Isaiah 27:4
ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।
Isaiah 27:4 in Other Translations
King James Version (KJV)
Fury is not in me: who would set the briers and thorns against me in battle? I would go through them, I would burn them together.
American Standard Version (ASV)
Wrath is not in me: would that the briers and thorns were against me in battle! I would march upon them, I would burn them together.
Bible in Basic English (BBE)
My passion is over: if the thorns were fighting against me, I would make an attack on them, and they would be burned up together.
Darby English Bible (DBY)
Fury is not in me. Oh that I had briars [and] thorns in battle against me! I would march against them, I would burn them together.
World English Bible (WEB)
Wrath is not in me: would that the briers and thorns were against me in battle! I would march on them, I would burn them together.
Young's Literal Translation (YLT)
Fury is not in Me; Who giveth Me a brier -- a thorn in battle? I step into it, I burn it at once.
| Fury | חֵמָ֖ה | ḥēmâ | hay-MA |
| is not | אֵ֣ין | ʾên | ane |
| in me: who | לִ֑י | lî | lee |
| set would | מִֽי | mî | mee |
| the briers | יִתְּנֵ֜נִי | yittĕnēnî | yee-teh-NAY-nee |
| and thorns | שָׁמִ֥יר | šāmîr | sha-MEER |
| battle? in me against | שַׁ֙יִת֙ | šayit | SHA-YEET |
| I would go | בַּמִּלְחָמָ֔ה | bammilḥāmâ | ba-meel-ha-MA |
| burn would I them, through | אֶפְשְׂעָ֥ה | ʾepśĕʿâ | ef-seh-AH |
| them together. | בָ֖הּ | bāh | va |
| אֲצִיתֶ֥נָּה | ʾăṣîtennâ | uh-tsee-TEH-na | |
| יָּֽחַד׃ | yāḥad | YA-hahd |
Cross Reference
Isaiah 10:17
ਇਸਰਾਏਲ ਦੀ ਰੌਸ਼ਨੀ (ਪਰਮੇਸ਼ੁਰ) ਅੱਗ ਵਾਂਗ ਹੋਵੇਗੀ। ਪਵਿੱਤਰ ਪੁਰੱਖ ਅੱਗ ਦੀ ਲਾਟ ਵਰਗੀ ਹੋਵੇਗੀ। ਉਹ ਉਸ ਅੱਗ ਵਾਂਗ ਹੋਵੇਗੀ ਜਿਹੜੀ ਪਹਿਲਾਂ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ।
Hebrews 6:8
ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
Matthew 3:12
ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
2 Samuel 23:6
“ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੋ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ।
2 Peter 2:9
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
Malachi 4:3
ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
Nahum 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
Ezekiel 16:63
ਮੈਂ ਤੇਰੇ ਨਾਲ ਚੰਗਾ ਵਿਹਾਰ ਕਰਾਂਗਾ। ਇਸ ਲਈ ਤੂੰ ਮੈਨੂੰ ਚੇਤੇ ਕਰੇਗੀ ਅਤੇ ਤੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਇੰਨੀ ਸ਼ਰਮਸਾਰ ਹੋਵੇਂਗੀ ਕਿ ਤੂੰ ਕੁਝ ਵੀ ਨਹੀਂ ਆਖ ਸੱਕੇਂਗੀ। ਪਰ ਮੈਂ ਤੇਰੇ ਲਈ ਪ੍ਰਾਸਚਿਤ ਕਰਾਂਗਾ। ਤੂੰ ਫੇਰ ਤੋਂ ਕਦੇ ਵੀ ਸ਼ਰਮਸਾਰ ਨਹੀਂ ਹੋਵੇਂਗੀ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Isaiah 54:6
“ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”
Isaiah 26:20
ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।
Isaiah 12:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”
Isaiah 9:18
ਦੁਸ਼ਟਤਾ ਬਿਲਕੁਲ ਇੱਕ ਛੋਟੀ ਜਿਹੀ ਅੱਗ ਵਾਂਗ ਹੈ। ਪਹਿਲਾਂ ਅੱਗ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ। ਇਸਤੋਂ ਮਗਰੋਂ ਅੱਗ ਜੰਗਲ ਦੀਆਂ ਵੱਡੀਆਂ ਝਾੜੀਆਂ ਨੂੰ ਸਾੜਦੀ ਹੈ। ਅਤੇ ਅੰਤ ਵਿੱਚ ਇਹ ਭਿਆਨਕ ਅੱਗ ਬਣ ਜਾਂਦੀ ਹੈ-ਅਤੇ ਹਰ ਇੱਕ ਚੀਜ਼ ਸੜ ਕੇ ਸੁਆਹ ਹੋ ਜਾਂਦੀ ਹੈ।
Psalm 103:9
ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
Psalm 85:3
ਯਹੋਵਾਹ, ਕਹਿਰਵਾਨ ਹੋਣਾ ਛੱਡੋ। ਪਾਗਲ ਨਾ ਹੋਵੋ।