Genesis 42:13 in Punjabi

Punjabi Punjabi Bible Genesis Genesis 42 Genesis 42:13

Genesis 42:13
ਅਤੇ ਭਰਾਵਾਂ ਨੇ ਆਖਿਆ, “ਨਹੀਂ! ਅਸੀਂ ਸਾਰੇ ਭਰਾ ਹਾਂ। ਸਾਡੇ ਪਰਿਵਾਰ ਵਿੱਚ 12 ਭਰਾ ਹਨ। ਸਾਡੇ ਸਾਰਿਆਂ ਦਾ ਇੱਕ ਪਿਤਾ ਹੈ। ਸਾਡਾ ਸਾਰਿਆਂ ਤੋਂ ਛੋਟਾ ਭਰਾ ਹਲੇ ਵੀ ਸਾਡੇ ਪਿਤਾ ਨਾਲ ਘਰ ਵਿੱਚ ਹੈ। ਅਤੇ ਦੂਸਰਾ ਭਰਾ ਬਹੁਤ ਸਮਾਂ ਪਹਿਲਾਂ ਮਰ ਗਿਆ ਸੀ। ਤੁਹਾਡੇ ਸਾਹਮਣੇ ਅਸੀਂ ਨੌਕਰਾਂ ਵਾਂਗ ਹਾਂ। ਅਸੀਂ ਕਨਾਨ ਦੀ ਧਰਤੀ ਤੋਂ ਹਾਂ।”

Genesis 42:12Genesis 42Genesis 42:14

Genesis 42:13 in Other Translations

King James Version (KJV)
And they said, Thy servants are twelve brethren, the sons of one man in the land of Canaan; and, behold, the youngest is this day with our father, and one is not.

American Standard Version (ASV)
And they said, We thy servants are twelve brethren, the sons of one man in the land of Canaan; and, behold, the youngest is this day with our father, and one is not.

Bible in Basic English (BBE)
Then they said, We your servants are twelve brothers, sons of one man in the land of Canaan; the youngest of us is now with our father, and one is dead.

Darby English Bible (DBY)
And they said, Thy servants were twelve brethren, sons of one man, in the land of Canaan; and behold, the youngest is this day with our father, and one is not.

Webster's Bible (WBT)
And they said, Thy servants are twelve brethren, the sons of one man in the land of Canaan; and behold, the youngest is this day with our father, and one is not.

World English Bible (WEB)
They said, "We, your servants, are twelve brothers, the sons of one man in the land of Canaan; and, behold, the youngest is this day with our father, and one is no more."

Young's Literal Translation (YLT)
and they say, `Thy servants `are' twelve brethren; we `are' sons of one man in the land of Canaan, and lo, the young one `is' with our father to-day, and the one is not.'

And
they
said,
וַיֹּֽאמְר֗וּwayyōʾmĕrûva-yoh-meh-ROO
Thy
servants
שְׁנֵ֣יםšĕnêmsheh-NAME
are
twelve
עָשָׂר֩ʿāśārah-SAHR

עֲבָדֶ֨יךָʿăbādêkāuh-va-DAY-ha
brethren,
אַחִ֧ים׀ʾaḥîmah-HEEM
the
sons
אֲנַ֛חְנוּʾănaḥnûuh-NAHK-noo
of
one
בְּנֵ֥יbĕnêbeh-NAY
man
אִישׁʾîšeesh
land
the
in
אֶחָ֖דʾeḥādeh-HAHD
of
Canaan;
בְּאֶ֣רֶץbĕʾereṣbeh-EH-rets
and,
behold,
כְּנָ֑עַןkĕnāʿankeh-NA-an
the
youngest
וְהִנֵּ֨הwĕhinnēveh-hee-NAY
day
this
is
הַקָּטֹ֤ןhaqqāṭōnha-ka-TONE
with
אֶתʾetet
our
father,
אָבִ֙ינוּ֙ʾābînûah-VEE-NOO
and
one
הַיּ֔וֹםhayyômHA-yome
is
not.
וְהָֽאֶחָ֖דwĕhāʾeḥādveh-ha-eh-HAHD
אֵינֶֽנּוּ׃ʾênennûay-NEH-noo

Cross Reference

Genesis 37:30
ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?”

Genesis 44:20
ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।’

Genesis 42:32
ਅਸੀਂ ਉਸ ਨੂੰ ਦੱਸਿਆ ਕਿ ਅਸੀਂ 12 ਭਰਾ ਸਾਂ। ਅਸੀਂ ਉਸ ਨੂੰ ਦੱਸਿਆ ਕਿ ਸਾਡਾ ਸਭ ਦਾ ਇੱਕ ਪਿਤਾ ਹੈ। ਅਸੀਂ ਉਸ ਨੂੰ ਆਪਣੇ ਭਰਾ ਬਾਰੇ ਦੱਸਿਆ ਜੋ ਮਰ ਚੁੱਕਿਆ ਹੈ, ਅਤੇ ਅਸੀਂ ਉਸ ਨੂੰ ਆਪਣੇ ਸਭ ਤੋਂ ਛੋਟੇ ਭਰਾ ਬਾਰੇ ਵੀ ਦੱਸਿਆ, ਜੋ ਹਾਲੇ ਸਾਡੇ ਪਿਉ ਨਾਲ ਕਨਾਨ ਦੀ ਧਰਤੀ ਵਿੱਚ ਰਹਿ ਰਿਹਾ ਸੀ।

Genesis 43:7
ਭਰਾਵਾਂ ਨੇ ਜਵਾਬ ਦਿੱਤਾ, “ਉਸ ਬੰਦੇ ਨੇ ਬੜੇ ਸਵਾਲ ਪੁੱਛੇ ਸਨ। ਉਹ ਸਾਡੇ ਅਤੇ ਸਾਡੇ ਪਰਿਵਾਰ ਬਾਰੇ ਸਾਰਾ ਕੁਝ ਜਾਨਣਾ ਚਾਹੁੰਦਾ ਸੀ। ਉਸ ਨੇ ਸਾਨੂੰ ਪੁੱਛਿਆ, ‘ਕੀ ਤੁਹਾਡਾ ਪਿਤਾ ਹਾਲੇ ਜਿਉਂਦਾ ਹੈ? ਕੀ ਤੁਹਾਡਾ ਹੋਰ ਕੋਈ ਭਰਾ ਵੀ ਘਰ ਹੈ?’ ਅਸੀਂ ਤਾਂ ਸਿਰਫ਼ ਸਦੇ ਸਵਾਲਾਂ ਦਾ ਜਵਾਬ ਹੀ ਦਿੱਤਾ ਸੀ। ਸਾਨੂੰ ਇਹ ਨਹੀਂ ਸੀ ਪਤਾ ਕਿ ਉਹ ਸਾਨੂੰ ਆਪਣਾ ਭਰਾ ਆਪਣੇ ਕੋਲ ਲਿਆਉਣ ਲਈ ਆਖੇਗਾ!”

Numbers 34:1
ਕਨਾਨ ਦੀਆਂ ਸਰਹੱਦਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,

1 Chronicles 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,

Jeremiah 31:15
ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”

Lamentations 5:7
ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ।

Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।

Matthew 2:18
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”

Numbers 26:1
ਲੋਕਾਂ ਦੀ ਗਿਣਤੀ ਕੀਤੀ ਗਈ ਮਹਾਮਾਰੀ ਤੋਂ ਮਗਰੋਂ ਯਹੋਵਾਹ ਨੇ ਮੂਸਾ ਅਤੇ ਜਾਜਕ ਹਾਰੂਨ ਦੇ ਪੁੱਤਰ ਅਲਆਜ਼ਾਰ ਨਾਲ ਗੱਲ ਕੀਤੀ।

Numbers 10:1
ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,

Numbers 1:1
ਮੂਸਾ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਦਾ ਹੈ ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ:

Genesis 30:6
ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ। ਉਸ ਨੇ ਮੈਨੂੰ ਪੁੱਤਰ ਦੇਣ ਦਾ ਨਿਆਂ ਕੀਤਾ ਹੈ।” ਇਸ ਲਈ ਰਾਖੇਲ ਨੇ ਇਸ ਪੁੱਤਰ ਦਾ ਨਾਮ ਦਾਨ ਰੱਖਿਆ।

Genesis 35:16
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।

Genesis 42:11
ਅਸੀਂ ਸਾਰੇ ਭਰਾ ਹਾਂ-ਸਾਡਾ ਸਾਰਿਆਂ ਦਾ ਇੱਕੋ ਪਿਤਾ ਹੈ। ਅਸੀਂ ਇਮਾਨਦਾਰ ਲੋਕ ਹਾਂ। ਅਸੀਂ ਜਾਸੂਸ ਨਹੀਂ ਹਾਂ।”

Genesis 42:36
ਯਾਕੂਬ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੇ ਸਾਰੇ ਬੱਚੇ ਗੁਆ ਲਵਾਂ? ਯੂਸੁਫ਼ ਚੱਲਾ ਗਿਆ। ਸਿਮਓਨ ਚੱਲਾ ਗਿਆ। ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਵੀ ਲੈ ਜਾਣਾ ਚਾਹੁੰਦੇ ਹੋ?”

Genesis 42:38
ਪਰ ਯਾਕੂਬ ਨੇ ਆਖਿਆ, “ਮੈਂ ਬਿਨਯਾਮੀਨ ਨੂੰ ਤੁਹਾਡੇ ਨਾਲ ਨਹੀਂ ਜਾਣ ਦਿਆਂਗਾ। ਉਸਦਾ ਭਰਾ ਮਰ ਚੁੱਕਿਆ ਹੈ ਅਤੇ ਉਹ ਮੇਰੀ ਪਤਨੀ ਦਾ ਇੱਕੋ-ਇੱਕ ਪੁੱਤਰ ਬੱਚਿਆਂ ਹੈ। ਜੇ ਉਸ ਨਾਲ ਮਿਸਰ ਦੀ ਯਾਤਰਾ ਦੌਰਾਨ ਕੁਝ ਵਾਪਰਿਆ ਤਾਂ ਮੈਂ ਮਾਰਿਆ ਜਾਵਾਂਗਾ। ਤੁਸੀਂ ਮੈਨੂੰ ਇੱਕ ਸੋਗੀ, ਬੁੱਢੇ ਬੰਦੇ ਨੂੰ ਕਬਰ ਵਿੱਚ ਸੁੱਟ ਦਿਉਂਗੇ।”

Genesis 44:28
ਮੈਂ ਇੱਕ ਪੁੱਤਰ ਨੂੰ ਜਾਣ ਦਿੱਤਾ ਅਤੇ ਉਹ ਕਿਸੇ ਜੰਗਲੀ ਜਾਨਵਰ ਹੱਥੋਂ ਮਾਰਿਆ ਗਿਆ। ਅਤੇ ਮੈਂ ਉਸ ਨੂੰ ਉਸਤੋਂ ਮਗਰੋਂ ਨਹੀਂ ਦੇਖਿਆ।

Genesis 45:26
ਭਰਾਵਾਂ ਨੇ ਉਸ ਨੂੰ ਦੱਸਿਆ, “ਪਿਤਾ ਜੀ, ਯੂਸੁਫ਼ ਹਾਲੇ ਜਿਉਂਦਾ ਹੈ! ਅਤੇ ਉਹ ਸਾਰੇ ਮਿਸਰ ਦੇਸ਼ ਦਾ ਰਾਜਪਾਲ ਹੈ।” ਉਸ ਦੇ ਪਿਤਾ ਨੂੰ ਸਮਝ ਨਾ ਆਵੇ ਕਿ ਕੀ ਸੋਚੇ। ਪਹਿਲਾਂ ਤਾਂ ਉਸ ਨੂੰ ਉਨ੍ਹਾਂ ਉੱਤੇ ਵਿਸ਼ਵਾਸ ਨਹੀਂ ਆਇਆ।

Genesis 46:8
ਯਾਕੂਬ ਦਾ ਪਰਿਵਾਰ ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।

Exodus 1:2
ਰਊਬੇਨ, ਸਿਮਓਨ, ਲੇਵੀ, ਯਹੂਦਾਹ,

Genesis 29:32
ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”