Isaiah 26:2 in Punjabi

Punjabi Punjabi Bible Isaiah Isaiah 26 Isaiah 26:2

Isaiah 26:2
ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।

Isaiah 26:1Isaiah 26Isaiah 26:3

Isaiah 26:2 in Other Translations

King James Version (KJV)
Open ye the gates, that the righteous nation which keepeth the truth may enter in.

American Standard Version (ASV)
Open ye the gates, that the righteous nation which keepeth faith may enter in.

Bible in Basic English (BBE)
Let the doors be open, so that the upright nation which keeps faith may come in.

Darby English Bible (DBY)
Open ye the gates, and the righteous nation which keepeth faithfulness shall enter in.

World English Bible (WEB)
Open you the gates, that the righteous nation which keeps faith may enter in.

Young's Literal Translation (YLT)
Open ye the gates, that enter may a righteous nation, Preserving stedfastness.

Open
פִּתְח֖וּpitḥûpeet-HOO
ye
the
gates,
שְׁעָרִ֑יםšĕʿārîmsheh-ah-REEM
that
the
righteous
וְיָבֹ֥אwĕyābōʾveh-ya-VOH
nation
גוֹיgôyɡoy
which
keepeth
צַדִּ֖יקṣaddîqtsa-DEEK
the
truth
שֹׁמֵ֥רšōmērshoh-MARE
may
enter
in.
אֱמֻנִֽים׃ʾĕmunîmay-moo-NEEM

Cross Reference

Isaiah 60:11
ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।

Revelation 21:24
ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।

1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

Acts 2:47
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

Isaiah 62:10
ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!

Isaiah 62:2
ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।

Isaiah 60:21
“ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।

Isaiah 54:14
ਤੇਰੀ ਉਸਾਰੀ ਨੇਕੀ ਉੱਤੇ ਹੋਵੇਗੀ। ਇਸ ਲਈ ਤੂੰ ਜ਼ੁਲਮ ਅਤੇ ਭੈ ਤੋਂ ਸੁਰੱਖਿਅਤ ਹੋਵੇਂਗੀ। ਤੈਨੂੰ ਕੋਈ ਵੀ ਡਰ ਨਹੀਂ ਹੋਵੇਗਾ। ਤੈਨੂੰ ਦੁੱਖ ਦੇਣ ਲਈ ਕੁਝ ਵੀ ਨਹੀਂ ਵਾਪਰੇਗਾ।

Psalm 118:20
ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।

Revelation 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।

Jude 1:3
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੰਦੇ ਕੰਮ ਕਰਦੇ ਹਨ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।

2 Peter 3:13
ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।

Zechariah 8:20
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।

Ezekiel 48:31
ਓੱਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।

Isaiah 58:8
ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।

Psalm 106:5
ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ। ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ। ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।

Deuteronomy 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’

Exodus 19:6
ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”