Isaiah 17:2
ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ। ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ। ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।
Isaiah 17:2 in Other Translations
King James Version (KJV)
The cities of Aroer are forsaken: they shall be for flocks, which shall lie down, and none shall make them afraid.
American Standard Version (ASV)
The cities of Aroer are forsaken; they shall be for flocks, which shall lie down, and none shall make them afraid.
Bible in Basic English (BBE)
Her towns are unpeopled for ever; there the flocks take their rest in peace, without fear.
Darby English Bible (DBY)
The cities of Aroer are forsaken: they shall be for flocks; and they shall lie down and there shall be none to make them afraid.
World English Bible (WEB)
The cities of Aroer are forsaken; they shall be for flocks, which shall lie down, and none shall make them afraid.
Young's Literal Translation (YLT)
Forsaken are the cities of Aroer, For droves they are, and they have lain down, And there is none troubling.
| The cities | עֲזֻב֖וֹת | ʿăzubôt | uh-zoo-VOTE |
| of Aroer | עָרֵ֣י | ʿārê | ah-RAY |
| forsaken: are | עֲרֹעֵ֑ר | ʿărōʿēr | uh-roh-ARE |
| they shall be | לַעֲדָרִ֣ים | laʿădārîm | la-uh-da-REEM |
| flocks, for | תִּֽהְיֶ֔ינָה | tihĕyênâ | tee-heh-YAY-na |
| which shall lie down, | וְרָבְצ֖וּ | wĕrobṣû | veh-rove-TSOO |
| none and | וְאֵ֥ין | wĕʾên | veh-ANE |
| shall make them afraid. | מַחֲרִֽיד׃ | maḥărîd | ma-huh-REED |
Cross Reference
Ezekiel 25:5
“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
Zephaniah 2:6
ਸਮੁੰਦੀ ਪਾਸਿਓ ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਜੋ ਆਜੜੀਆਂ ਵਾਸਤੇ ਇੱਜੜਾਂ ਦੀਆਂ ਚਰਾਂਦਾ ਬਣੇਗਾ।
Micah 4:4
ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।
Jeremiah 7:33
ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ।
Deuteronomy 2:36
ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।
Numbers 32:34
ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ,
Jeremiah 48:19
ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ।
Isaiah 7:23
ਇਸ ਦੇਸ਼ ਵਿੱਚ ਹੁਣ 1,000 ਅੰਗੂਰਾਂ ਦੀਆਂ ਵੇਲਾਂ ਦੇ ਖੇਤ ਹਨ। ਅੰਗੂਰ ਦੀ ਹਰ ਵੇਲ ਚਾਂਦੀ ਦੇ 1,000 ਸਿੱਕਿਆਂ ਦੇ ਮੁੱਲ ਦੀ ਹੈ। ਪਰ ਇਹ ਖੇਤ ਖੁਦਰੌ ਪੌਦਿਆਂ ਅਤੇ ਕੰਡਿਆਂ ਨਾਲ ਭਰ ਜਾਣਗੇ।
Isaiah 7:21
“ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।
Isaiah 5:17
ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
Joshua 13:16
ਇਹ ਅਰਨੋਨ ਘਾਟੀ ਦੇ ਨੇੜੇ ਅਰੋਏਰ ਤੋਂ ਲੈ ਕੇ ਮੇਦਬਾ ਦੇ ਕਸਬੇ ਤੱਕ ਦੀ ਧਰਤੀ ਸੀ। ਇਸ ਵਿੱਚ ਘਾਟੀ ਦੇ ਅੱਧ ਵਿੱਚਾਲੇ ਸਾਰਾ ਮੈਦਾਨ ਅਤੇ ਕਸਬਾ ਸ਼ਾਮਿਲ ਸੀ।
Deuteronomy 3:12
ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।