Genesis 7:9
ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ।
Genesis 7:9 in Other Translations
King James Version (KJV)
There went in two and two unto Noah into the ark, the male and the female, as God had commanded Noah.
American Standard Version (ASV)
there went in two and two unto Noah into the ark, male and female, as God commanded Noah.
Bible in Basic English (BBE)
In twos, male and female, they went into the ark with Noah, as God had said.
Darby English Bible (DBY)
there came two and two unto Noah into the ark, male and female, as God had commanded Noah.
Webster's Bible (WBT)
There went in two and two to Noah into the ark, the male and the female, as God had commanded Noah.
World English Bible (WEB)
went by pairs to Noah into the ark, male and female, as God commanded Noah.
Young's Literal Translation (YLT)
two by two they have come in unto Noah, unto the ark, a male and a female, as God hath commanded Noah.
| There went in | שְׁנַ֨יִם | šĕnayim | sheh-NA-yeem |
| two | שְׁנַ֜יִם | šĕnayim | sheh-NA-yeem |
| and two | בָּ֧אוּ | bāʾû | BA-oo |
| unto | אֶל | ʾel | el |
| Noah | נֹ֛חַ | nōaḥ | NOH-ak |
| into | אֶל | ʾel | el |
| the ark, | הַתֵּבָ֖ה | hattēbâ | ha-tay-VA |
| male the | זָכָ֣ר | zākār | za-HAHR |
| and the female, | וּנְקֵבָ֑ה | ûnĕqēbâ | oo-neh-kay-VA |
| as | כַּֽאֲשֶׁ֛ר | kaʾăšer | ka-uh-SHER |
| God | צִוָּ֥ה | ṣiwwâ | tsee-WA |
| had commanded | אֱלֹהִ֖ים | ʾĕlōhîm | ay-loh-HEEM |
| אֶת | ʾet | et | |
| Noah. | נֹֽחַ׃ | nōaḥ | NOH-ak |
Cross Reference
Genesis 2:19
ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।
Genesis 7:16
ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।
Isaiah 11:6
ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।
Isaiah 65:25
ਬਘਿਆੜ ਅਤੇ ਲੇਲਾ ਇਕੱਠੇ ਭੋਜਨ ਕਰਨਗੇ। ਸ਼ੇਰ ਬਲਦ ਦੇ ਸੰਗ ਘਾਹ-ਫ਼ੂਸ ਖਾਵੇਗਾ। ਪਰ ਸੱਪ ਧੂੜ ਖਾਵੇਗਾ। ਮੇਰੇ ਪਵਿੱਤਰ ਪਰਬਤ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ਜਾਂ ਤਬਾਹ ਨਹੀਂ ਕਰਨਗੇ।” ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
Jeremiah 8:7
ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।
Acts 10:11
ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
Galatians 3:28
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
Colossians 3:11
ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।