Hebrews 13:24
ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।
Hebrews 13:24 in Other Translations
King James Version (KJV)
Salute all them that have the rule over you, and all the saints. They of Italy salute you.
American Standard Version (ASV)
Salute all them that have the rule over you, and all the saints. They of Italy salute you.
Bible in Basic English (BBE)
Give words of love from me to those who are rulers over you, and to all the saints. Those who are in Italy send you their love.
Darby English Bible (DBY)
Salute all your leaders, and all the saints. They from Italy salute you.
World English Bible (WEB)
Greet all of your leaders and all the saints. The Italians greet you.
Young's Literal Translation (YLT)
Salute all those leading you, and all the saints; salute you doth those from Italy:
| Salute | Ἀσπάσασθε | aspasasthe | ah-SPA-sa-sthay |
| all | πάντας | pantas | PAHN-tahs |
| rule the have that them | τοὺς | tous | toos |
| over | ἡγουμένους | hēgoumenous | ay-goo-MAY-noos |
| you, | ὑμῶν | hymōn | yoo-MONE |
| and | καὶ | kai | kay |
| all | πάντας | pantas | PAHN-tahs |
| the | τοὺς | tous | toos |
| saints. | ἁγίους | hagious | a-GEE-oos |
| They | ἀσπάζονται | aspazontai | ah-SPA-zone-tay |
| of | ὑμᾶς | hymas | yoo-MAHS |
| Italy | οἱ | hoi | oo |
| ἀπὸ | apo | ah-POH | |
| salute | τῆς | tēs | tase |
| you. | Ἰταλίας | italias | ee-ta-LEE-as |
Cross Reference
Hebrews 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
Hebrews 13:7
ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
Acts 18:2
ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ।
Philemon 1:5
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Colossians 1:2
ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।
Philippians 4:22
ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Philippians 1:1
ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
2 Corinthians 13:13
ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤੀ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।
2 Corinthians 1:1
ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।
Romans 16:21
ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Romans 16:1
ਪੌਲੁਸ ਦੀਆਂ ਅੰਤਮ ਗੱਲਾਂ ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।
Acts 27:1
ਪੌਲੁਸ ਦਾ ਰੋਮ ਨੂੰ ਜਾਣਾ ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।