Isaiah 2:8
ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
Isaiah 2:8 in Other Translations
King James Version (KJV)
Their land also is full of idols; they worship the work of their own hands, that which their own fingers have made:
American Standard Version (ASV)
Their land also is full of idols; they worship the work of their own hands, that which their own fingers have made.
Bible in Basic English (BBE)
Their land is full of images; they give worship to the work of their hands, even to that which their fingers have made.
Darby English Bible (DBY)
And their land is full of idols; they bow themselves down to the work of their own hands, to that which their fingers have made.
World English Bible (WEB)
Their land also is full of idols. They worship the work of their own hands, That which their own fingers have made.
Young's Literal Translation (YLT)
And its land is full of idols, To the work of its hands it boweth itself, To that which its fingers have made,
| Their land | וַתִּמָּלֵ֥א | wattimmālēʾ | va-tee-ma-LAY |
| also is full | אַרְצ֖וֹ | ʾarṣô | ar-TSOH |
| idols; of | אֱלִילִ֑ים | ʾĕlîlîm | ay-lee-LEEM |
| they worship | לְמַעֲשֵׂ֤ה | lĕmaʿăśē | leh-ma-uh-SAY |
| the work | יָדָיו֙ | yādāyw | ya-dav |
| hands, own their of | יִֽשְׁתַּחֲו֔וּ | yišĕttaḥăwû | yee-sheh-ta-huh-VOO |
| that which | לַאֲשֶׁ֥ר | laʾăšer | la-uh-SHER |
| their own fingers | עָשׂ֖וּ | ʿāśû | ah-SOO |
| have made: | אֶצְבְּעֹתָֽיו׃ | ʾeṣbĕʿōtāyw | ets-beh-oh-TAIV |
Cross Reference
Jeremiah 2:28
ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ!
Isaiah 37:19
ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!
Psalm 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
Hosea 12:11
ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
Hosea 13:2
ਅਤੇ ਹੁਣ ਇਸਰਾਏਲੀ ਹੋਰ ਵੱਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵੱਛਿਆਂ ਨੂੰ ਚੁੰਮਦੇ।
Hosea 14:3
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜ੍ਹਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ ‘ਆਪਣੇ ਪਰਮੇਸ਼ੁਰ’ ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।”
Acts 17:16
ਪੌਲੁਸ ਅਥੇਨੈ ਵਿੱਚ ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
Revelation 9:20
ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ।
Ezekiel 16:23
“ਇਨ੍ਹਾਂ ਸਾਰੀਆਂ ਬਦੀਆਂ ਤੋਂ ਮਗਰੋਂ, … ਹੇ ਯਰੂਸ਼ਲਮ ਤੇਰੇ ਲਈ ਇਹ ਬਹੁਤ ਬੁਰਾ ਹੋਵੇਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Jeremiah 11:13
“ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।
2 Chronicles 27:2
ਯੋਥਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ।
2 Chronicles 28:2
ਸਗੋਂ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾਏ।
2 Chronicles 28:23
ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦੰਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜ੍ਹਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, “ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜ੍ਹਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।” ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ।
2 Chronicles 33:3
ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।
Isaiah 10:10
ਮੈਂ ਉਨ੍ਹਾਂ ਮੰਦੇ ਰਾਜਾਂ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਹ ਮੇਰੇ ਅਧੀਨ ਹਨ। ਜਿਨ੍ਹਾਂ ਬੁੱਤਾਂ ਦੀ ਉਹ ਉਪਾਸਨਾ ਕਰਦੇ ਹਨ ਉਹ ਯਰੂਸ਼ਲਮ ਅਤੇ ਸਾਮਰਿਯਾ ਦੇ ਬੁੱਤਾਂ ਨਾਲੋਂ ਬਿਹਤਰ ਹਨ।
Isaiah 17:8
ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।
Isaiah 44:15
ਫ਼ੇਰ ਉਹ ਬੰਦਾ ਉਸ ਰੁੱਖ ਦਾ ਇਸਤੇਮਾਲ ਆਪਣੀ ਅੱਗ ਬਾਲਣ ਲਈ ਕਰਦਾ ਹੈ। ਉਹ ਬੰਦਾ ਰੁੱਖਾਂ ਨੂੰ ਛੋਟੇ-ਛੋਟੇ ਲਕੜੀ ਦੇ ਟੋਟਿਆਂ ਵਿੱਚ ਵੰਡ ਦਿੰਦਾ ਹੈ। ਅਤੇ ਉਹ ਉਸ ਲੱਕੜ ਨੂੰ ਭੋਜਨ ਪਕਾਉਣ ਲਈ ਅਤੇ ਆਪਣੇ-ਆਪ ਨੂੰ ਨਿੱਘਾ ਰੱਖਣ ਲਈ ਵਰਤਦਾ ਹੈ। ਬੰਦਾ ਬੋੜੀ ਜਿਹੀ ਲੱਕੜ ਨਾਲ ਅੱਗ ਜਲਾਉਂਦਾ ਹੈ ਅਤੇ ਆਪਣੀ ਰੋਟੀ ਸੇਕਦਾ ਹੈ। ਪਰ ਉਹ ਬੰਦਾ ਉਸ ਲੱਕੜ ਦੇ ਇੱਕ ਹਿੱਸੇ ਨੂੰ ਦੇਵਤਾ ਬਨਾਉਣ ਲਈ ਵੀ ਵਰਤਦਾ ਹੈ-ਅਤੇ ਬੰਦਾ ਉਸ ਦੇਵਤੇ ਦੀ ਉਪਾਸਨਾ ਵੀ ਕਰਦਾ ਹੈ! ਉਹ ਦੇਵਤਾ ਇੱਕ ਮੂਰਤੀ ਹੈ ਜਿਸ ਨੂੰ ਬੰਦੇ ਨੇ ਬਣਾਇਆ ਸੀ-ਪਰ ਬੰਦਾ ਮੂਰਤੀ ਅੱਗੇ ਸਿਜਦਾ ਕਰਦਾ ਹੈ!
Isaiah 57:5
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
Deuteronomy 4:28
ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ।