Genesis 49:8 in Punjabi

Punjabi Punjabi Bible Genesis Genesis 49 Genesis 49:8

Genesis 49:8
ਯਹੂਦਾਹ “ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।

Genesis 49:7Genesis 49Genesis 49:9

Genesis 49:8 in Other Translations

King James Version (KJV)
Judah, thou art he whom thy brethren shall praise: thy hand shall be in the neck of thine enemies; thy father's children shall bow down before thee.

American Standard Version (ASV)
Judah, thee shall thy brethren praise: Thy hand shall be on the neck of thine enemies; Thy father's sons shall bow down before thee.

Bible in Basic English (BBE)
To you, Judah, will your brothers give praise: your hand will be on the neck of your haters; your father's sons will go down to the earth before you.

Darby English Bible (DBY)
Judah -- [as to] thee, thy brethren will praise thee; Thy hand will be upon the neck of thine enemies; Thy father's children will bow down to thee.

Webster's Bible (WBT)
Judah, thou art he whom thy brethren shall praise; thy hand shall be on the neck of thy enemies: thy father's children shall bow down before thee.

World English Bible (WEB)
"Judah, your brothers will praise you: Your hand will be on the neck of your enemies; Your father's sons will bow down before you.

Young's Literal Translation (YLT)
Judah! thou -- thy brethren praise thee! Thy hand `is' on the neck of thine enemies, Sons of thy father bow themselves to thee.

Judah,
יְהוּדָ֗הyĕhûdâyeh-hoo-DA
thou
אַתָּה֙ʾattāhah-TA
brethren
thy
whom
he
art
יוֹד֣וּךָyôdûkāyoh-DOO-ha
shall
praise:
אַחֶ֔יךָʾaḥêkāah-HAY-ha
thy
hand
יָֽדְךָ֖yādĕkāya-deh-HA
neck
the
in
be
shall
בְּעֹ֣רֶףbĕʿōrepbeh-OH-ref
of
thine
enemies;
אֹֽיְבֶ֑יךָʾōyĕbêkāoh-yeh-VAY-ha
father's
thy
יִשְׁתַּחֲוּ֥וּyištaḥăwwûyeesh-ta-HUH-woo
children
לְךָ֖lĕkāleh-HA
shall
bow
down
בְּנֵ֥יbĕnêbeh-NAY
before
thee.
אָבִֽיךָ׃ʾābîkāah-VEE-ha

Cross Reference

1 Chronicles 5:2

Hebrews 7:14
ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।

Genesis 27:29
ਸਾਰੇ ਲੋਕ ਤੇਰੀ ਸੇਵਾ ਕਰਨ। ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ, ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ। ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ। ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ। ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”

Deuteronomy 33:7
ਯਹੂਦਾਹ ਦੀ ਅਸੀਸ ਮੂਸਾ ਨੇ ਯਹੂਦਾਹ ਬਾਰੇ ਇਹ ਗੱਲਾਂ ਆਖੀਆਂ, “ਹੇ ਯਹੋਵਾਹ, ਯਹੂਦਾਹ ਦੇ ਆਗੂ ਨੂੰ ਸੁਣ ਜਦੋਂ ਉਹ ਸਹਾਇਤਾ ਲਈ ਪੁਕਾਰ ਕਰਦਾ ਹੈ। ਉਸ ਨੂੰ ਉਸ ਦੇ ਆਪਣੇ ਲੋਕਾਂ ਵਿੱਚ ਲੈ ਆ। ਉਸ ਨੂੰ ਤਕੜਾ ਕਰ ਅਤੇ ਆਪਣਿਆ ਦੁਸ਼ਮਣਾ ਨੂੰ ਹਰਾਉਣ ਵਿੱਚ ਉਸਦੀ ਸਹਾਇਤਾ ਕਰ।”

Genesis 29:35
ਫ਼ੇਰ ਲੇਆਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸ ਨੇ ਉਸਦਾ ਨਾਮ ਯਹੂਦਾਹ ਰੱਖਿਆ। ਲੇਆਹ ਨੇ ਉਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਹੁਣ ਮੈਂ ਯਹੋਵਾਹ ਦੀ ਉਸਤਤਿ ਕਰਾਂਗੀ।” ਫ਼ੇਰ ਲੇਆਹ ਨੇ ਸੰਤਾਨ ਪੈਦਾ ਕਰਨੀ ਬੰਦ ਕਰ ਦਿੱਤੀ।

Psalm 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।

Psalm 18:40
ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।

2 Chronicles 30:11
ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨੱਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।

2 Chronicles 17:14
ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ।

Psalm 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।

Isaiah 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।

Ezekiel 21:29
“‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ। ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ। ਝੂਠ ਦਾ ਪੁਲਂਦਾ ਹੀ ਹੈ ਇਹ। ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ। ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ। ਵਕਤ ਉਨ੍ਹਾਂ ਦਾ ਹੈ ਆ ਗਿਆ। ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।

Philippians 2:10
ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।

Hebrews 10:13
ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।

Revelation 5:5
ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”

Revelation 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”

2 Chronicles 17:2
ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ। ਉਸ ਨੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਕਬਜ਼ੇ ’ਚ ਕੀਤੇ ਸਨ ਉੱਥੇ ਗੜ੍ਹ ਬਣਾ ਦਿੱਤੇ।

2 Chronicles 15:9
ਤਦ ਆਸਾ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਇਸਦੇ ਇਲਾਵਾ ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਵੀ ਇਕੱਠਿਆਂ ਕੀਤਾ ਕਿਉਂ ਕਿ ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਸ ਦੇ ਨਾਲ ਆਏ।

2 Chronicles 14:8
ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ ’ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ।

Genesis 42:6
ਉਸ ਸਮੇਂ, ਯੂਸੁਫ਼ ਮਿਸਰ ਦਾ ਰਾਜਪਾਲ ਸੀ ਅਤੇ ਯੂਸੁਫ਼ ਹੀ ਸੀ ਜਿਹੜਾ ਉਨ੍ਹਾਂ ਲੋਕਾਂ ਲਈ ਅਨਾਜ ਦੀ ਵਿਕਰੀ ਕਰਾਉਣ ਦਾ ਅਧਿਕਾਰੀ ਸੀ ਜਿਹੜੇ ਮਿਸਰ ਨੂੰ ਆਉਂਦੇ ਸਨ। ਇਸ ਲਈ ਯੂਸੁਫ਼ ਦੇ ਭਰਾ ਉਸ ਕੋਲ ਆਏ ਅਤੇ ਉਸ ਅੱਗੇ ਝੁਕ ਗਏ।

Genesis 44:18
ਯਹੂਦਾਹ ਬਿਨਯਾਮੀਨ ਦੀ ਵਕਾਲਤ ਕਰਦਾ ਹੈ ਫ਼ੇਰ ਯਹੂਦਾਹ ਯੂਸੁਫ਼ ਕੋਲ ਗਿਆ ਅਤੇ ਆਖਿਆ, “ਸ਼੍ਰੀਮਾਨ ਜੀ, ਕਿਰਪਾ ਕਰਕੇ ਮੈਨੂੰ ਆਪਣੇ ਨਾਲ ਸਾਫ਼-ਸਾਫ਼ ਗੱਲ ਕਰਨ ਦਿਉ। ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਜਾਣਦਾ ਹਾਂ ਕਿ ਤੁਸੀਂ ਖੁਦ ਫ਼ਿਰਊਨ ਵਾਂਗ ਹੋ।

Genesis 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।

Numbers 1:27
ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 74,600 ਸੀ।

Numbers 10:14
ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ।

Numbers 26:22
ਇਹ ਪਰਿਵਾਰ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 76,500 ਸੀ।

Joshua 10:24
ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।

Judges 1:1
ਯਹੂਦਾਹ ਦੀ ਕਨਾਨੀਆਂ ਨਾਲ ਲੜਾਈ ਯਹੋਸ਼ੁਆ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁੱਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਦੇ ਖਿਲਾਫ਼ ਸਾਡੇ ਲਈ ਲੜਨਗੇ?”

Judges 20:18
ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁੱਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”

2 Samuel 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।

2 Samuel 22:41
ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।

2 Samuel 24:9
ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ।

1 Kings 4:1
ਸੁਲੇਮਾਨ ਦਾ ਰਾਜ ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।

1 Chronicles 12:1
ਦਾਊਦ ਦੇ ਬਹਾਦੁਰ ਸੰਗੀ ਇਹ ਉਨ੍ਹਾਂ ਮਨੁੱਖਾਂ ਦੀ ਸੂਚੀ ਹੈ ਜੋ ਸਿਕਲਗ ਵਿੱਚ ਦਾਊਦ ਕੋਲ ਪਹੁੰਚੇ। ਇਹ ਉਹ ਸਮਾਂ ਸੀ ਜਦੋਂ ਦਾਊਦ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁਕਦਾ ਫ਼ਿਰਦਾ ਸੀ। ਇਨ੍ਹਾਂ ਆਦਮੀਆਂ ਨੇ ਲੜਾਈ ਵਿੱਚ ਦਾਊਦ ਦੀ ਮਦਦ ਕੀਤੀ ਸੀ।

2 Chronicles 11:12
ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰੱਖਵਾ ਕੇ ਸ਼ਹਿਰ ਨੂੰ ਪੱਕਿਆਂ ਕੀਤਾ ਅਤੇ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯੰਤ੍ਰਣ ਵਿੱਚ ਰੱਖਿਆ।

Genesis 37:7
ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੇ ਵਾਲੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”