Hosea 9
1 ਦੇਸ਼ ਨਿਕਾਲੇ ਦੀ ਉਦਾਸੀ ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।
2 ਪਰ ਪਿੜਾਂ ਵਿੱਚਲਾ ਅਨਾਜ ਇਸਰਾਏਲ ਲਈ ਪੂਰਾ ਨਾ ਪਵੇਗਾ ਅਤੇ ਉਨ੍ਹਾਂ ਕੋਲ ਕਾਫ਼ੀ ਮੈਅ ਨਹੀਂ ਹੋਵੇਗੀ।
3 ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।
4 ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
5 ਉਹ ਯਹੋਵਾਹ ਦੇ ਪਰਬ ਅਤੇ ਛੁੱਟੀਆਂ ਮਨਾਉਣ ਤੋਂ ਅਸਮਰੱਬ ਹੋਣਗੇ।
6 ਇਸਰਾਏਲ ਦੇ ਲੋਕ ਦੁਸ਼ਮਣਾਂ ਦੁਆਰਾ ਉਨ੍ਹਾਂ ਦਾ ਸਭ ਕੁਝ ਚੁਰਾ ਲੇ ਜਾਣ ਤੋਂ ਬਾਅਦ ਵੀ ਬਚ ਗਏ, ਪਰ ਮਿਸਰ ਉਨ੍ਹਾਂ ਨੂੰ ਇਕੱਠਾ ਕਰੇਗਾ, ਅਤੇ ਮੋਅਫ਼ ਉਨ੍ਹਾਂ ਨੂੰ ਦਫ਼ਨਾਵੇਗਾ। ਉਨ੍ਹਾਂ ਦੀ ਚਾਂਦੀ ਦੀਆਂ ਕੀਮਤੀ ਵਸਤਾਂ ਉੱਤੇ ਝਾੜ-ਫ਼ੂਸ ਉੱਗਣਗੇ ਅਤੇ ਉਨ੍ਹਾਂ ਦੇ ਤੰਬੂਆਂ ਵਿੱਚ ਕੰਡੇ ਉੱਗ ਆਉਣਗੇ।
7 ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”
8 ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇੱਥੋਂ ਤੀਕ ਕਿ ਉਸ ਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।
9 ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
10 ਇਸਰਾਏਲ ਦਾ ਬੁੱਤ ਉਪਾਸਨਾ ਕਾਰਣ ਨਾਸ ਹੋਣਾ “ਜਦੋਂ ਮੈਂ ਇਸਰਾਏਲ ਨੂੰ ਲੱਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰੱਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।
11 ਇਸਰਾਏਲੀਆਂ ਦੇ ਉਲਾਦ ਨਹੀਂ ਹੋਵੇਗੀ “ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
12 ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।”
13 ਮੈਂ ਵੇਖ ਰਿਹਾਂ ਕਿ ਅਫ਼ਰਾਈਮ ਆਪਣੇ ਬੱਚਿਆਂ ਦੀ ਫ਼ਂਦੇ ਵੱਲ ਅਗਵਾਈ ਕਰ ਰਿਹਾ ਹੈ। ਉਹ ਆਪਣੇ ਬੱਚਿਆਂ ਨੂੰ ਹਤਿਆਰਿਆਂ ਕੋਲ ਲੈ ਜਾ ਰਿਹਾ ਹੈ।
14 ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁੱਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।
15 ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।
16 ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸੱਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।
17 ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।
1 Rejoice not, O Israel, for joy, as other people: for thou hast gone a whoring from thy God, thou hast loved a reward upon every cornfloor.
2 The floor and the winepress shall not feed them, and the new wine shall fail in her.
3 They shall not dwell in the Lord’s land; but Ephraim shall return to Egypt, and they shall eat unclean things in Assyria.
4 They shall not offer wine offerings to the Lord, neither shall they be pleasing unto him: their sacrifices shall be unto them as the bread of mourners; all that eat thereof shall be polluted: for their bread for their soul shall not come into the house of the Lord.
5 What will ye do in the solemn day, and in the day of the feast of the Lord?
6 For, lo, they are gone because of destruction: Egypt shall gather them up, Memphis shall bury them: the pleasant places for their silver, nettles shall possess them: thorns shall be in their tabernacles.
7 The days of visitation are come, the days of recompence are come; Israel shall know it: the prophet is a fool, the spiritual man is mad, for the multitude of thine iniquity, and the great hatred.
8 The watchman of Ephraim was with my God: but the prophet is a snare of a fowler in all his ways, and hatred in the house of his God.
9 They have deeply corrupted themselves, as in the days of Gibeah: therefore he will remember their iniquity, he will visit their sins.
10 I found Israel like grapes in the wilderness; I saw your fathers as the firstripe in the fig tree at her first time: but they went to Baal-peor, and separated themselves unto that shame; and their abominations were according as they loved.
11 As for Ephraim, their glory shall fly away like a bird, from the birth, and from the womb, and from the conception.
12 Though they bring up their children, yet will I bereave them, that there shall not be a man left: yea, woe also to them when I depart from them!
13 Ephraim, as I saw Tyrus, is planted in a pleasant place: but Ephraim shall bring forth his children to the murderer.
14 Give them, O Lord: what wilt thou give? give them a miscarrying womb and dry breasts.
15 All their wickedness is in Gilgal: for there I hated them: for the wickedness of their doings I will drive them out of mine house, I will love them no more: all their princes are revolters.
16 Ephraim is smitten, their root is dried up, they shall bear no fruit: yea, though they bring forth, yet will I slay even the beloved fruit of their womb.
17 My God will cast them away, because they did not hearken unto him: and they shall be wanderers among the nations.