Genesis 34:27
ਯਾਕੂਬ ਦੇ ਪੁੱਤਰ ਨਗਰ ਵਿੱਚ ਗਏ ਅਤੇ ਉੱਥੋਂ ਦੀ ਹਰ ਸ਼ੈਅ ਲੁੱਟ ਲਈ। ਉਹ ਹਾਲੇ ਵੀ ਗੁੱਸੇ ਵਿੱਚ ਸਨ ਕਿਉਂਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ।
Genesis 34:27 in Other Translations
King James Version (KJV)
The sons of Jacob came upon the slain, and spoiled the city, because they had defiled their sister.
American Standard Version (ASV)
The sons of Jacob came upon the slain, and plundered the city, because they had defiled their sister.
Bible in Basic English (BBE)
And the sons of Jacob came on them when they were wounded and made waste the town because of what had been done to their sister;
Darby English Bible (DBY)
The sons of Jacob came upon the slain, and plundered the city, because they had defiled their sister.
Webster's Bible (WBT)
The sons of Jacob came upon the slain, and spoiled the city; because they had defiled their sister.
World English Bible (WEB)
Jacob's sons came on the dead, and plundered the city, because they had defiled their sister.
Young's Literal Translation (YLT)
Jacob's sons have come in upon the wounded, and they spoil the city, because they had defiled their sister;
| The sons | בְּנֵ֣י | bĕnê | beh-NAY |
| of Jacob | יַֽעֲקֹ֗ב | yaʿăqōb | ya-uh-KOVE |
| came | בָּ֚אוּ | bāʾû | BA-oo |
| upon | עַל | ʿal | al |
| the slain, | הַ֣חֲלָלִ֔ים | haḥălālîm | HA-huh-la-LEEM |
| spoiled and | וַיָּבֹ֖זּוּ | wayyābōzzû | va-ya-VOH-zoo |
| the city, | הָעִ֑יר | hāʿîr | ha-EER |
| because | אֲשֶׁ֥ר | ʾăšer | uh-SHER |
| they had defiled | טִמְּא֖וּ | ṭimmĕʾû | tee-meh-OO |
| their sister. | אֲחוֹתָֽם׃ | ʾăḥôtām | uh-hoh-TAHM |
Cross Reference
Genesis 34:2
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।
Genesis 34:31
ਪਰ ਭਰਾਵਾਂ ਨੇ ਆਖਿਆ, “ਕੀ ਸਾਨੂੰ ਉਨ੍ਹਾਂ ਲੋਕਾਂ ਨੂੰ ਆਪਣੀ ਭੈਣ ਨਾਲ ਵੇਸਵਾ ਵਰਗਾ ਵਿਹਾਰ ਕਰਨ ਦੇਣਾ ਚਾਹੀਦਾ ਹੈ? ਨਹੀਂ!”
Exodus 2:14
ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”
Joshua 7:1
ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।
Joshua 7:13
“ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।
Joshua 7:21
ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”
Esther 9:10
ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।
Esther 9:16
ਉਸੇ ਵਕਤ ਹੋਰ ਸੂਬਿਆਂ ਵਿੱਚ ਵੱਸੱਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁੱਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
1 Timothy 6:10
ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।