Hebrews 2:13
ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।”
Hebrews 2:13 in Other Translations
King James Version (KJV)
And again, I will put my trust in him. And again, Behold I and the children which God hath given me.
American Standard Version (ASV)
And again, I will put my trust in him. And again, Behold, I and the children whom God hath given me.
Bible in Basic English (BBE)
And again he says, I will put my faith in him. And again, See, I am here, and the children which God has given to me.
Darby English Bible (DBY)
And again, I will trust in him. And again, Behold, I and the children which God has given me.
World English Bible (WEB)
Again, "I will put my trust in him." Again, "Behold, here am I and the children whom God has given me."
Young's Literal Translation (YLT)
and again, `Behold I and the children that God did give to me.'
| And | καὶ | kai | kay |
| again, | πάλιν | palin | PA-leen |
| I | Ἐγὼ | egō | ay-GOH |
| trust my put will | ἔσομαι | esomai | A-soh-may |
| πεποιθὼς | pepoithōs | pay-poo-THOSE | |
| in | ἐπ' | ep | ape |
| him. | αὐτῷ | autō | af-TOH |
| And | καὶ | kai | kay |
| again, | πάλιν | palin | PA-leen |
| Behold | Ἰδού, | idou | ee-THOO |
| I | ἐγὼ | egō | ay-GOH |
| and | καὶ | kai | kay |
| the | τὰ | ta | ta |
| children | παιδία | paidia | pay-THEE-ah |
| which | ἅ | ha | a |
| God hath | μοι | moi | moo |
| given | ἔδωκεν | edōken | A-thoh-kane |
| me. | ὁ | ho | oh |
| θεός | theos | thay-OSE |
Cross Reference
Isaiah 8:17
ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।
Isaiah 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
John 10:29
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
Psalm 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
1 Corinthians 4:15
ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
John 17:6
“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
Matthew 27:43
ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Isaiah 50:7
ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।
Psalm 127:3
ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
Psalm 91:2
ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।”
Psalm 36:7
ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
Psalm 16:1
ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 Samuel 22:3
ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।
Genesis 48:9
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਇਹ ਮੇਰੇ ਪੁੱਤਰ ਹਨ। ਇਹ ਉਹ ਮੁੰਡੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ।” ਇਸਰਾਏਲ ਨੇ ਆਖਿਆ, “ਆਪਣੇ ਪੁੱਤਰਾਂ ਨੂੰ ਮੇਰੇ ਕੋਲ ਲਿਆ। ਮੈਂ ਇਨ੍ਹਾਂ ਨੂੰ ਅਸੀਸ ਦੇਵਾਂਗਾ।”
Genesis 33:5
ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”