Genesis 49:3
ਰਊਬੇਨ “ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ।
Genesis 49:3 in Other Translations
King James Version (KJV)
Reuben, thou art my firstborn, my might, and the beginning of my strength, the excellency of dignity, and the excellency of power:
American Standard Version (ASV)
Reuben, thou art my first-born, my might, and the beginning of my strength; The pre-eminence of dignity, and the pre-eminence of power.
Bible in Basic English (BBE)
Reuben, you are my oldest son, the first-fruit of my strength, first in pride and first in power:
Darby English Bible (DBY)
Reuben, thou art my firstborn, My might, and the firstfruits of my vigour: Excellency of dignity, and excellency of strength.
Webster's Bible (WBT)
Reuben, thou art my first-born, my might, and the beginning of my strength, the excellence of dignity, and the excellence of power:
World English Bible (WEB)
"Reuben, you are my firstborn, my might, and the beginning of my strength; The pre-eminence of dignity, and the pre-eminence of power.
Young's Literal Translation (YLT)
Reuben! my first-born thou, My power, and beginning of my strength, The abundance of exaltation, And the abundance of strength;
| Reuben, | רְאוּבֵן֙ | rĕʾûbēn | reh-oo-VANE |
| thou | בְּכֹ֣רִי | bĕkōrî | beh-HOH-ree |
| art my firstborn, | אַ֔תָּה | ʾattâ | AH-ta |
| might, my | כֹּחִ֖י | kōḥî | koh-HEE |
| and the beginning | וְרֵאשִׁ֣ית | wĕrēʾšît | veh-ray-SHEET |
| strength, my of | אוֹנִ֑י | ʾônî | oh-NEE |
| the excellency | יֶ֥תֶר | yeter | YEH-ter |
| of dignity, | שְׂאֵ֖ת | śĕʾēt | seh-ATE |
| excellency the and | וְיֶ֥תֶר | wĕyeter | veh-YEH-ter |
| of power: | עָֽז׃ | ʿāz | az |
Cross Reference
Deuteronomy 21:17
ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।
Psalm 78:51
ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।
Genesis 29:32
ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”
Psalm 105:36
ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।
1 Chronicles 5:1
ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।
1 Chronicles 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,
Numbers 26:5
ਇਹ ਰਊਬੇਨ ਦੇ ਪਰਿਵਾਰ ਦੇ ਲੋਕ ਹਨ। (ਰਊਬੇਨ ਇਸਰਾਏਲ) ਦਾ ਪਹਿਲੋਠਾ ਪੁੱਤਰ ਸੀ। ਪਰਿਵਾਰ ਸਨ: ਹਨੋਕ-ਹਨੋਕੀਆ ਪਰਿਵਾਰ। ਪੱਲੂ-ਪੱਲੂਆ ਪਰਿਵਾਰ।
Numbers 1:20
ਉਨ੍ਹਾਂ ਨੇ ਰਊਬੇਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ (ਰਊਬੇਨ ਇਸਰਾਏਲ ਦਾ ਪਹਿਲੋਠਾ ਪੁੱਤਰ ਸੀ।) ਉਨ੍ਹਾਂ ਸਾਰੇ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ ਜਿਹੜੇ 11 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ।
Genesis 48:18
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਤੁਸੀਂ ਆਪਣਾ ਸੱਜਾ ਹੱਥ ਗਲਤ ਮੁੰਡੇ ਦੇ ਸਿਰ ਉੱਤੇ ਰੱਖਿਆ ਹੈ। ਮਨੱਸ਼ਹ ਪਹਿਲੋਠਾ ਹੈ। ਆਪਣਾ ਸੱਜਾ ਹੱਥ ਉਸ ਉੱਤੇ ਰੱਖੋ।”
Genesis 46:8
ਯਾਕੂਬ ਦਾ ਪਰਿਵਾਰ ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।