Isaiah 10:32 in Punjabi

Punjabi Punjabi Bible Isaiah Isaiah 10 Isaiah 10:32

Isaiah 10:32
ਇਸ ਦਿਨ ਫ਼ੌਜ ਨੋਬ ਦੇ ਸਥਾਨ ਤੇ ਰੁਕ ਜਾਵੇਗੀ, ਅਤੇ ਫ਼ੌਜ ਸੀਯੋਨ ਪਰਬਤ, ਯਰੂਸ਼ਲਮ ਦੀ ਪਹਾੜੀ, ਦੇ ਖਿਲਾਫ਼ ਲੜਨ ਦੀ ਤਿਆਰੀ ਕਰੇਗੀ।

Isaiah 10:31Isaiah 10Isaiah 10:33

Isaiah 10:32 in Other Translations

King James Version (KJV)
As yet shall he remain at Nob that day: he shall shake his hand against the mount of the daughter of Zion, the hill of Jerusalem.

American Standard Version (ASV)
This very day shall he halt at Nob: he shaketh his hand at the mount of the daughter of Zion, the hill of Jerusalem.

Bible in Basic English (BBE)
This very day he is stopping at Nob; he is shaking his hand against the mountain of the daughter of Zion, the hill of Jerusalem.

Darby English Bible (DBY)
Still a day of halting at Nob; he shaketh his hand [against] the mount of the daughter of Zion, the hill of Jerusalem. ...

World English Bible (WEB)
This very day shall he halt at Nob: he shakes his hand at the mountain of the daughter of Zion, the hill of Jerusalem.

Young's Literal Translation (YLT)
Yet to-day in Nob to remain, Wave its hand doth the mount of the daughter of Zion, The hill of Jerusalem.

As
yet
ע֥וֹדʿôdode
shall
he
remain
הַיּ֖וֹםhayyômHA-yome
Nob
at
בְּנֹ֣בbĕnōbbeh-NOVE
that
day:
לַֽעֲמֹ֑דlaʿămōdla-uh-MODE
he
shall
shake
יְנֹפֵ֤ףyĕnōpēpyeh-noh-FAFE
hand
his
יָדוֹ֙yādôya-DOH
against
the
mount
הַ֣רharhahr
daughter
the
of
בַּיתbaytbait
of
Zion,
צִיּ֔וֹןṣiyyônTSEE-yone
the
hill
גִּבְעַ֖תgibʿatɡeev-AT
of
Jerusalem.
יְרוּשָׁלִָֽם׃yĕrûšāloimyeh-roo-sha-loh-EEM

Cross Reference

1 Samuel 21:1
ਦਾਊਦ ਦਾ ਅਹੀਮਲਕ ਜਾਜਕ ਵੱਲ ਜਾਣਾ ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ’ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ। ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”

Zechariah 2:9
ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”

Isaiah 37:22
“ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: ‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।

Isaiah 19:16
ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉੱਠਾਏਗਾ, ਅਤੇ ਉਹ ਡਰ ਜਾਣਗੇ।

1 Samuel 22:19
ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸ ਨੇ ਸਾਰੇ ਲੋਕਾਂ ਨੂੰ ਵੱਢ ਸੁੱਟਿਆ। ਦੋਏਗ ਨੇ ਆਪਣੀ ਤਲਵਾਰ ਕੱਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁੱਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵੱਢ ਸੁੱਟਿਆ।

Jeremiah 6:23
ਸਿਪਾਹੀਆਂ ਨੇ ਤੀਰ-ਕਮਾਨ ਅਤੇ ਬਰਛੇ ਚੁੱਕੇ ਹਨ, ਉਹ ਜ਼ਾਲਮ ਹਨ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਉਹ ਇੰਨੇ ਤਾਕਤਵਰ ਨੇ। ਉਹ ਸਮੁੰਦਰ ਵਰਗੀ ਗਰਜ ਪੈਦਾ ਕਰਦੇ ਨੇ, ਜਦੋਂ ਵੀ ਉਹ ਘੋੜਸਵਾਰੀ ਕਰਦੇ ਨੇ। ਉਹ ਫ਼ੌਜ ਲੜਾਈ ਲਈ ਤਿਆਰ ਹੋਕੇ ਆ ਰਹੀ ਹੈ। ਉਹ ਫ਼ੌਜ ਤੇਰੇ ਉੱਤੇ, ਸੀਯੋਨ ਦੀਏ ਧੀਏ, ਹਮਲਾ ਕਰਨ ਲਈ ਆ ਰਹੀ ਹੈ।”

Isaiah 13:2
“ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।”

Isaiah 11:15
ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।

Isaiah 10:24
ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।

Isaiah 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।

Isaiah 1:8
ਯਰੂਸ਼ਲਮ ਨੂੰ ਚੇਤਾਵਨੀ ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।

Nehemiah 11:32
ਅਨਾਬੋਬ, ਨੋਬ ਅਤੇ ਅਨਨਯਾਹ,