Genesis 41:1
ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।
Genesis 41:1 in Other Translations
King James Version (KJV)
And it came to pass at the end of two full years, that Pharaoh dreamed: and, behold, he stood by the river.
American Standard Version (ASV)
And it came to pass at the end of two full years, that Pharaoh dreamed: and, behold, he stood by the river.
Bible in Basic English (BBE)
Now after two years had gone by, Pharaoh had a dream; and in his dream he was by the side of the Nile;
Darby English Bible (DBY)
And it came to pass at the end of two full years, that Pharaoh dreamed, and behold, he stood by the river.
Webster's Bible (WBT)
And it came to pass at the end of two full years, that Pharaoh dreamed: and behold, he stood by the river.
World English Bible (WEB)
It happened at the end of two full years, that Pharaoh dreamed: and, behold, he stood by the river.
Young's Literal Translation (YLT)
And it cometh to pass, at the end of two years of days that Pharaoh is dreaming, and lo, he is standing by the River,
| And it came to pass | וַיְהִ֕י | wayhî | vai-HEE |
| end the at | מִקֵּ֖ץ | miqqēṣ | mee-KAYTS |
| of two full | שְׁנָתַ֣יִם | šĕnātayim | sheh-na-TA-yeem |
| years, | יָמִ֑ים | yāmîm | ya-MEEM |
| that Pharaoh | וּפַרְעֹ֣ה | ûparʿō | oo-fahr-OH |
| dreamed: | חֹלֵ֔ם | ḥōlēm | hoh-LAME |
| and, behold, | וְהִנֵּ֖ה | wĕhinnē | veh-hee-NAY |
| stood he | עֹמֵ֥ד | ʿōmēd | oh-MADE |
| by | עַל | ʿal | al |
| the river. | הַיְאֹֽר׃ | hayʾōr | hai-ORE |
Cross Reference
Genesis 20:3
ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”
Matthew 27:19
ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”
Daniel 7:1
ਦਾਨੀਏਲ ਦਾ ਚਾਰ ਜਾਨਵਰਾਂ ਬਾਰੇ ਸੁਪਨਾ ਬੇਲਸ਼ੱਸਰ ਦੇ ਬਾਬਲ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇੱਕ ਸੁਪਨਾ ਆਇਆ। ਜਦੋਂ ਦਾਨੀਏਲ ਆਪਣੇ ਬਿਸਤਰ ਵਿੱਚ ਲੇਟਿਆ ਹੋਇਆ ਸੀ ਤਾਂ ਉਸ ਨੇ ਇਹ ਦਰਸ਼ਨ ਦੇੇਖੇ। ਦਾਨੀਏਲ ਨੇ ਜੋ ਸੁਪਨੇ ਵਿੱਚ ਦੇਖਿਆ ਉਸ ਬਾਰੇ ਲਿਖਿਆ।
Daniel 4:5
ਮੈਨੂੰ ਇੱਕ ਸੁਪਨਾ ਆਇਆ ਜਿਸਨੇ ਮੈਨੂੰ ਭੈਭੀਤ ਕਰ ਦਿੱਤਾ ਸੀ। ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਸਾਂ, ਅਤੇ ਮੇਰੀਆਂ ਸੋਚਾਂ ਅਤੇ ਦਰਸ਼ਨਾਂ ਨੇ ਮੈਨੂੰ ਬਹੁਤ ਡਰਾ ਦਿੱਤਾ।
Daniel 2:1
ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।
Ezekiel 29:9
ਵੀਰਾਨ ਅਤੇ ਤਬਾਹ ਹੋ ਜਾਵੇਗਾ ਮਿਸਰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਤੂੰ ਆਖਿਆ ਸੀ, ‘ਇਹ ਮੇਰੀ ਨਦੀ ਹੈ। ਮੈਂ ਇਸ ਨਦੀ ਨੂੰ ਬਣਾਇਆ ਸੀ।’
Ezekiel 29:3
ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!”
Isaiah 19:5
ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ।
Job 33:15
ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।
Esther 6:1
ਮਾਰਦਕਈ ਦਾ ਸਂਮਾਨ ਉਸ ਸਾਰੀ ਰਾਤ ਪਤਸ਼ਾਹ ਨੂੰ ਨੀਂਦ ਨਾ ਆਈ ਤਾਂ ਉਸ ਨੇ ਆਪਣੇ ਇੱਕ ਦਾਸ ਨੂੰ ਇਤਿਹਾਸ ਦੀ ਪੋਥੀ ਲਿਆ ਕੇ ਉਸ ਨੂੰ ਸੁਨਾਉਣ ਨੂੰ ਕਿਹਾ। ਇਤਿਹਾਸ ਦੀ ਪੋਥੀ ਵਿੱਚ ਪਾਤਸ਼ਾਹ ਦੇ ਰਾਜ ਦੇ ਸਮੇਂ ਦੀਆਂ ਸਾਰੀਆਂ ਘਟਨਾਵਾਂ ਅੰਕਿਤ ਸਨ।
Judges 7:13
ਗਿਦਾਊਨ ਦੁਸ਼ਮਣ ਦੇ ਡੇਰੇ ਕੋਲ ਆਇਆ, ਅਤੇ ਉਸ ਨੇ ਇੱਕ ਬੰਦੇ ਨੂੰ ਗੱਲ ਕਰਦਿਆਂ ਸੁਣਿਆ। ਉਹ ਬੰਦਾ ਆਪਣੇ ਦੋਸਤ ਨੂੰ ਆਪਣੇ ਕਿਸੇ ਸੁਪਨੇ ਬਾਰੇ ਦੱਸ ਰਿਹਾ ਸੀ। ਉਹ ਬੰਦਾ ਆਖ ਰਿਹਾ ਸੀ, “ਮੈਨੂੰ ਸੁਪਨਾ ਆਇਆ ਕਿ ਗੋਲ ਰੋਟੀ ਦਾ ਇੱਕ ਟੁਕੜਾ ਮਿਦਯਾਨ ਦੇ ਡੇਰੇ ਵੱਲ ਰੁੜ੍ਹਦਾ ਹੋਇਆ ਆਇਆ। ਉਹ ਰੋਟੀ ਦਾ ਟੁਕੜਾ ਤੰਬੂ ਨਾਲ ਇੰਨੀ ਜ਼ੋਰ ਦੀ ਵੱਜਿਆ ਕਿ ਤੰਬੂ ਟੇਢਾ ਹੋ ਗਿਆ ਅਤੇ ਚੌਫ਼ਾਲ ਢਹਿ ਪਿਆ।”
Deuteronomy 11:10
ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ।
Exodus 4:9
ਜੇ ਉਹ ਹਾਲੇ ਵੀ ਵਿਸ਼ਵਾਸ ਨਹੀਂ ਕਰਦੇ ਜਦ ਕਿ ਤੂੰ ਉਨ੍ਹਾਂ ਨੂੰ ਇਹ ਦੋਵੇਂ ਚੀਜ਼ਾਂ ਦਿਖਾ ਦਿੱਤੀਆਂ ਹੋਣ, ਤਾਂ ਨੀਲ ਨਦੀ ਵਿੱਚੋਂ ਕੁਝ ਪਾਣੀ ਲਵੀਂ। ਪਾਣੀ ਨੂੰ ਧਰਤੀ ਤੇ ਡੋਲ੍ਹ ਦੇਵੀਂ, ਅਤੇ ਜਿਵੇਂ ਹੀ ਇਹ ਧਰਤੀ ਨੂੰ ਛੂਹੇਗਾ ਇਹ ਖੂਨ ਬਣ ਜਾਵੇਗਾ।”
Exodus 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
Genesis 40:5
ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਨਾਨਬਾਈ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।
Genesis 37:5
ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।
Genesis 31:21
ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।
Genesis 29:14
ਫ਼ੇਰ ਲਾਬਾਨ ਨੇ ਆਖਿਆ, “ਇਹ ਤਾਂ ਬਹੁਤ ਸ਼ਾਨਦਾਰ ਗੱਲ ਹੈ। ਤੂੰ ਮੇਰੇ ਆਪਣੇ ਪਰਿਵਾਰ ਵਿੱਚੋਂ ਹੈ।” ਇਸ ਲਈ ਯਾਕੂਬ ਲਾਬਾਨ ਕੋਲ ਇੱਕ ਮਹੀਨੇ ਲਈ ਠਹਿਰ ਗਿਆ।