Genesis 47:27
“ਮੈਨੂੰ ਮਿਸਰ ਵਿੱਚ ਨਾ ਦਫ਼ਨਾਉਣਾ” ਇਸਰਾਏਲ ਮਿਸਰ ਵਿੱਚ ਠਹਿਰ ਗਿਆ। ਉਹ ਗੋਸ਼ਨ ਦੀ ਧਰਤੀ ਉੱਤੇ ਰਹਿ ਗਿਆ। ਉਸਦਾ ਪਰਿਵਾਰ ਵੱਧ ਫ਼ੁੱਲ ਕੇ ਬਹੁਤ ਵੱਡਾ ਹੋ ਗਿਆ। ਉਨ੍ਹਾਂ ਨੂੰ ਮਿਸਰ ਵਿੱਚ ਉਹ ਧਰਤੀ ਮਿਲੀ।
Genesis 47:27 in Other Translations
King James Version (KJV)
And Israel dwelt in the land of Egypt, in the country of Goshen; and they had possessions therein, and grew, and multiplied exceedingly.
American Standard Version (ASV)
And Israel dwelt in the land of Egypt, in the land of Goshen; and they gat them possessions therein, and were fruitful, and multiplied exceedingly.
Bible in Basic English (BBE)
And so Israel was living among the Egyptians in the land of Goshen; and they got property there, and became very great in numbers and in wealth.
Darby English Bible (DBY)
And Israel dwelt in the land of Egypt, in the land of Goshen; and they had possessions in it, and were fruitful and multiplied exceedingly.
Webster's Bible (WBT)
And Israel dwelt in the land of Egypt, in the country of Goshen; and they had possessions in it and grew, and multiplied exceedingly.
World English Bible (WEB)
Israel lived in the land of Egypt, in the land of Goshen; and they got themselves possessions therein, and were fruitful, and multiplied exceedingly.
Young's Literal Translation (YLT)
And Israel dwelleth in the land of Egypt, in the land of Goshen, and they have possession in it, and are fruitful, and multiply exceedingly;
| And Israel | וַיֵּ֧שֶׁב | wayyēšeb | va-YAY-shev |
| dwelt | יִשְׂרָאֵ֛ל | yiśrāʾēl | yees-ra-ALE |
| in the land | בְּאֶ֥רֶץ | bĕʾereṣ | beh-EH-rets |
| Egypt, of | מִצְרַ֖יִם | miṣrayim | meets-RA-yeem |
| in the country | בְּאֶ֣רֶץ | bĕʾereṣ | beh-EH-rets |
| Goshen; of | גֹּ֑שֶׁן | gōšen | ɡOH-shen |
| and they had possessions | וַיֵּאָֽחֲז֣וּ | wayyēʾāḥăzû | va-yay-ah-huh-ZOO |
| grew, and therein, | בָ֔הּ | bāh | va |
| and multiplied | וַיִּפְר֥וּ | wayyiprû | va-yeef-ROO |
| exceedingly. | וַיִּרְבּ֖וּ | wayyirbû | va-yeer-BOO |
| מְאֹֽד׃ | mĕʾōd | meh-ODE |
Cross Reference
Exodus 1:7
ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।
Genesis 46:3
ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।
Acts 7:17
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।
Deuteronomy 26:5
ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ
Genesis 26:4
ਅਤੇ ਮੈਂ ਆਕਾਸ਼ ਵਿੱਚਲੇ ਤਾਰਿਆਂ ਵਾਂਗ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਮੈਂ ਇਹ ਸਾਰੀਆਂ ਜ਼ਮੀਨਾਂ ਤੇਰੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਦੁਨੀਆਂ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਰਾਹੀਂ ਅਸੀਸਮਈ ਹੋਣਗੀਆਂ।
Zechariah 10:8
“ਮੈਂ ਉਨ੍ਹਾਂ ਲਈ ਆਵਾਜ਼ ਮਾਰਾਂਗਾ (ਸੀਟੀ ਵਜਾਵਾਂਗਾ) ਤੇ ਉਨ੍ਹਾਂ ਨੂੰ ਇਕੱਠਿਆਂ ਸੱਦਾਂਗਾ। ਮੈਂ ਸੱਚਮੁੱਚ ਉਨ੍ਹਾਂ ਨੂੰ ਬਚਾਵਾਂਗਾ ਅਤੇ ਉਹ ਬਹੁਤ ਵੱਧ ਜਾਣਗੇ।
Psalm 107:38
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
Psalm 105:24
ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।
Nehemiah 9:23
ਤੂੰ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਅਕਾਸ਼ ਵਿੱਚਲੇ ਤਾਰਿਆਂ ਵਾਂਗ ਵੱਧਾਇਆ ਅਤੇ ਉਨ੍ਹਾਂ ਨੂੰ ਉਸ ਜ਼ਮੀਨ ਤੇ ਲਿਆਇਆ ਜਿਸ ਵਿੱਚ ਦਾਖਲ ਹੋਣ ਅਤੇ ਕਬਜਾ ਕਰਨ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ।
Deuteronomy 10:22
ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।
Exodus 1:12
ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।
Genesis 28:14
ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।
Genesis 17:6
ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ।
Genesis 13:16
ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।
Genesis 8:9
ਘੁੱਗੀ ਨੂੰ ਟਿਕਾਣੇ ਵਾਲੀ ਕੋਈ ਥਾਂ ਨਹੀਂ ਲੱਭੀ ਕਿਉਂਕਿ ਪਾਣੀ ਨੇ ਹਾਲੇ ਵੀ ਧਰਤੀ ਨੂੰ ਢੱਕਿਆ ਹੋਇਆ ਸੀ, ਇਸ ਲਈ ਘੁੱਗੀ ਕਿਸ਼ਤੀ ਵਿੱਚ ਵਾਪਸ ਪਰਤ ਆਈ। ਨੂਹ ਨੇ ਹੱਥ ਵੱਧਾਕੇ ਘੁੱਗੀ ਨੂੰ ਫ਼ੜ ਲਿਆ ਅਤੇ ਇਸ ਨੂੰ ਕਿਸ਼ਤੀ ਵਿੱਚ ਲੈ ਆਂਦਾ।
Genesis 8:7
ਫ਼ੇਰ ਨੂਹ ਨੇ ਇੱਕ ਕਾਂ ਨੂੰ ਛੱਡਿਆ। ਪੰਛੀ ਧਰਤੀ ਦੇ ਸੁੱਕ ਜਾਣ ਅਤੇ ਪਾਣੀ ਦੇ ਚੱਲੇ ਜਾਣ ਤੀਕ ਇੱਕ ਥਾਂ ਤੋਂ ਦੂਜੀ ਥਾਂ ਤੇ ਉੱਡਦਾ ਰਿਹਾ।