Genesis 20:1
ਅਬਰਾਹਾਮ ਦਾ ਗਰਾਰ ਨੂੰ ਜਾਣਾ ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ।
Genesis 20:1 in Other Translations
King James Version (KJV)
And Abraham journeyed from thence toward the south country, and dwelled between Kadesh and Shur, and sojourned in Gerar.
American Standard Version (ASV)
And Abraham journeyed from thence toward the land of the South, and dwelt between Kadesh and Shur. And he sojourned in Gerar.
Bible in Basic English (BBE)
And Abraham went on his way from there to the land of the South, and was living between Kadesh and Shur, in Gerar.
Darby English Bible (DBY)
And Abraham departed thence towards the south country, and dwelt between Kadesh and Shur, and sojourned at Gerar.
Webster's Bible (WBT)
And Abraham journeyed from thence towards the south country, and dwelt between Kadash and Shur, and sojourned in Gerar.
World English Bible (WEB)
Abraham traveled from there toward the land of the South, and lived between Kadesh and Shur. He lived as a foriegner in Gerar.
Young's Literal Translation (YLT)
And Abraham journeyeth from thence toward the land of the south, and dwelleth between Kadesh and Shur, and sojourneth in Gerar;
| And Abraham | וַיִּסַּ֨ע | wayyissaʿ | va-yee-SA |
| journeyed | מִשָּׁ֤ם | miššām | mee-SHAHM |
| from thence | אַבְרָהָם֙ | ʾabrāhām | av-ra-HAHM |
| south the toward | אַ֣רְצָה | ʾarṣâ | AR-tsa |
| country, | הַנֶּ֔גֶב | hannegeb | ha-NEH-ɡev |
| dwelled and | וַיֵּ֥שֶׁב | wayyēšeb | va-YAY-shev |
| between | בֵּין | bên | bane |
| Kadesh | קָדֵ֖שׁ | qādēš | ka-DAYSH |
| and Shur, | וּבֵ֣ין | ûbên | oo-VANE |
| and sojourned | שׁ֑וּר | šûr | shoor |
| in Gerar. | וַיָּ֖גָר | wayyāgor | va-YA-ɡore |
| בִּגְרָֽר׃ | bigrār | beeɡ-RAHR |
Cross Reference
Genesis 26:6
ਇਸ ਲਈ ਇਸਹਾਕ ਗਰਾਰ ਵਿੱਚ ਟਿਕ ਗਿਆ ਅਤੇ ਓੱਥੇ ਰਹਿਣ ਲੱਗਾ।
Genesis 26:1
ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।
Genesis 18:1
ਤਿੰਨ ਮਹਿਮਾਨ ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।
Genesis 16:14
ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ।
Genesis 16:7
ਹਾਜਰਾ ਦਾ ਪੁੱਤਰ ਇਸਮਾਏਲ ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ।
Genesis 16:1
ਦਾਸੀ ਹਾਜਰਾ ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ।
Psalm 29:8
ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
2 Chronicles 14:13
ਆਸਾ ਦੀ ਫ਼ੌਜ ਨੇ ਕੂਸ਼ੀਆਂ ਦਾ ਗਰਾਰ ਤੀਕ ਪਿੱਛਾ ਕੀਤਾ। ਕਿੰਨੇ ਸਾਰੇ ਕੂਸ਼ੀ ਮਾਰੇ ਗਏ ਤੇ ਉਹ ਮੁੜ ਫ਼ੌਜ ਦੇ ਰੂਪ ’ਚ ਇਕੱਠੇ ਹੋਕੇ ਲੜਨ ਦਾ ਹੌਂਸਲਾ ਨਾ ਕਰ ਸੱਕੇ। ਉਨ੍ਹਾਂ ਨੂੰ ਯਹੋਵਾਹ ਤੇ ਉਸਦੀ ਫ਼ੌਜ ਨੇ ਭੰਨ ਸੁੱਟਿਆ ਅਤੇ ਆਸਾ ਪਾਤਸ਼ਾਹ ਤੇ ਉਸਦੀ ਫ਼ੌਜ ਨੇ ਉਨ੍ਹਾਂ ਦੀ ਕਿੰਨਾ ਕੀਮਤੀ ਸਮਾਨ ਲੁੱਟ ਲਿਆ।
1 Samuel 15:7
ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਹਵੀਲਾਹ ਤੋਂ ਲੈ ਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ।
Deuteronomy 32:51
ਕਿਉਂਕਿ ਤੁਸੀਂ ਦੋਹਾ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਕਾਦੇਸ਼ ਨੇੜੇ ਮਰੀਬਾਹ ਦੇ ਪਾਣੀਆਂ ਕੰਢੇ ਸੀ। ਇਹ ਥਾਂ ਸੀਨਈ ਦੇ ਮਾਰੂਥਲ ਅੰਦਰ ਸੀ। ਉੱਥੇ, ਇਸਰਾਏਲ ਦੇ ਲੋਕਾਂ ਸਾਹਮਣੇ, ਤੁਸੀਂ ਮੇਰਾ ਆਦਰ ਨਹੀਂ ਕੀਤਾ ਸੀ ਅਤੇ ਇਹ ਨਹੀਂ ਸੀ ਦਰਸਾਇਆ ਕਿ ਮੈਂ ਪਵਿੱਤਰ ਹਾਂ।
Deuteronomy 1:19
ਜਾਸੂਸ ਕਨਾਨ ਵੱਲ ਜਾਂਦੇ ਹਨ “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ।
Numbers 20:16
ਪਰ ਅਸੀਂ ਯਹੋਵਾਹ ਪਾਸੋਂ ਸਹਾਇਤਾ ਮੰਗੀ ਯਹੋਵਾਹ ਨੇ ਸਾਡੀ ਫ਼ਰਿਆਦ ਸੁਣੀ ਅਤੇ ਸਾਡੀ ਸਹਾਇਤਾ ਲਈ ਇੱਕ ਦੂਤ ਨੂੰ ਭੇਜਿਆ। ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਲੈ ਆਇਆ ਹੈ। “ਹੁਣ ਅਸੀਂ ਕਾਦੇਸ਼ ਵਿੱਚ ਹਾਂ ਜਿੱਥੇ ਤੁਹਾਡੀ ਧਰਤੀ ਸ਼ੁਰੂ ਹੁੰਦੀ ਹੈ।
Numbers 13:26
ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।
Genesis 26:26
ਅਬੀਮਲਕ ਗਰਾਰ ਤੋਂ ਇਸਹਾਨ ਨੂੰ ਮਿਲਣ ਆਇਆ। ਅਬੀਮਲਕ ਆਪਣੇ ਨਾਲ ਆਪਨੇ ਸਲਾਹਕਾਰ ਅਹੁਜ਼ਥ ਅਤੇ ਆਪਣੀ ਫ਼ੌਜ਼ ਦੇ ਕਮਾਂਡਰ ਫ਼ੀਕੋਲ ਨੂੰ ਵੀ ਲਿਆਇਆ।
Genesis 26:20
ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।
Genesis 24:62
ਇਸਹਾਕ ਨੇ ਬਏਰ ਲਹੀ ਰੋਈ ਨੂੰ ਛੱਡ ਦਿੱਤਾ ਸੀ ਅਤੇ ਹੁਣ ਨੇਗੇਵ ਵਿੱਚ ਰਹਿ ਰਿਹਾ ਸੀ।
Genesis 14:7
ਫ਼ੇਰ ਰਾਜਾ ਕਦਾਰਲਾਓਮਰ ਵਾਪਸ ਮੁੜ ਪਿਆ ਅਤੇ ਏਲ ਮਿਸਪਾਟ (ਜਿਹੜਾ ਕਿ ਕਾਦੇਸ ਹੈ) ਵੱਲ ਚੱਲਾ ਗਿਆ ਅਤੇ ਅਮਾਲੇਕੀਆਂ ਦੇ ਇਲਾਕੇ ਨੂੰ ਜਿੱਤ ਲਿਆ। ਉਸ ਨੇ ਹਸਿਸੋਨ ਤਾਮਰ ਵਿੱਚ ਰਹਿੰਦੇ ਅਮੋਰੀ ਲੋਕਾਂ ਨੂੰ ਵੀ ਹਰਾ ਦਿੱਤਾ।
Genesis 13:1
ਅਬਰਾਮ ਦੀ ਕਨਾਨ ਵਿੱਚ ਵਾਪਸੀ ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।
Genesis 10:19
ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।