੱਲ ਸੱਕਦਾ ਕਿਉਂਕਿ ਉਸ ਉੱਪਰ ਬਹੁਤ ਭਾਰ ਲਦਿਆ ਹੋਇਆ ਹੈ, ਤਾਂ ਤੁਹਾਨੂੰ ਰੁਕ ਕੇ ਉਸ ਜਾਨਵਰ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਭਾਵੇਂ ਇਹ ਤੁਹਾਡੇ ਕਿਸੇ ਦੁਸ਼ਮਣ ਦਾ ਹੀ ਹੋਵੇ।
John 13:14
ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
1 Peter 2:24
ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
Deuteronomy 1:12
ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ।
1 John 2:8
ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।
Romans 8:2
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
Galatians 5:13
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
Numbers 11:11
ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ?
Luke 11:46
ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸ ਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸ ਨੂੰ ਇੱਕ ਉਂਗਲ ਨਾਲ ਵੀ ਨਹੀਂ ਛੂੰਹਦੇ।
Matthew 11:29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Matthew 8:17
ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”
Isaiah 58:6
“ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।