Isaiah 16:12
ਮੋਆਬ ਦੇ ਲੋਕ ਆਪਣੇ ਉਪਾਸਨਾ ਸਥਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।
Isaiah 16:12 in Other Translations
King James Version (KJV)
And it shall come to pass, when it is seen that Moab is weary on the high place, that he shall come to his sanctuary to pray; but he shall not prevail.
American Standard Version (ASV)
And it shall come to pass, when Moab presenteth himself, when he wearieth himself upon the high place, and shall come to his sanctuary to pray, that he shall not prevail.
Bible in Basic English (BBE)
And when Moab goes up to the high place, and makes prayer in the house of his god, it will have no effect.
Darby English Bible (DBY)
And it shall come to pass, when Moab shall appear, shall weary himself on the high place, and enter into his sanctuary to pray, that he shall not prevail.
World English Bible (WEB)
It shall happen, when Moab presents himself, when he wearies himself on the high place, and shall come to his sanctuary to pray, that he shall not prevail.
Young's Literal Translation (YLT)
And it hath come to pass, when it hath been seen, That weary hath been Moab on the high place, And he hath come unto his sanctuary to pray, And is not able.
| And it shall come to pass, | וְהָיָ֧ה | wĕhāyâ | veh-ha-YA |
| when | כִֽי | kî | hee |
| seen is it | נִרְאָ֛ה | nirʾâ | neer-AH |
| that | כִּֽי | kî | kee |
| Moab | נִלְאָ֥ה | nilʾâ | neel-AH |
| is weary | מוֹאָ֖ב | môʾāb | moh-AV |
| on | עַל | ʿal | al |
| place, high the | הַבָּמָ֑ה | habbāmâ | ha-ba-MA |
| that he shall come | וּבָ֧א | ûbāʾ | oo-VA |
| to | אֶל | ʾel | el |
| sanctuary his | מִקְדָּשׁ֛וֹ | miqdāšô | meek-da-SHOH |
| to pray; | לְהִתְפַּלֵּ֖ל | lĕhitpallēl | leh-heet-pa-LALE |
| but he shall not | וְלֹ֥א | wĕlōʾ | veh-LOH |
| prevail. | יוּכָֽל׃ | yûkāl | yoo-HAHL |
Cross Reference
Isaiah 15:2
ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
Numbers 22:39
ਫ਼ੇਰ ਬਿਲਆਮ ਬਾਲਾਕ ਨਾਲ ਕਿਰਯਥ ਹੁਸੋਥ ਨੂੰ ਚੱਲਾ ਗਿਆ।
Numbers 23:14
ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾਇਆ।
Numbers 23:28
ਇਸ ਲਈ ਬਾਲਾਕ ਬਿਲਆਮ ਨੂੰ ਪਓਰ ਪਰਬਤ ਦੀ ਚੋਟੀ ਉੱਤੇ ਲੈ ਗਿਆ। ਇਸ ਪਰਬਤ ਦਾ ਰੁੱਖ ਮਾਰੂਥਲ ਵੱਲ ਹੈ।
1 Kings 18:29
ਜਦੋਂ ਦੁਪਿਹਰ ਲੰਘ ਗਈ, ਉਹ ਸੰਧਿਆ ਦੀ ਭੇਟ ਚੜ੍ਹਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓੱਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹੀਂ ਦਿੱਤਾ।
Jeremiah 48:35
ਰੋਕ ਦਿਆਂਗਾ ਮੈਂ ਮੋਆਬ ਨੂੰ ਉੱਚੀਆਂ ਥਾਵਾਂ ਉੱਤੇ ਹੋਮ ਬਲੀਆਂ ਚੜ੍ਹਾਉਣ ਤੋਂ। ਮੈਂ ਉਨ੍ਹਾਂ ਨੂੰ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤੋਂ ਰੋਕ ਦਿਆਂਗਾ।।” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।
Jeremiah 48:46
ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ।
Jeremiah 48:13
ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।
Jeremiah 48:7
“ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।
Jeremiah 10:5
ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸੱਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।”
Isaiah 47:13
ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।
Isaiah 37:38
ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।
Numbers 24:17
“ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ।
1 Kings 11:7
ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਥਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ।
2 Kings 3:27
ਤਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਹਿਲੋਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਥਾਵੇਂ ਰਾਜ ਕਰਨ ਵਾਲਾ ਸੀ, ਉਸ ਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।
2 Kings 19:12
ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ?
2 Kings 19:16
ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ।
Psalm 115:3
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
Proverbs 1:28
“ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।
Isaiah 26:16
ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।
Numbers 22:41
ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।