Genesis 10:22
ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
Genesis 10:22 in Other Translations
King James Version (KJV)
The children of Shem; Elam, and Asshur, and Arphaxad, and Lud, and Aram.
American Standard Version (ASV)
The sons of Shem: Elam, and Asshur, and Arpachshad, and Lud, and Aram.
Bible in Basic English (BBE)
These are the sons of Shem: Elam and Asshur and Arpachshad and Lud and Aram.
Darby English Bible (DBY)
The sons of Shem: Elam, and Asshur, and Arphaxad, and Lud, and Aram.
Webster's Bible (WBT)
The children of Shem; Elam, and Ashur, and Arphaxad, and Lud, and Aram.
World English Bible (WEB)
The sons of Shem: Elam, Asshur, Arpachshad, Lud, and Aram.
Young's Literal Translation (YLT)
Sons of Shem `are' Elam, and Asshur, and Arphaxad, and Lud, and Aram.
| The children | בְּנֵ֥י | bĕnê | beh-NAY |
| of Shem; | שֵׁ֖ם | šēm | shame |
| Elam, | עֵילָ֣ם | ʿêlām | ay-LAHM |
| Asshur, and | וְאַשּׁ֑וּר | wĕʾaššûr | veh-AH-shoor |
| and Arphaxad, | וְאַרְפַּכְשַׁ֖ד | wĕʾarpakšad | veh-ar-pahk-SHAHD |
| and Lud, | וְל֥וּד | wĕlûd | veh-LOOD |
| and Aram. | וַֽאֲרָֽם׃ | waʾărām | VA-uh-RAHM |
Cross Reference
Isaiah 66:19
ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।
Acts 2:9
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ,
Jeremiah 49:34
ਏਲਾਮ ਬਾਰੇ ਇੱਕ ਸੰਦੇਸ਼ ਜਦੋਂ ਸਿਦਕੀਯਾਹ ਯਹੂਦਾਹ ਦਾ ਰਾਜਾ ਸੀ ਉਸ ਦੇ ਸ਼ੁਰੂ ਦੇ ਸਮੇਂ ਵਿੱਚ, ਨਬੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਮਿਲਿਆ। ਇਹ ਸੰਦੇਸ਼ ਏਲਾਮ ਦੀ ਕੌਮ ਬਾਰੇ ਹੈ।
Jeremiah 25:25
ਮੈਂ ਜ਼ਿਮਰੀ, ਏਲਾਮ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ।
Isaiah 22:6
ਲਾਮ ਦੇ ਘੋੜਸਵਾਰ ਫ਼ੌਜੀ ਆਪਣੇ ਤੀਰਾਂ ਦੇ ਭੱਥੇ ਲੈ ਕੇ ਜੰਗ ਲਈ ਚੱਲ ਪੈਣਗੇ। ਕੀਰ ਦੇ ਲੋਕ ਆਪਣੀਆਂ ਢਾਲਾਂ ਨਾਲ ਸ਼ੋਰ ਮਚਾਉਣਗੇ।
Isaiah 21:2
ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸ ਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।
Isaiah 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
Job 1:17
ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
1 Chronicles 1:17
ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।
2 Kings 15:19
ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।
Numbers 23:7
ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’
Genesis 14:1
ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।
Genesis 9:26
ਨੂਹ ਨੇ ਇਹ ਵੀ ਆਖਿਆ, “ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।