Isaiah 25:3
ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।
Isaiah 25:3 in Other Translations
King James Version (KJV)
Therefore shall the strong people glorify thee, the city of the terrible nations shall fear thee.
American Standard Version (ASV)
Therefore shall a strong people glorify thee; a city of terrible nations shall fear thee.
Bible in Basic English (BBE)
For this cause will the strong people give glory to you, the town of the cruel ones will be in fear of you.
Darby English Bible (DBY)
Therefore shall the mighty people glorify thee, the city of terrible nations shall fear thee.
World English Bible (WEB)
Therefore shall a strong people glorify you; a city of awesome nations shall fear you.
Young's Literal Translation (YLT)
Therefore honour Thee do a strong people, A city of the terrible nations feareth Thee.
| Therefore | עַל | ʿal | al |
| כֵּ֖ן | kēn | kane | |
| shall the strong | יְכַבְּד֣וּךָ | yĕkabbĕdûkā | yeh-ha-beh-DOO-ha |
| people | עַם | ʿam | am |
| glorify | עָ֑ז | ʿāz | az |
| city the thee, | קִרְיַ֛ת | qiryat | keer-YAHT |
| of the terrible | גּוֹיִ֥ם | gôyim | ɡoh-YEEM |
| nations | עָרִיצִ֖ים | ʿārîṣîm | ah-ree-TSEEM |
| shall fear | יִירָאֽוּךָ׃ | yîrāʾûkā | yee-ra-OO-ha |
Cross Reference
Zechariah 14:9
ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।
Isaiah 49:23
ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”
Isaiah 13:11
ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।
Revelation 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
Revelation 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
Zechariah 14:16
ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।
Ezekiel 39:21
ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।
Ezekiel 38:23
ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
Isaiah 66:18
“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
Isaiah 60:10
ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।
Psalm 72:8
ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
Psalm 66:3
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
Psalm 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”