Genesis 39:4 in Punjabi

Punjabi Punjabi Bible Genesis Genesis 39 Genesis 39:4

Genesis 39:4
ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ।

Genesis 39:3Genesis 39Genesis 39:5

Genesis 39:4 in Other Translations

King James Version (KJV)
And Joseph found grace in his sight, and he served him: and he made him overseer over his house, and all that he had he put into his hand.

American Standard Version (ASV)
And Joseph found favor in his sight, and he ministered unto him: and he made him overseer over his house, and all that he had he put into his hand.

Bible in Basic English (BBE)
And having a high opinion of Joseph as his servant, he made him the overseer of his house and gave him control over all he had.

Darby English Bible (DBY)
And Joseph found favour in his eyes, and attended on him; and he set him over his house, and all that he had he gave into his hand.

Webster's Bible (WBT)
And Joseph found grace in his sight, and he served him: and he made him overseer over his house, and all that he had he put into his hand.

World English Bible (WEB)
Joseph found favor in his sight. He ministered to him, and he made him overseer over his house, and all that he had he put into his hand.

Young's Literal Translation (YLT)
and Joseph findeth grace in his eyes and serveth him, and he appointeth him over his house, and all that he hath he hath given into his hand.

And
Joseph
וַיִּמְצָ֨אwayyimṣāʾva-yeem-TSA
found
יוֹסֵ֥ףyôsēpyoh-SAFE
grace
חֵ֛ןḥēnhane
sight,
his
in
בְּעֵינָ֖יוbĕʿênāywbeh-ay-NAV
and
he
served
וַיְשָׁ֣רֶתwayšāretvai-SHA-ret
overseer
him
made
he
and
him:
אֹת֑וֹʾōtôoh-TOH
over
וַיַּפְקִדֵ֙הוּ֙wayyapqidēhûva-yahf-kee-DAY-HOO
his
house,
עַלʿalal
and
all
בֵּית֔וֹbêtôbay-TOH
had
he
that
וְכָלwĕkālveh-HAHL
he
put
יֶשׁyešyesh
into
his
hand.
ל֖וֹloh
נָתַ֥ןnātanna-TAHN
בְּיָדֽוֹ׃bĕyādôbeh-ya-DOH

Cross Reference

Genesis 19:19
ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ!

Genesis 39:21
ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।

Genesis 39:8
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।

Genesis 33:10
ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।

Genesis 24:2
ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।

Genesis 18:3
ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ।

Acts 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।

Proverbs 27:18
ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।

Proverbs 22:29
-5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।

Proverbs 17:2
ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।

Proverbs 16:7
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।

Proverbs 14:35
ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।

Nehemiah 2:4
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।

1 Samuel 16:22
ਸ਼ਾਊਲ ਨੇ ਯੱਸੀ ਨੂੰ ਇੱਕ ਸੁਨੇਹਾ ਭੇਜਿਆ, “ਤੂੰ ਦਾਊਦ ਨੂੰ ਮੇਰੇ ਕੋਲ ਮੇਰੀ ਸੇਵਾ ਲਈ ਛੱਡਦੇ। ਮੈਨੂੰ ਉਹ ਬੜਾ ਚੰਗਾ ਲੱਗਾ ਹੈ।”

Genesis 41:40
ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”

Genesis 33:8
ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਨ ਹਨ ਜਿਨ੍ਹਾਂ ਨੂੰ ਇੱਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸੱਕੋਂ।”

Genesis 32:5
ਮੇਰੇ ਕੋਲ ਬਹੁਤ ਸਾਰੀਆਂ ਗਊਆਂ, ਖੋਤੇ, ਇੱਜੜ ਅਤੇ ਦਾਸ-ਦਾਸੀਆਂ ਹਨ। ਸ਼੍ਰੀਮਾਨ ਜੀ, ਮੈਂ ਇਹ ਸੰਦੇਸ਼ ਤੁਹਾਨੂੰ ਇਹ ਆਖਣ ਲਈ ਭੇਜ ਰਿਹਾ ਹਾਂ ਕਿ ਸਾਨੂੰ ਪ੍ਰਵਾਨ ਕਰ ਲਵੋ।’”

Genesis 15:2
ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”