Hebrews 9:1
ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
Hebrews 9:1 in Other Translations
King James Version (KJV)
Then verily the first covenant had also ordinances of divine service, and a worldly sanctuary.
American Standard Version (ASV)
Now even a first `covenant' had ordinances of divine service, and its sanctuary, `a sanctuary' of this world.
Bible in Basic English (BBE)
Now the first agreement had its rules of worship, and a holy order.
Darby English Bible (DBY)
The first therefore also indeed had ordinances of service, and the sanctuary, a worldly one.
World English Bible (WEB)
Now indeed even the first{TR adds "tabernacle"} covenant had ordinances of divine service, and an earthly sanctuary.
Young's Literal Translation (YLT)
It had, indeed, then (even the first tabernacle) ordinances of service, also a worldly sanctuary,
| εἶχέν | eichen | EE-HANE | |
| Then | μὲν | men | mane |
| verily | οὖν | oun | oon |
| the | καὶ | kai | kay |
| first had | ἡ | hē | ay |
| covenant | πρώτη | prōtē | PROH-tay |
| also | σκηνή | skēnē | skay-NAY |
| ordinances service, divine | δικαιώματα | dikaiōmata | thee-kay-OH-ma-ta |
| of | λατρείας | latreias | la-TREE-as |
| τό | to | toh | |
| and a | τε | te | tay |
| worldly | ἅγιον | hagion | A-gee-one |
| κοσμικόν | kosmikon | koh-smee-KONE |
Cross Reference
Exodus 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।
Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Hebrews 8:2
ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
Hebrews 8:13
ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
Hebrews 8:7
ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ।
Colossians 2:8
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
Luke 1:6
ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।
Ezekiel 43:11
ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿੰਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿੱਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸੱਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸੱਕਦੇ ਹਨ।
Numbers 9:12
ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।
Leviticus 22:9
“ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।
Leviticus 18:30
ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Leviticus 18:3
ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਨੂਨਾਂ ਮੁਤਾਬਕ ਨਾ ਰਹੋ।