Genesis 33:11
ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।
Genesis 33:11 in Other Translations
King James Version (KJV)
Take, I pray thee, my blessing that is brought to thee; because God hath dealt graciously with me, and because I have enough. And he urged him, and he took it.
American Standard Version (ASV)
Take, I pray thee, my gift that is brought to thee; because God hath dealt graciously with me, and because I have enough. And he urged him, and he took it.
Bible in Basic English (BBE)
Take my offering then, with my blessing; for God has been very good to me and I have enough: so at his strong request, he took it.
Darby English Bible (DBY)
Take, I pray thee, my blessing which has been brought to thee; because God has been gracious to me, and because I have everything. And he urged him, and he took [it].
Webster's Bible (WBT)
Take, I pray thee, my blessing that is brought to thee; because God hath dealt graciously with me, and because I have enough: and he urged him, and he took it.
World English Bible (WEB)
Please take the gift that I brought to you; because God has dealt graciously with me, and because I have enough." He urged him, and he took it.
Young's Literal Translation (YLT)
receive, I pray thee, my blessing, which is brought to thee, because God hath favoured me, and because I have all `things';' and he presseth on him, and he receiveth,
| Take, | קַח | qaḥ | kahk |
| I pray thee, | נָ֤א | nāʾ | na |
| אֶת | ʾet | et | |
| my blessing | בִּרְכָתִי֙ | birkātiy | beer-ha-TEE |
| that | אֲשֶׁ֣ר | ʾăšer | uh-SHER |
| brought is | הֻבָ֣את | hubāt | hoo-VAHT |
| to thee; because | לָ֔ךְ | lāk | lahk |
| God | כִּֽי | kî | kee |
| me, graciously dealt hath | חַנַּ֥נִי | ḥannanî | ha-NA-nee |
| with and because | אֱלֹהִ֖ים | ʾĕlōhîm | ay-loh-HEEM |
| I have | וְכִ֣י | wĕkî | veh-HEE |
| enough. | יֶשׁ | yeš | yesh |
| urged he And | לִי | lî | lee |
| him, and he took | כֹ֑ל | kōl | hole |
| it. | וַיִּפְצַר | wayyipṣar | va-yeef-TSAHR |
| בּ֖וֹ | bô | boh | |
| וַיִּקָּֽח׃ | wayyiqqāḥ | va-yee-KAHK |
Cross Reference
Philippians 4:18
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
1 Samuel 25:27
ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।
2 Kings 5:23
ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।” ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ।
1 Timothy 4:8
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
Philippians 4:11
ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।
2 Corinthians 9:5
ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।
2 Corinthians 6:10
ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
1 Corinthians 3:21
ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
Luke 14:23
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
2 Kings 5:15
ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
2 Kings 2:17
ਪਰ ਜਦ ਨਬੀਆਂ ਨੇ ਇੰਨਾ ਹਠ ਕੀਤਾ ਤਾਂ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ , “ਭੇਜ ਦੇਵੋ।” ਤਾਂ ਉਨ੍ਹਾਂ ਨੇ 50 ਮਨੁੱਖ ਭੇਜੇ। ਉਨ੍ਹਾਂ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਕਿਤੇ ਨਾ ਲੱਭਾ।
1 Samuel 30:26
ਜਦੋਂ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, “ਵੇਖੋ, ਯਹੋਵਾਹ ਨੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ।”
Judges 1:15
ਅਕਸਾਹ ਨੇ ਕਾਲੇਬ ਨੂੰ ਜਵਾਬ ਦਿੱਤਾ, “ਮੈਨੂੰ ਅਸੀਸ ਦੇਹ। ਤੂੰ ਮੈਨੂੰ ਨੇਜ਼ੇਵ ਵਿੱਚ ਮਾਰੂ ਜ਼ਮੀਨ ਦਿੱਤੀ ਹੈ। ਕਿਰਪਾ ਕਰਕੇ ਮੈਨੂੰ ਕੁਝ ਜ਼ਮੀਨ ਦੇਹ ਜਿਸ ਵਿੱਚ ਪਾਣੀ ਹੋਵੇ।” ਇਸ ਲਈ ਕਾਲੇਬ ਨੇ ਉਸ ਨੂੰ ਜ਼ਮੀਨ ਵਿੱਚ ਪਾਣੀ ਦੇ ਉੱਪਰ ਅਤੇ ਹੇਠਲੇ ਤਲਾਅ ਦੇ ਦਿੱਤਾ।
Joshua 15:19
ਅਕਸਾਹ ਨੇ ਜਵਾਬ ਦਿੱਤਾ, “ਮੈਨੂੰ ਆਪਣੀਆਂ ਅਸੀਸਾਂ ਦੇ। ਤੂੰ ਮੈਨੂੰ ਨੇਗੇਵ ਵਿੱਚ ਸੁੱਕੀ ਮਾਰੂ ਧਰਤੀ ਦਿੱਤੀ ਹੈ। ਮਿਹਰਬਾਨੀ ਕਰਕੇ ਮੈਨੂੰ ਪਾਣੀ ਵਾਲੀ ਵੀ ਕੁਝ ਧਰਤੀ ਦੇ ਦੇ।” ਇਸ ਲਈ ਕਾਲੇਬ ਨੇ ਉਸ ਨੂੰ ਉਹੋ ਕੁਝ ਦੇ ਦਿੱਤਾ ਜੋ ਉਹ ਚਾਹੁੰਦੀ ਸੀ। ਉਸ ਨੇ ਉਸ ਨੂੰ ਉੱਪਰਲੀ ਅਤੇ ਹੇਠਲੀ ਜ਼ਮੀਨ ਦਿੱਤੀ, ਜਿਸ ਦੀਆਂ ਕੰਧਾਂ ਸਨ।
Genesis 33:9
ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸ ਨੂੰ ਰੱਖ।”
Genesis 32:13
ਯਾਕੂਬ ਉਸ ਥਾਂ ਰਾਤ ਲਈ ਠਹਿਰ ਗਿਆ। ਯਾਕੂਬ ਨੇ ਏਸਾਓ ਨੂੰ ਸੁਗਾਤ ਵਜੋਂ ਦੇਣ ਲਈ ਕੁਝ ਚੀਜ਼ਾਂ ਤਿਆਰ ਕੀਤੀਆਂ।
Genesis 30:43
ਇਸ ਤਰ੍ਹਾਂ ਨਾਲ, ਯਾਕੂਬ ਬਹੁਤ ਅਮੀਰ ਹੋ ਗਿਆ। ਉਸ ਦੇ ਕੋਲ ਵੱਡੇ ਇੱਜੜ ਸਨ, ਬਹੁਤ ਸਾਰੇ ਨੌਕਰ-ਚਾਕਰ, ਊਠ ਅਤੇ ਖੋਤੇ ਸਨ।