Hebrews 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
Hebrews 12:2 in Other Translations
King James Version (KJV)
Looking unto Jesus the author and finisher of our faith; who for the joy that was set before him endured the cross, despising the shame, and is set down at the right hand of the throne of God.
American Standard Version (ASV)
looking unto Jesus the author and perfecter of `our' faith, who for the joy that was set before him endured the cross, despising shame, and hath sat down at the right hand of the throne of God.
Bible in Basic English (BBE)
Having our eyes fixed on Jesus, the guide and end of our faith, who went through the pains of the cross, not caring for the shame, because of the joy which was before him, and who has now taken his place at the right hand of God's seat of power.
Darby English Bible (DBY)
looking stedfastly on Jesus the leader and completer of faith: who, in view of the joy lying before him, endured [the] cross, having despised [the] shame, and is set down at the right hand of the throne of God.
World English Bible (WEB)
looking to Jesus, the author and perfecter of faith, who for the joy that was set before him endured the cross, despising shame, and has sat down at the right hand of the throne of God.
Young's Literal Translation (YLT)
looking to the author and perfecter of faith -- Jesus, who, over-against the joy set before him -- did endure a cross, shame having despised, on the right hand also of the throne of God did sit down;
| Looking | ἀφορῶντες | aphorōntes | ah-foh-RONE-tase |
| unto | εἰς | eis | ees |
| Jesus | τὸν | ton | tone |
| the | τῆς | tēs | tase |
| author | πίστεως | pisteōs | PEE-stay-ose |
| and | ἀρχηγὸν | archēgon | ar-hay-GONE |
| finisher | καὶ | kai | kay |
| of our | τελειωτὴν | teleiōtēn | tay-lee-oh-TANE |
| faith; | Ἰησοῦν | iēsoun | ee-ay-SOON |
| who | ὃς | hos | ose |
| for | ἀντὶ | anti | an-TEE |
| the | τῆς | tēs | tase |
| joy | προκειμένης | prokeimenēs | proh-kee-MAY-nase |
| that was set before | αὐτῷ | autō | af-TOH |
| him | χαρᾶς | charas | ha-RAHS |
| endured | ὑπέμεινεν | hypemeinen | yoo-PAY-mee-nane |
| the cross, | σταυρὸν | stauron | sta-RONE |
| despising | αἰσχύνης | aischynēs | ay-SKYOO-nase |
| the shame, | καταφρονήσας | kataphronēsas | ka-ta-froh-NAY-sahs |
| and | ἐν | en | ane |
| is set down | δεξιᾷ | dexia | thay-ksee-AH |
| at | τε | te | tay |
| the right hand | τοῦ | tou | too |
| of the | θρόνου | thronou | THROH-noo |
| throne | τοῦ | tou | too |
| of | θεοῦ | theou | thay-OO |
| God. | εκάθισεν | ekathisen | ay-KA-thee-sane |
Cross Reference
Micah 7:7
ਯਹੋਵਾਹ ਹੀ ਮੁਕਤੀਦਾਤਾ ਹੈ ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।
Hebrews 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
1 Peter 3:18
ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
Titus 2:13
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
Ephesians 5:2
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
1 Peter 2:23
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
Hebrews 9:28
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
Luke 24:26
ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
Acts 5:31
ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।
Philippians 3:20
ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
Isaiah 53:3
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
Psalm 138:8
ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।
John 12:27
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
Philippians 1:6
ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।
Philippians 2:8
ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
Hebrews 5:9
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ।
Hebrews 13:13
ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।
1 Peter 3:22
ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
Revelation 2:8
ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
Hebrews 1:13
ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।”
2 Timothy 4:8
ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
Acts 2:25
ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।
John 17:1
ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।
John 13:31
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
John 13:3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
Hebrews 2:7
ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
Hebrews 7:19
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।
Hebrews 8:1
ਯਿਸੂ ਸਾਡਾ ਸਰਦਾਰ ਜਾਜਕ ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
Hebrews 10:5
ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸ ਨੇ ਆਖਿਆ, “ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ ਸਗੋਂ ਤੂੰ ਮੇਰੇ ਲਈ ਇੱਕ ਸਰੀਰ ਤਿਆਰ ਕੀਤਾ ਹੈ।
Hebrews 10:14
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
Hebrews 10:33
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
Hebrews 11:36
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
1 Peter 1:11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
1 Peter 4:14
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
John 12:32
ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।”
John 12:24
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
John 8:56
ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
Matthew 16:21
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Isaiah 50:6
ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।
Isaiah 49:6
“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”
Isaiah 45:22
ਦੂਰ-ਦੂਰ ਦੇ ਤੁਹਾਨੂੰ ਸਮੂਹ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਝੂਠੇ ਦੇਵਤਿਆਂ ਦੇ ਪਿੱਛੇ ਲੱਗਣ ਤੋਂ ਹਟ ਜਾਓ। ਤੁਹਾਨੂੰ ਚਾਹੀਦਾ ਹੈ ਕਿ ਮੇਰੇ ਪਿੱਛੇ ਲੱਗੋ ਅਤੇ ਬਚ ਜਾਓ। ਮੈਂ ਪਰਮੇਸ਼ੁਰ ਹਾਂ। ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ।
Isaiah 8:17
ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।
Psalm 110:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, “ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
Psalm 69:19
ਤੁਸੀਂ ਮੇਰੀ ਸ਼ਰਮ ਨੂੰ ਜਾਣਦੋ ਹੋਂ। ਤੁਸੀਂ ਜਾਣਦੇ ਹੋ ਮੇਰੇ ਵੈਰੀਆਂ ਨੇ ਮੈਨੂੰ ਬੇਇੱਜ਼ਤ ਕੀਤਾ। ਤੁਸੀਂ ਉਨ੍ਹਾਂ ਨੂੰ ਮੇਰੇ ਨਾਲ ਇੰਝ ਵਿਹਾਰ ਕਰਦਿਆਂ ਵੇਖਿਆ ਹੈ।
Psalm 22:6
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
Psalm 16:9
ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
Matthew 20:18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
Matthew 20:28
ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
John 6:40
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”
John 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
Luke 23:35
ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”
Luke 23:11
ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
Luke 17:5
ਤੇਰਾ ਵਿਸ਼ਵਾਸ ਕਿੰਨਾ ਵੱਡਾ ਹੈ ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵੱਧਾ।”
Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Matthew 26:67
ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।
Matthew 27:27
ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸ ਦੇ ਦੁਆਲੇ ਸਾਰੇ ਪਹਿਰੇਦਾਰ ਇਕੱਠੇ ਕੀਤੇ।
Mark 9:12
ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
Mark 9:24
ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
Mark 14:36
ਉਸ ਨੇ ਪ੍ਰਾਰਥਨਾ ਕੀਤੀ, “ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”
Acts 2:36
“ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”
Acts 5:41
ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
1 Corinthians 1:7
ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
Ephesians 2:16
ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
Hebrews 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
1 John 1:1
ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
Jude 1:21
ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।
Revelation 1:8
ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
Revelation 1:11
ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”
Revelation 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Zechariah 12:10
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।